AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ, ਪੰਜਾਬ ਸਰਕਾਰ ਵੱਲੋਂ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਡ੍ਰੋਨ ਸ਼ੋਅ ਕਰਵਾ ਰਹੀ ਹੈ। ਜਲੰਧਰ ਜ਼ਿਲ੍ਹੇ ਵਿੱਚ ਅਗਲੇ ਮਹੀਨੇ 6 ਸ਼ੋਅ ਹੋਣਗੇ, ਜੋ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜਿਕ ਬਰਾਬਰੀ ਦੇ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ। ਇਹ ਇਤਿਹਾਸਕ ਪਹਿਲਕਦਮੀ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਆਮ ਲੋਕਾਂ ਤੱਕ ਪਹੁੰਚਾਏਗੀ।

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ, ਪੰਜਾਬ ਸਰਕਾਰ ਵੱਲੋਂ ਪ੍ਰੋਗਰਾਮ ਦਾ ਆਯੋਜਨ
davinder-kumar-jalandhar
| Updated On: 30 Aug 2026 16:35 PM IST
Share

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅਗਲੇ ਮਹੀਨੇ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਅਜਿਹੇ 6 ਸ਼ੋਅ ਕਰਵਾਏ ਜਾਣਗੇ।

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਮੈਂਬਰਾਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਕਿਹਾ ਕਿ ਡ੍ਰੋਨ ਸ਼ੋਅ ਵਿੱਚ ਸ਼ਾਨਦਾਰ ਦ੍ਰਿਸ਼ਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫ਼ਲਸਫੇ ਅ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾਰੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਿੰਦਰ ਪੰਡੋਰੀ, ਸੱਜਣ ਸਿੰਘ ਚੀਮਾ, ਰਾਜਵਿੰਦਰ ਕੌਰ ਥਿਆੜਾ ਤੇ ਹਰਜੋਤ ਕੌਰ ਵੀ ਮੌਜੂਦ ਸਨ।

ਜਲੰਧਰ ਜ਼ਿਲ੍ਹੇ ਵਿੱਚ ਹੋਣਗੇ 6 ਡ੍ਰੋਨ ਸ਼ੋਅ

ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੇ 6 ਸ਼ੋਅ ਜਲੰਧਰ ਸ਼ਹਿਰ, ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰ ਨੂੰ ਕਵਰ ਕਰਨਗੇ। ਇਸ ਦੌਰਾਨ ਮੋਹਿੰਦਰ ਭਗਤ ਅਤੇ ਦੀਪਲ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇਸ ਤਹਿਤ ਦਸਤਾਵੇਜ਼ੀ ਫਿਲਮਾਂ ਦਾ ਪ੍ਰਦਰਸ਼ਨ, ਬੂਟੇ ਲਗਾਉਣ ਦੀਆਂ ਮੁਹਿੰਮਾਂ, ਕੀਰਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ।

2026 ਦੇ ਅਖੀਰ ਤੱਕ ਜਾਰੀ ਰਹਿਣਗੇ ਪ੍ਰੋਗਰਾਮ

ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਡ੍ਰੋਨ ਸ਼ੋਅ, ਸਾਈਕਲੋਥੋਨ, ਸ਼ੋਭਾ ਯਾਤਰਾਵਾਂ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ, ਜੋ ਸਾਲ 2026 ਦੇ ਅਖੀਰ ਤੱਕ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਉਪਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਸ਼ਵ-ਵਿਆਪੀ ਭਾਈਚਾਰੇ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ‘ਤੇ ਆਧਾਰਿਤ ਬਰਾਬਰੀ ਵਾਲੇ ਸਮਾਜ ਨੂੰ ਉਤਸ਼ਾਹਿਤ ਕਰਨਾ ਹੈ।

ਸੰਤ ਸਮਾਜ ਦੇ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਭੈਣ ਸੰਤੋਸ਼ ਜੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸੰਤ ਸਤਵਿੰਦਰ ਹੀਰਾ ਜੀ ਸ਼ਾਮਲ ਸਨ, ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਵਿੱਚ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...