AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਨੇ 2026 ਤਿਉਹਾਰਾਂ ਦਾ ਕੈਲੰਡਰ ਕੀਤਾ ਜਾਰੀ, ਮਾਰਚ-ਅਪ੍ਰੈਲ ‘ਚ ਹੋਣਗੀਆਂ 5-5 ਛੁੱਟੀਆਂ

Punjab Government Releases 2026 Holiday Calendar: ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਇਹ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਸੀ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ। ਜਨਵਰੀ ਵਿੱਚ ਇੱਕ ਜਨਤਕ ਛੁੱਟੀ ਹੈ, 26 ਜਨਵਰੀ, ਜੋ ਕਿ ਸੋਮਵਾਰ ਨੂੰ ਆਵੇਗੀ।

ਪੰਜਾਬ ਸਰਕਾਰ ਨੇ 2026 ਤਿਉਹਾਰਾਂ ਦਾ ਕੈਲੰਡਰ ਕੀਤਾ ਜਾਰੀ, ਮਾਰਚ-ਅਪ੍ਰੈਲ 'ਚ ਹੋਣਗੀਆਂ 5-5 ਛੁੱਟੀਆਂ
tv9-punjabi
| Updated On: 26 Nov 2025 15:44 PM IST
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਸਾਲ 2026 ਲਈ ਸਰਕਾਰੀ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਇਸ ਕੈਲੰਡਰ ਵਿੱਚ ਉਹ ਸਾਰੇ ਦਿਨ ਦਰਜ ਹਨ ਜਿਨ੍ਹਾਂ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਛੁੱਟੀਆਂ ਦੀ ਘੋਸ਼ਣਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ- ਵੱਖ ਤਿਉਹਾਰਾਂ ਅਤੇ ਰਾਸ਼ਟਰੀ ਦਿਵਸਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ।

26 ਜਨਵਰੀ ਦੀ ਛੁੱਟੀ ‘ਤੇ Long ਵੀਕਐਂਡ

ਜਨਵਰੀ ਮਹੀਨੇ ਵਿੱਚ ਇੱਕ ਵੱਡੀ ਜਨਤਕ ਛੁੱਟੀ ਰੱਖੀ ਗਈ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਪੰਜਾਬ ਭਰ ਦੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਆਉਣ ਵਾਲੇ ਸਾਲ ਵਿੱਚ ਸੋਮਵਾਰ ਨੂੰ ਪਵੇਗੀ। ਜਿਸ ਕਾਰਨ ਕਰਮਚਾਰੀਆਂ ਨੂੰ Long ਵੀਕਐਂਡ ਵੀ ਮਿਲੇਗਾ। ਫਰਵਰੀ ਮਹੀਨੇ ਵਿੱਚ ਦੋ ਧਾਰਮਿਕ ਛੁੱਟੀਆਂ ਦਰਜ ਕੀਤੀਆਂ ਗਈਆਂ ਹਨ। ਸ਼੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ 1 ਫਰਵਰੀ ਨੂੰ ਹੋਵੇਗੀ, ਜਦਕਿ ਮਹਾਸ਼ਿਵਰਾਤਰੀ 15 ਫਰਵਰੀ ਨੂੰ ਮਨਾਈ ਜਾਵੇਗੀ। ਹਾਲਾਂਕਿ ਦੋਵੇਂ ਤਿਉਹਾਰ ਐਤਵਾਰ ਨੂੰ ਪੈਣ ਕਰਕੇ ਰੁਟੀਨ ਕੰਮਕਾਜ ਤੇ ਇਸ ਦਾ ਖਾਸ ਅਸਰ ਨਹੀਂ ਪਵੇਗਾ, ਪਰ ਫਿਰ ਵੀ ਇਹਨਾਂ ਨੂੰ ਕੈਲੰਡਰ ਵਿੱਚ ਅਧਿਕਾਰਕ ਤੌਰ ਤੇ ਸ਼ਾਮਲ ਕੀਤਾ ਗਿਆ ਹੈ।

ਮਾਰਚ-ਅਪ੍ਰੈਲ ‘ਚ ਹੋਣਗੀਆਂ 5-5 ਛੁੱਟੀਆਂ

ਮਾਰਚ ਅਤੇ ਅਪ੍ਰੈਲ 2026 ਪੰਜਾਬ ਲਈ ਤਿਉਹਾਰਾਂ ਦੇ ਰੂਪ ਵਿੱਚ ਖਾਸ ਮਹੀਨੇ ਰਹਿਣਗੇ। ਦੋਵੇਂ ਮਹੀਨਿਆਂ ਵਿੱਚ ਪੰਜ-ਪੰਜ ਸਰਕਾਰੀ ਛੁੱਟੀਆਂ ਦਰਜ ਕੀਤੀਆਂ ਗਈਆਂ ਹਨ। ਇਸ ਦੌਰਾਨ ਕਈ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਦਿਵਸ ਆਉਣ ਕਰਕੇ ਸਕੂਲਾਂ ਤੋਂ ਲੈ ਕੇ ਦਫ਼ਤਰਾਂ ਤੱਕ ਬਹੁਤ ਸਾਰੇ ਅਦਾਰੇ ਵੱਖ-ਵੱਖ ਦਿਨਾਂ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਕੈਲੰਡਰ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਸਾਲ ਭਰ ਦੀ ਯੋਜਨਾ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ। ਕੈਲੰਡਰ ਜਲਦ ਹੀ ਸਾਰੇ ਵਿਭਾਗਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਭੇਜਿਆ ਜਾਵੇਗਾ ਤਾਂ ਜੋ ਉਸ ਅਨੁਸਾਰ ਸਮਾਂ-ਸਾਰਣੀਆਂ ਤਿਆਰ ਕੀਤੀਆਂ ਜਾ ਸਕਣ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...