ਪੰਜਾਬ ‘ਚ ਮਾਸਕ ਪਾਉਣਾ ਜ਼ਰੂਰੀ, ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਸਰਕਾਰ ਨੇ ਕੋਰੋਨਾ ਤੋਂ ਸਾਵਧਾਨੀ ਦੇ ਤੌਰ 'ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀ ਕੇ ਪਾਲ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਨਵੇਂ ਰੂਪ JN.1 ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਜਾਰੀ ਕੀਤਾ ਹੈ। ਸਰਕਾਰ ਨੇ ਕੋਰੋਨਾ ਤੋਂ ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਨੂੰ ਵੀ ਲਾਜ਼ਮੀ ਕੀਤਾ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਐਡਵਾਈਜ਼ਰੀ ਦੀਆਂ ਮੁੱਖ ਗੱਲਾਂ
- ਭੀੜ-ਭਾੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ।
- ਹਸਪਤਾਲਾਂ ‘ਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣ।
- ਮਰੀਜ਼ਾਂ ਤੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਤੇ ਹੋਰ ਸਾਵਧਾਨੀਆਂ ਦਾ ਕਰਨਾ ਹੋਵੇਗਾ ਪਾਲਣਾ।
- ਛਿੱਕ ਮਾਰਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਜਾਂ ਕੂਹਣੀ ਨਾਲ ਢੱਕਣ ਦੀ ਸਲਾਹ।
- ਸਾਬਣ ਨਾਲ ਵਾਰ-ਵਾਰ ਆਪਣੇ ਹੱਥ ਧੋਣ ਦੀ ਸਲਾਹ ਦਿੱਤੀ ਗਈ ਹੈ।
- ਸਾਹ ਦੀ ਸਮੱਸਿਆਵਾਂ ਦੇ ਲੱਛਣਾਂ ਤੋਂ ਪੀੜਤ ਹੋਣ ਆਪਣੇ ਨਿੱਜੀ ਸੰਪਰਕਾਂ ਕਰਣ ਦੀ ਹਦਾਇਤ।
ਕੋਰੋਨਾ ਵਾਇਰਸ ਦਾ ਨਵਾਂ ਰੂਪ JN.1
ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀ ਕੇ ਪਾਲ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਨਵੇਂ ਰੂਪ JN.1 ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮਾਹਿਰਾਂ ਨੇ ਕਿਹਾ ਕਿ ਉਪਲਬਧ ਇਲਾਜ ਪ੍ਰਭਾਵਸ਼ਾਲੀ ਹਨ, ਲਾਗ ਹਲਕੀ ਹੈ ਅਤੇ ਸਾਰੇ ਵਾਇਰਸ ਪਰਿਵਰਤਨਸ਼ੀਲ ਹਨ। ਦੇਸ਼ ਵਿੱਚ ਨਵੇਂ ਵੇਰੀਐਂਟ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਲਗਭਗ 91 ਤੋਂ 92 ਪ੍ਰਤੀਸ਼ਤ ਸੰਕਰਮਿਤ ਮਰੀਜ਼ ਘਰੇਲੂ ਇਲਾਜ ਦੀ ਚੋਣ ਕਰ ਰਹੇ ਹਨ।