ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪਹੁੰਚੀ ਪੰਜਾਬ ਸਰਕਾਰ ਦੀ ਝਾਂਕੀ, ਕੈਬਨਿਟ ਮੰਤਰੀ ਈਟੀਓ ਵਲੋਂ ਭਰਵਾਂ ਸਵਾਗਤ

Punjab Government Jhanki in Amritsar: ਈਟੀਓ ਨੇ ਕਿਹਾ ਕਿ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ।

ਅੰਮ੍ਰਿਤਸਰ ਪਹੁੰਚੀ ਪੰਜਾਬ ਸਰਕਾਰ ਦੀ ਝਾਂਕੀ, ਕੈਬਨਿਟ ਮੰਤਰੀ ਈਟੀਓ ਵਲੋਂ ਭਰਵਾਂ ਸਵਾਗਤ
ਅੰਮ੍ਰਿਤਸਰ ਪਹੁੰਚੀ ਪੰਜਾਬ ਸਰਕਾਰ ਦੀ ਝਾਂਕੀ, ਕੈਬਨਿਟ ਮੰਤਰੀ ਈਟੀਓ ਵਲੋਂ ਭਰਵਾਂ ਸਵਾਗਤ
Follow Us
lalit-sharma
| Updated On: 31 Jan 2024 19:29 PM

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ’ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਜਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਵਾਗਤ ਕੀਤਾ ਗਿਆ,ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ।

ਜੰਡਿਆਲਾ ਵਿਖੇ ਝਾਕੀ ਦੇ ਪੁੱਜਣ ਤੇ ਸਰਕਾਰੀ ਸਕੂਲ ਤਾਰਾਗੜ੍ਹ, ਸਰਕਾਰੀ ਸਕੂਲ ਗਹਿਰੀ ਮੰਡੀ, ਸਰਕਾਰੀ ਸਕੂਲ ਜੰਡਿਆਲਾ ਦੇ ਵਿਦਿਆਰਥੀਆਂ ਅਤੇ ਸਰਕਾਰੀ ਕੰਨਿਆ ਸਕੂਲ ਜੰਡਿਆਲਾ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਝਾਕੀ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਜਾਣਿਆ।

ਵਰਨਣਯੋਗ ਹੈ ਕਿ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਪ੍ਰਸਤਾਵ ਨੂੰ ਕੇਂਦਰ ਸਰਕਾਰ ਦੀ ਕਮੇਟੀ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਗੈਰ-ਭਾਜਪਾ ਸ਼ਾਸਤ ਰਾਜਾਂ ਨਾਲ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਝਾਂਕੀ ਦੇ ਮੁੱਦੇ ‘ਤੇ ਵਿਵਾਦ ਚੱਲ ਰਿਹਾ ਹੈ।

ਇਹ ਵੀ ਪੜ੍ਹੋ – ਝਾਕੀ ਵਿਵਾਦ: AAP ਨੇ ਦਿੱਤਾ ਜਾਖੜ ਨੂੰ ਜਵਾਬ, ਸੀਐਮ ਬੋਲੇ ਸੱਚ ਸਾਬਿਤ ਹੋਇਆ ਤਾਂ ਛੱਡ ਦੇਵਾਂਗਾ ਸਿਆਸਤ

ਝਾਂਕੀਆਂ ਰੱਦ ਕਰਨ ਤੋਂ ਬਾਅਦ ਭਖਿਆ ਸੀ ਵਿਵਾਦ

ਇਨ੍ਹਾਂ ਦੇ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਤੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਏ ਸਨ। ਭਗਵੰਤ ਮਾਨ ਨੇ ਕਿਹਾ ਸੀ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ 26 ਜਨਵਰੀ ਨੂੰ ਹੋਣ ਵਾਲੀ ਕੌਮੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਰੋਪ ਲਗਾਇਆ ਸੀ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਅਸੀਂ 3 ਝਾਂਕੀਆਂ ਪ੍ਰਪੋਜ਼ ਕੀਤੀਆਂ ਸਨ। ਇਨ੍ਹਾਂ ‘ਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਕੀਤੀਆਂ ਗਈਆਂ ਸਨ। ਪਰ ਕੇਂਦਰ ਸਰਕਾਰ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ।

ਝਾਂਕੀਆਂ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਲਜ਼ਾਮ ਲਗਾਇਆ ਸੀ ਕਿ ਇਨ੍ਹਾਂ ਝਾਂਕੀਆਂ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਇਸ ਕਰਕੇ ਇਨ੍ਹਾਂ ਨੂੰ ਰਿਜੈਕਟ ਕੀਤਾ ਗਿਆ। ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਸਾਹਮਣੇ ਝਾਂਕੀਆਂ ਦੀਆਂ ਤਸਵੀਰਾਂ ਦਿਖਾਈਆਂ ਸਨ, ਜਿਨ੍ਹਾਂ ਵਿੱਚ ਕਿਧਰੇ ਵੀ ਦੋਵਾਂ ਦੀਆਂ ਤਸਵੀਰਾਂ ਨਜ਼ਰ ਨਹੀਂ ਆ ਰਹੀਆਂ ਸਨ।

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...