ਹਰਿਆਣਾ ਵੱਲੋਂ ਪੁਲਿਸ ਮੁਲਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ‘ਤੇ ਪੰਜਾਬ ਦਾ ਇਤਰਾਜ਼, ਕੁਲਤਾਰ ਸੰਧਵਾਂ ਨੇ PM ਨੂੰ ਲਿਖੀ ਚਿੱਠੀ

Updated On: 

24 Jul 2024 19:56 PM

ਕੁਲਤਾਰ ਸੰਧਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਮੈਂ ਹਰਿਆਣਾ ਦੇ ਡੀਜੀਪੀ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ 6 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ।

ਹਰਿਆਣਾ ਵੱਲੋਂ ਪੁਲਿਸ ਮੁਲਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਤੇ ਪੰਜਾਬ ਦਾ ਇਤਰਾਜ਼, ਕੁਲਤਾਰ ਸੰਧਵਾਂ ਨੇ PM ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ

Follow Us On

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਬਹਾਦਰੀ ਪੁਰਸਕਾਰਾਂ ਲਈ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਹੈ।

ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਪੰਜਾਬ ਸਰਕਾਰ ਨੇ ਜਤਾਇਆ ਇਤਰਾਜ਼

ਕੁਲਤਾਰ ਸੰਧਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਮੈਂ ਹਰਿਆਣਾ ਦੇ ਡੀਜੀਪੀ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ 6 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ।

ਉਨ੍ਹਾਂ ਨੇ ਕਿਹਾ ਕਿ, ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅਤੇ ਸਮਰਪਣ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਇਹ ਮੰਨਦਾ ਹਾਂ ਕਿ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਮਾਣ-ਸਨਮਾਨ ਦੇਣਾ ਬਣਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ‘ਤੇ ਬਣੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਇਹ ਵੀ ਪੜ੍ਹੋ: Good News: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ

ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

ਪ੍ਰਧਾਨ ਮੰਤਰੀ ਨੂੰ ਹਰਿਆਣਾ ਸਰਕਾਰ ਦੇ ਇਸ ਮੰਦਭਾਗੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਮੰਤਰੀ ਕੁਲਤਾਰ ਸੰਧਵਾਂ ਨੇ ਕਿਹਾ ਕਿ ਭਾਰਤ ਦੀ ਸਰਵਉੱਚ ਸੰਵਿਧਾਨਕ ਅਥਾਰਟੀ ਹੋਣ ਦੇ ਨਾਤੇ ਮੈਂ ਤੁਹਾਨੂੰ ਇਸ ਸਿਫਾਰਿਸ਼ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਸਾਡੇ ਲਈ ਲੋਕਤੰਤਰ, ਨਿਆਂ ਅਤੇ ਮਨੁੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਲਈ ਉਹ ਮਾਣ-ਸਨਮਾਨ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਰੁਖ਼ੀ ਅਤੇ ਬੇਇਨਸਾਫ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦ ਸ਼ੁਭਕਰਨ ਅਤੇ ਹੋਰ ਕਿਸਾਨ-ਮਜ਼ਦੂਰਾਂ, ਜਿਨ੍ਹਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਸੰਤਾਪ ਝੱਲਣਾ ਪਿਆ। ਉਸ ਲਈ ਨਿਆਂ ਨੂੰ ਯਕੀਨੀ ਬਣਾਈਏ।