Good News: ਦੀਵਾਲੀ ਦੇ ਮੱਦੇਨਜ਼ਰ 30 ਅਕਤੂਬਰ ਨੂੰ ਪੈਨਸ਼ਨਰਾਂ ਨੂੰ ਪੈਨਸ਼ਨ ਜਾਰੀ ਕਰੇਗੀ ਪੰਜਾਬ ਸਰਕਾਰ

Updated On: 

24 Oct 2024 17:46 PM IST

Punjab Government On Pensioners: ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ 30 ਅਕਤੂਬਰ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਕਿਹਾ ਸੀ ਕਿ ਦੀਵਾਲੀ ਨੂੰ ਵੇਖਦਿਆਂ ਉਹ ਆਪਣੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਤਿਊਹਾਰ ਤੋਂ ਪਹਿਲਾਂ ਹੀ ਜਾਰੀ ਕਰੇਗੀ ਤਾਂ ਜੋਂ ਉਹ ਆਪਣੇ ਪਰਿਵਾਰ ਨਾਲ ਬਿਨਾਂ ਕਿਸੇ ਵਿੱਤੀ ਚਿੰਤਾ ਤੇ ਤਿਊਹਾਰ ਮਣਾ ਸਕਣ।

Good News: ਦੀਵਾਲੀ ਦੇ ਮੱਦੇਨਜ਼ਰ 30 ਅਕਤੂਬਰ ਨੂੰ ਪੈਨਸ਼ਨਰਾਂ ਨੂੰ ਪੈਨਸ਼ਨ ਜਾਰੀ ਕਰੇਗੀ ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਆਉਣ ਵਾਲੀ 31 ਅਕਤੂਬਰ ਨੂੰ ਹਿੰਦੂਆਂ ਦਾ ਸਭ ਤੋਂ ਵੱਡਾ ਤਿਊਹਾਰ ਦੀਵਾਲੀ ਮਨਾਇਆ ਜਾਵੇਗਾ। ਇਸ ਤਿਊਹਾਰ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੁੰਦਾ ਹੈ। ਪੂਜਾ ਦਾ ਸਾਮਾਨ, ਕੱਪੜੇ, ਘਰ ਦੀ ਮੁਰੰਮਤ ਅਤੇ ਰਿਸ਼ਤੇਦਾਰਾਂ-ਮਿੱਤਰਾਂ ਨੂੰ ਤੋਹਫੇ ਵਗੈਰਹ….ਕਈ ਵੱਡੇ ਖਰਚ ਵੀ ਇਸੇ ਤਿਊਹਾਰ ਮੌਕੇ ਹੁੰਦੇ ਹਨ। ਇਸੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਵੀ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਇਸ ਵਾਰ 30 ਅਕਤੂਬਰ ਨੂੰ ਹੀ ਪੈਨਸ਼ਨ ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ 30 ਅਕਤੂਬਰ ਨੂੰ ਪੈਨਸ਼ਨ ਜਾਰੀ ਕੀਤੀ ਜਾਵੇਗੀ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਬੰਧਤ ਲੋਕਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।