AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ: 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, MSP ‘ਚ ਵਾਧਾ; ਮੰਤਰੀ ਨੇ ਪ੍ਰਬੰਧਾਂ ਦੀ ਦਿੱਤੀ ਜਾਣਕਾਰੀ

ਮੰਤਰੀ ਕਟਾਰੂਚੱਕ ਨੇ ਐਲਾਨ ਕੀਤਾ ਕਿ ਪੰਜਾਬ 'ਚ ਕਣਕ ਦੀ ਖ਼ਰੀਦ ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਪ੍ਰਕਿਰਿਆ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਸੂਬੇ 'ਚ 34 ਲੱਖ 90 ਹਜ਼ਾਰ ਹੈਕਟੇਅਰ 'ਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ 7 ਲੱਖ ਤੋਂ ਵੀ ਵੱਧ ਕਿਸਾਨਾਂ ਦੇ ਅਨਾਜ ਮੰਡੀਆਂ 'ਚ ਆਉਣ ਦੀ ਉਮੀਦ ਹੈ।

ਪੰਜਾਬ: 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, MSP 'ਚ ਵਾਧਾ; ਮੰਤਰੀ ਨੇ ਪ੍ਰਬੰਧਾਂ ਦੀ ਦਿੱਤੀ ਜਾਣਕਾਰੀ
ਪੰਜਾਬ: 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
amanpreet-kaur
| Updated On: 31 Mar 2026 10:13 AM IST

ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਕੱਲ੍ਹ ਯਾਨੀ ਕਿ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਮੰਤਰੀ ਕਟਾਰੂਚੱਕ ਨੇ ਐਲਾਨ ਕੀਤਾ ਕਿ ਪੰਜਾਬ ‘ਚ ਕਣਕ ਦੀ ਖ਼ਰੀਦ ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਪ੍ਰਕਿਰਿਆ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਸੂਬੇ ‘ਚ 34 ਲੱਖ 90 ਹਜ਼ਾਰ ਹੈਕਟੇਅਰ ‘ਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ 7 ਲੱਖ ਤੋਂ ਵੀ ਵੱਧ ਕਿਸਾਨਾਂ ਦੇ ਅਨਾਜ ਮੰਡੀਆਂ ‘ਚ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਬੁਨਿਆਦੀ ਢਾਂਚੇ ‘ਚ 1,897 ਸਥਾਈ ਮੰਡੀਆਂ* ਸ਼ਾਮਲ ਹਨ ਤੇ ਕੁੱਝ ਅਸਥਾਈ ਮੰਡੀਆਂ ਵੀ ਬਣਾਈਆਂ ਗਈਆਂ ਹਨ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਸ ਵਾਰ ਕਣਕ ਦੀ ਖਰੀਦ 2,585 ਦੇ MSP (ਘੱਟੋ-ਘੱਟ ਸਮਰਥਨ ਮੁੱਲ) ‘ਤੇ ਕੀਤੀ ਜਾਵੇਗੀ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 160 ਦਾ ਵਾਧਾ ਦਰਸਾਉਂਦਾ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜਿਸ ‘ਚ 30973 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਦੀ ਪ੍ਰਾਪਤੀ ਹੋ ਚੁੱਕੀ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬੇ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਦਿੱਤਾ ਸੀ ਤੇ ਅਸੀਂ ਪੰਜਾਬ ‘ਚ 132 ਲੱਖ ਮੀਟ੍ਰਿਕ ਟਨ ਦੇ ਪ੍ਰਬੰਧ ਕੀਤੇ ਹਨ।

ਖਰੀਦ ਏਜੰਸੀਆਂ ਅਨਾਜ ਖਰੀਦਣ ਲਈ ਜ਼ਿੰਮੇਵਾਰ:

ਪਨਗ੍ਰੇਨ: 31.11 ਲੱਖ ਮੀਟ੍ਰਿਕ ਟਨ ਪਨਸਪ: 28.67 ਲੱਖ ਮੀਟ੍ਰਿਕ ਟਨ ਮਾਰਕਫੈੱਡ: 29.28 ਲੱਖ ਮੀਟ੍ਰਿਕ ਟਨ ਵੇਅਰ ਹਾਊਸ: 17.69 ਲੱਖ ਮੀਟ੍ਰਿਕ ਟਨ ਐਫਸੀਆਈ: 15.25 ਲੱਖ ਮੀਟ੍ਰਿਕ ਟਨ

ਸਰਹੱਦੀ ਖੇਤਰਾਂ ‘ਚ ਵਿਸ਼ੇਸ਼ ਚੌਕਸੀ

ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅੰਤਰਰਾਜੀ ਸਰਹੱਦੀ ਖੇਤਰਾਂ ‘ਤੇ ਚੌਕਸੀ ਬਣਾਈ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਰੋਕਿਆ ਜਾ ਸਕੇ। ਇਹ ਯਕੀਨੀ ਬਣਾਇਆ ਜਾਵੇਗਾ ਕਿ ਗੁਆਂਢੀ ਰਾਜਾਂ ਤੋਂ ਕਣਕ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ‘ਚ ਨਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਕੋਸ਼ਿਸ਼ ਹੁੰਦੀ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਉਪਾਅ ਇਸ ਗੱਲ ਦੀ ਗਰੰਟੀ ਦੇਣ ਲਈ ਮਹੱਤਵਪੂਰਨ ਹੈ ਕਿ ਪੰਜਾਬ ਨੂੰ ਅਲਾਟ ਕੀਤੇ ਗਏ ਫੰਡਾਂ ਦੀ ਵਰਤੋਂ ਸਿਰਫ਼ ਰਾਜ ਦੇ ਅੰਦਰ ਉਗਾਈ ਜਾਣ ਵਾਲੀ ਕਣਕ ਦੀ ਖਰੀਦ ਲਈ ਕੀਤੀ ਜਾਵੇ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...