ਜੇਲ੍ਹਾਂ ‘ਚ ਵੀ ਪੜ੍ਹਣਗੇ ਕੈਦੀਆਂ ਦੇ ਬੱਚੇ, ਕੈਬਨਿਟ ਮੰਤਰੀ ਨੇ JBT ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

Updated On: 

02 Jan 2025 23:19 PM

Punjab Government recruited: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਇਹ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਹੈ। ਇਹ ਨਾਲ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਜੇਲ੍ਹਾਂ ਚ ਵੀ ਪੜ੍ਹਣਗੇ ਕੈਦੀਆਂ ਦੇ ਬੱਚੇ, ਕੈਬਨਿਟ ਮੰਤਰੀ ਨੇ JBT ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ
Follow Us On

Punjab Government recruited: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਮਹਿਲਾ ਕੈਦੀਆਂ ਦੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਜੇਲ੍ਹ ਵਿਭਾਗ ਨੇ ਪਹਿਲੀ ਵਾਰ ਜੇਲ੍ਹਾਂ ਲਈ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਨ੍ਹਾਂ ‘ਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ ਦਿੱਤੇ ਹਨ, ਜਦੋਂ ਕਿ 7 ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ।

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਇਹ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਹੈ। ਇਹ ਨਾਲ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

30 ਸਾਲਾਂ ਬਾਅਦ ਰੈਗੂਲਰ ਭਰਤੀ

ਸਰਕਾਰ ਨੇ 3 ਦਹਾਕਿਆਂ ਬਾਅਦ ਇਨ੍ਹਾਂ ਅਸਾਮੀਆਂ ਤੇ ਰੈਗੂਲਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤਾਇਨਾਤ ਦਿੱਤੀ ਗਈ ਹੈ। ਇਸ ਨਾਲ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣਗੇ। ਭਰਤੀ ਪ੍ਰਕਿਰਿਆ ਤਹਿਤ 738 ਵਾਰਡਨ ਤੇ 25 ਮੈਟਰਨ ਪਹਿਲਾਂ ਹੀ ਇੱਥੇ ਡਿਊਟੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ 175 ਵਾਰਡਨ ਤੇ 4 ਮੈਟਰਨ ਸਮੇਤ ਗਾਰਡ ਸਟਾਫ ਦੀਆਂ ਕੁੱਲ੍ਹ 179 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਜੇਲ੍ਹ ਵਿਭਾਗ ‘ਚ ਵੱਖ-ਵੱਖ ਕਾਡਰਾਂ ਦੀਆਂ 1220 ਅਸਾਮੀਆਂ ਮੁੜ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਭਰਤੀ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ।

ਜੇਲ੍ਹਾਂ ‘ਚ ਚੱਲ ਰਹੇ ਵਿੱਦਿਅਕ ਪ੍ਰੋਜੈਕਟਾਂ ਤਹਿਤ 22 ਸੌ ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਨਵਰੀ 2025 ਤੋਂ 513 ਕੈਦੀਆਂ ਨੂੰ ਪਲੰਬਰ, ਇਲੈਕਟ੍ਰੀਸ਼ੀਅਨ ਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ‘ਚ ਹੁਨਰ ਸਿਖਲਾਈ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਸਿਰਫ 33 ਮਹੀਨਿਆਂ ‘ਚ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਨੇ ਨਿੱਜੀ ਖੇਤਰ ‘ਚ 2 ਲੱਖ 65 ਹਜ਼ਾਰ 430 ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।