AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਵੱਲੋਂ ਐਸ.ਐਸ. ਬੋਰਡ ਦੀ ਪ੍ਰੀਖਿਆ ਚ ਪੰਜਾਬੀ ਨੂੰ ਦਰਕਿਨਾਰ ਕਰਨਾ ਗਲਤ:ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਸ. ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ।

ਪੰਜਾਬ ਸਰਕਾਰ ਵੱਲੋਂ ਐਸ.ਐਸ. ਬੋਰਡ ਦੀ ਪ੍ਰੀਖਿਆ ਚ ਪੰਜਾਬੀ ਨੂੰ ਦਰਕਿਨਾਰ ਕਰਨਾ ਗਲਤ:ਐਡਵੋਕੇਟ ਧਾਮੀ
ਧਾਮੀ ਹੀ ਰਹਿਣਗੇ ਪ੍ਰਧਾਨ, SGPC ਨੇ ਅਸਤੀਫਾ ਕੀਤਾ ਨਾ ਮਨਜ਼ੂਰ
tv9-punjabi
| Updated On: 24 Jan 2023 22:39 PM IST
Share
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਮਾਂ-ਭਾਸ਼ਾ, ਵਿਰਾਸਤ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣ ਦੇ ਰਾਹ ਤੁਰੀ ਹੋਈ ਹੈ। ਇਹ ਪੰਜਾਬ ਦੇ ਨੌਜੁਆਨਾਂ ਨੂੰ ਅਸਰ-ਅੰਦਾਜ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੇ ਪੰਜਾਬੀਆਂ ਦੇ ਹੱਕਾਂ ਤੇ ਡਾਕਾ ਮਾਰਨ ਲਈ ਗੈਰ ਪੰਜਾਬੀਆਂ ਦੀ ਭਰਤੀ ਲਈ ਵੀ ਰਾਹ ਖੋਲ੍ਹਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਨੂੰ ਹਰ ਪੱਧਰ ਤੇ ਲਾਗੂ ਕਰਨ ਦੀਆਂ ਗੱਲਾਂ ਕਰ ਕੇ ਕੇਵਲ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕਰਕੇ ਹਰ ਸਰਕਾਰੀ ਕਾਰਵਾਈ ਅੰਗਰੇਜ਼ੀ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ. ਭਗਵੰਤ ਸਿੰਘ ਮਾਨ ਦੇ ਬੀਤੇ ਸਮੇਂ ਦੌਰਾਨ ਜਾਰੀ ਕੀਤੇ ਗਏ ਕਈ ਆਦੇਸ਼ ਹਨ। ਉਹ ਜਦੋਂ ਵੀ ਕੋਈ ਐਲਾਨ ਜਾਂ ਸਰਕੂਲਰ ਜਾਰੀ ਕਰਦੇ ਹਨ ਤਾਂ ਉਹ ਅੰਗਰੇਜ਼ੀ ਭਾਸ਼ਾ ਵਿਚ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਜਾਣਬੁਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਸ. ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਪੰਜਾਬ ਅਤੇ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ਾਂ ਨੂੰ ਪਛਾਣਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਹਰ ਪੰਜਾਬੀ ਨੂੰ ਇਸ ਦੇ ਵਿਰੋਧ ਵਿਚ ਖੜ੍ਹਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਮਾਂ-ਭਾਸ਼ਾ ਨੂੰ ਨੀਵਾਂ ਦਿਖਾਉਣ ਵਾਲੀ ਹਰ ਕਾਰਵਾਈ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਰਹੇਗੀ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...