AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸ਼ਾਊ ਪ੍ਰਾਜੈਕਟ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ, ਪਾਣੀ ‘ਚ ਹਿੱਸੇ ਦਾ ਦਾਅਵਾ ਦੁਹਰਾਇਆ

ਕਰੀਬ ਅੱਠ ਦਹਾਕਿਆਂ ਤੋਂ ਲਟਕੇ ਹੋਏ ਕਿਸ਼ਾਊ ਮਲਟੀਪਰਪਜ਼ ਡੈਮ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਦਿਸ਼ਾ 'ਚ ਬੀਤੇ ਦਿਨੀਂ ਵੱਡਾ ਕਦਮ ਚੁੱਕਿਆ ਗਿਆ ਸੀ। ਨਵੀਂ ਦਿੱਲੀ ਦੇ ਕਰਤਵਯ ਭਵਨ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ 'ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚਾਲੇ ਇਸ ਪ੍ਰਾਜੈਕਟ ਨੂੰ ਲੈ ਕੇ ਸਮਝੌਤਾ ਪੱਤਰ (MoU) 'ਤੇ ਦਸਤਖ਼ਤ ਕੀਤੇ ਗਏ।

ਕਿਸ਼ਾਊ ਪ੍ਰਾਜੈਕਟ ਮਾਮਲੇ 'ਚ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਪਾਣੀ 'ਚ ਹਿੱਸੇ ਦਾ ਦਾਅਵਾ ਦੁਹਰਾਇਆ
tv9-punjabi
| Updated On: 21 Sep 2026 09:52 AM IST
Share

ਕਿਸ਼ਾਊ ਪ੍ਰਾਜੈਕਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫ਼ੈਸਲੇ ‘ਤੇ ਸਵਾਲ ਚੁੱਕੇ ਹਨ। ਪੰਜਾਬ ਦਾ ਕਹਿਣਾ ਹੈ ਕਿ ਉਸ ਨੂੰ ਭਰੋਸੇ ‘ਚ ਲਏ ਬਿਨਾਂ ਤੇ ਪ੍ਰਾਜੈਕਟ ਤੋਂ ਬਾਹਰ ਰੱਖ ਕੇ ਯਮੁਨਾ ਬੇਸਿਨ ਨਾਲ ਸਬੰਧਤ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬਾ ਸਰਕਾਰ ਹੁਣ ਇਸ ਮਾਮਲੇ ‘ਤੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਨੇ ਯਮੁਨਾ ਦੇ ਪਾਣੀ ‘ਚ ਆਪਣੇ ਹਿੱਸੇ ਦੇ ਦਾਅਵੇ ਨੂੰ ਵੀ ਦੁਹਰਾਇਆ ਹੈ।

ਕਰੀਬ ਅੱਠ ਦਹਾਕਿਆਂ ਤੋਂ ਲਟਕੇ ਹੋਏ ਕਿਸ਼ਾਊ ਮਲਟੀਪਰਪਜ਼ ਡੈਮ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਦਿਸ਼ਾ ‘ਚ ਬੀਤੇ ਦਿਨੀਂ ਵੱਡਾ ਕਦਮ ਚੁੱਕਿਆ ਗਿਆ ਸੀ। ਨਵੀਂ ਦਿੱਲੀ ਦੇ ਕਰਤਵਯ ਭਵਨ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ‘ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚਾਲੇ ਇਸ ਪ੍ਰਾਜੈਕਟ ਨੂੰ ਲੈ ਕੇ ਸਮਝੌਤਾ ਪੱਤਰ (MoU) ‘ਤੇ ਦਸਤਖ਼ਤ ਕੀਤੇ ਗਏ।

ਇਸ ਸਮਝੌਤੇ ਤੋਂ ਬਾਅਦ ਲੰਬੇ ਸਮੇਂ ਤੋਂ ਅਟਕੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਰਾਹ ਸਾਫ਼ ਹੋਇਆ ਹੈ। ਕਿਸ਼ਾਊ ਪ੍ਰਾਜੈਕਟ ਨੂੰ ਪਾਣੀ ਦੀ ਸੁਰੱਖਿਆ, ਬਿਜਲੀ ਉਤਪਾਦਨ, ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਯਮੁਨਾ ਦੇ ਪੁਨਰ-ਸੁਰਜੀਤੀ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ ਜਾ ਰਿਹਾ ਹੈ।

232.6 ਮੀਟਰ ਉੱਚਾ ਹੋਵੇਗਾ ਡੈਮ

ਕਿਸ਼ਾਊ ਬਹੁ-ਉਦੇਸ਼ੀ ਪ੍ਰਾਜੈਕਟ ਤਹਿਤ ਟੌਂਸ ਨਦੀ ‘ਤੇ 232.6 ਮੀਟਰ ਉੱਚੇ ਕੰਕਰੀਟ ਗ੍ਰੈਵਿਟੀ ਡੈਮ ਦੀ ਉਸਾਰੀ ਕੀਤੀ ਜਾਣੀ ਹੈ। ਟੌਂਸ ਨਦੀ ਯਮੁਨਾ ਦੀ ਇੱਕ ਪ੍ਰਮੁੱਖ ਸਹਾਇਕ ਨਦੀ ਹੈ ਤੇ ਪ੍ਰਾਜੈਕਟ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੀ ਸਰਹੱਦ ‘ਤੇ ਸਥਿਤ ਹੋਵੇਗਾ। ਇਸ ਪ੍ਰਾਜੈਕਟ ਨੂੰ ਨੈਸ਼ਨਲ ਪ੍ਰਾਜੈਕਟ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਪਾਣੀ ਨਾਲ ਸਬੰਧਤ ਹਿੱਸੇ ਦੀ ਲਾਗਤ ਦਾ 90 ਫ਼ੀਸਦੀ ਕੇਂਦਰ ਸਰਕਾਰ ਵੱਲੋਂ ਤੇ ਬਾਕੀ 10 ਫ਼ੀਸਦੀ ਰਕਮ ਯਮੁਨਾ ਬੇਸਿਨ ਦੇ ਸੂਬਿਆਂ ਵੱਲੋਂ ਸਾਂਝੀ ਕੀਤੀ ਜਾਣੀ ਹੈ।

ਹਾਲਾਂਕਿ, ਪੰਜਾਬ ਵੱਲੋਂ ਪ੍ਰਾਜੈਕਟ ਨੂੰ ਲੈ ਕੇ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਹੈ ਕਿ ਉਸ ਦੇ ਹਿੱਤਾਂ ਅਤੇ ਦਰਿਆਈ ਪਾਣੀ’ਚ ਹਿੱਸੇ ਨੂੰ ਧਿਆਨ ‘ਚ ਰੱਖਣਾ ਜ਼ਰੂਰੀ ਹੈ। ਸੂਬਾ ਇਸ ਮਾਮਲੇ ਨੂੰ ਕਾਨੂੰਨੀ ਤੌਰ ‘ਤੇ ਅੱਗੇ ਲਿਜਾਣ ਦੀ ਤਿਆਰੀ ਕਰ ਰਿਹਾ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......