AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Water Cess ਦੇ ਵਿਰੋਧ ‘ਚ Vidhansabha ਵਿੱਚ ਹਿਮਾਚਲ ਸਰਕਾਰ ਖਿਲਾਫ ਮਤਾ ਪਾਸ

Punjab Government ਦਾ ਕਹਿਣਾ ਹੈ ਕਿ ਹਿਮਾਚਲ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਕੁਦਰਤੀ ਸੋਮਿਆਂ ਦੀ ਉਲੰਘਣਾ ਹੋਈ ਹੈ। ਇਸ ਕਾਰਨ ਬਿਜਲੀ ਉਤਪਾਦਨ ਤੇ ਵੱਖਰਾ ਵਿੱਤੀ ਬੋਝ ਪਵੇਗਾ।

Water Cess ਦੇ ਵਿਰੋਧ 'ਚ Vidhansabha ਵਿੱਚ ਹਿਮਾਚਲ ਸਰਕਾਰ ਖਿਲਾਫ ਮਤਾ ਪਾਸ
ਪੰਜਾਬ ਵਿਧਾਨ ਸਭਾ
tv9-punjabi
| Updated On: 22 Mar 2023 18:21 PM IST
Share
ਚੰਡੀਗੜ੍ਹ ਨਿਊਜ: ਹਿਮਾਚਲ ਸਰਕਾਰ ਵੱਲੋਂ ਲਾਗੂ ਕੀਤੇ ਗਏ ਵਾਟਰ ਸੈੱਸ (Water Cess) ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ ਵਿਧਾਨ ਸਭਾ (Vidhan Sabha) ਵਿੱਚ ਮਤਾ ਪਾਸ ਕਰਕੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮਤਾ ਪਾਸ ਕਰਕੇ ਕੇਂਦਰ ਨੂੰ ਵੀ ਭੇਜਿਆ ਜਾਵੇਗਾ। ਜਦੋਂ ਵਿਧਾਨ ਸਭਾ ਵਿੱਚ ਇਹ ਮਤਾ ਪਾਸ ਕੀਤਾ ਗਿਆ ਤਾਂ ਉਸ ਸਮੇਂ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕ ਮੌਜੂਦ ਨਹੀਂ ਸਨ।

ਪਵੇਗਾ 1200 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਬੋਝ

ਹਿਮਾਚਲ ਸਰਕਾਰ ਨੇ ਹਾਲ ਹੀ ‘ਚ ਬਿਜਲੀ ਉਤਪਾਦਨ ਲਈ ਪਾਣੀ ਦੀ ਗੈਰ-ਲਾਹੇਵੰਦ ਵਰਤੋਂ ‘ਤੇ ਵਾਟਰ ਸੈੱਸ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਸੀ। ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਪੰਜਾਬ ਦਾ ਪਾਣੀ ਦੂਜੇ ਰਾਜ ਵੀ ਵਰਤਦੇ ਹਨ। ਹਿਮਾਚਲ ਸਰਕਾਰ ਦੇ ਇਕਪਾਸੜ ਫੈਸਲੇ ਨਾਲ 1200 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਪੰਜਾਬ ਪਹਿਲਾਂ ਹੀ ਪਾਣੀਆਂ ਦੇ ਮੁੱਦੇ ‘ਤੇ ਗੁਆਂਢੀ ਰਾਜਾਂ ਦੇ ਦਬਾਅ ਹੇਠ ਹੈ। ਹੁਣ ਹਿਮਾਚਲ ਸਰਕਾਰ ਵੱਲੋਂ ਇਸ ਮਤੇ ਦੇ ਪਾਸ ਹੋਣ ਨਾਲ ਨਵਾਂ ਵਿਵਾਦ ਹੋਰ ਵਧੇਗਾ।

ਹਿਮਾਚਲ ਸਰਕਾਰ ਦੇ ਫੈਸਲੇ ਖਿਲਾਫ ਬਹੁਮਤ ਨਾਲ ਮਤਾ ਪਾਸ

ਮੰਤਰੀ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਜਲ ਸੈੱਸ ਲਗਾਉਣਾ ਇੰਟਰ ਸਟੇਟ ਵਾਟਰ ਡਿਸਪਰਸ਼ਨ ਐਕਟ-1956 ਦੇ ਵਿਰੁੱਧ ਹੈ। ਮਤੇ ਵਿੱਚ ਕਿਹਾ ਗਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਪ੍ਰਾਜੈਕਟਾਂ ਰਾਹੀਂ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਦੇ ਸਾਂਝੇ ਹਿੱਸੇ ਵਿੱਚੋਂ 7.19 ਫੀਸਦੀ ਬਿਜਲੀ ਹਿਮਾਚਲ ਨੂੰ ਦੇ ਰਹੀ ਹੈ। ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਹਿਮਾਚਲ ਸਰਕਾਰ ਵੱਲੋਂ ਇੱਕਤਰਫਾ ਲਿਆ ਗਿਆ ਹੈ। ਜਿਸ ਦਾ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ। ਵਿਧਾਨ ਸਭਾ ਨੇ ਹਿਮਾਚਲ ਸਰਕਾਰ ਦੇ ਫੈਸਲੇ ਖਿਲਾਫ ਬਹੁਮਤ ਨਾਲ ਮਤਾ ਪਾਸ ਕੀਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...