AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Government: ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Chief Secretary Meeting: ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤੇ ਜ਼ੋਰ ਦਿੰਦਿਆਂ ਲੰਬਿਤ ਕੇਸਾਂ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਕੀਤੀ ।

Punjab Government: ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
tv9-punjabi
| Published: 18 Apr 2023 21:39 PM IST
Share
ਚੰਡੀਗੜ੍ਹ ਨਿਊਜ: ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਭ੍ਰਿਸ਼ਟ ਤੇ ਦਾਗ਼ੀ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਅਤੇ 19 ਅਧੀਨ ਸਾਰੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਕਈ ਮਾਮਲਿਆਂ ਦਾ ਵੀ ਨੋਟਿਸ ਲਿਆ। ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ।

ਪੈਂਡਿੰਗ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ

ਮੁੱਖ ਸਕੱਤਰ ਨੇ ਜਨਤਕ ਹਿੱਤ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਪ੍ਰਬੰਧਕੀ ਸਕੱਤਰਾਂ ਕੋਲ ਲੰਬਿਤ ਪਏ ਹਰੇਕ ਕੇਸ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ ਨੂੰ ਫਾਸਟ ਟਰੈਕ ਅਤੇ ਨਤੀਜਾ ਮੁਖੀ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਜੰਜੂਆ ਨੇ ਅੱਗੇ ਕਿਹਾ ਕਿ ਉਹ ਖੁਦ ਇਨ੍ਹਾਂ ਕੇਸਾਂ ਦੀ ਪ੍ਰਗਤੀ ਸਬੰਧੀ ਨਿਯਮਤ ਤੌਰ ਤੇ ਸਮੀਖਿਆ ਕਰਦੇ ਰਹਿਣਗੇ ਤਾਂ ਜੋ ਇਸ ਨੂੰ ਫਾਸਟ ਟਰੈਕ ਮੋਡ ਤੇ ਲਿਆਂਦਾ ਜਾ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੰਬਿਤ ਪਏ ਕੇਸਾਂ ਵਿੱਚੋਂ 14 ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਬਾਕੀਆਂ ਦੀ ਵੀ ਪੜਤਾਲ ਜਾਰੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...