AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ; ਜਾਣੋ ਪ੍ਰਬੰਧਾਂ ਦੇ ਪੂਰੇ ਵੇਰਵੇ

ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ; ਜਾਣੋ ਪ੍ਰਬੰਧਾਂ ਦੇ ਪੂਰੇ ਵੇਰਵੇ
ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ
tv9-punjabi
| Updated On: 29 Sep 2026 11:55 AM IST
Share

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਮਨਜ਼ੂਰ ਹੋ ਗਈ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਬਿਨਾਂ ਰੁਕਾਵਟ ਯਕੀਨੀ ਬਣਾਉਣ ‘ਚ ਮਦਦ ਮਿਲੇਗੀ।

ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਝੋਨੇ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਭਰ ‘ਚ 1,887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਲੋੜ ਮੁਤਾਬਕ ਵਾਧੂ ਖਰੀਦ ਕੇਂਦਰ ਵੀ ਚਾਲੂ ਕੀਤੇ ਜਾਣਗੇ। ਖਰੀਦ ਪ੍ਰਬੰਧਾਂ ਤਹਿਤ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਪੈਕਿੰਗ ਲਈ 5 ਲੱਖ ਬੋਰੀਆਂ ਵੀ ਪ੍ਰਾਪਤ ਹੋ ਚੁੱਕੀਆਂ ਹਨ।

ਜ਼ਿਲ੍ਹਾ ਅਧਿਕਾਰੀਆਂ ਨੂੰ ਖਰੀਦ ਕੇਂਦਰਾਂ ਤੇ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ‘ਚ ਸਾਫ਼ ਪੀਣ ਵਾਲਾ ਪਾਣੀ ਅਤੇ ਮੈਡੀਕਲ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸੂਬੇ ਤੋਂ ਬਾਹਰੋਂ ਝੋਨੇ ਦੀ ਗੈਰ-ਅਧਿਕਾਰਤ ਆਮਦ ਨੂੰ ਰੋਕਣ ਲਈ ਵੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ।

ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਤੇ ਸਾਰੇ ਹਿੱਸੇਦਾਰਾਂ, ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਣਗੇ।

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ‘ਚ 36 ਫ਼ੀਸਦੀ ਵਾਧਾ

ਇਸ ਦੌਰਾਨ 2026 ਦੇ ਖਰੀਫ਼ ਸੀਜ਼ਨ ‘ਚ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ (DSR- Direct Seeded Rice) ਤਕਨੀਕ ਅਧੀਨ ਰਕਬੇ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬਾ 4 ਲੱਖ ਏਕੜ ਤੋਂ ਪਾਰ ਹੋ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 2.94 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬ ‘ਚ ਲਗਭਗ 36 ਫ਼ੀਸਦੀ ਵਾਧਾ ਹੋਇਆ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...