5 ਸਾਲ ਸੇਵਾ ਪੂਰੀ ਕਰਨ ਵਾਲੇ ਸਫ਼ਾਈ ਕਰਮਚਾਰੀ ਹੋਣਗੇ ਪੱਕੇ, 1 ਅਗਸਤ ਤੋਂ ਵਧੀ ਹੋਈ ਤਨਖ਼ਾਹ ਲਾਗੂ
ਮੰਤਰੀ ਨੇ ਦੱਸਿਆ ਕਿ ਜਿਹੜੇ ਸਫ਼ਾਈ ਸੇਵਕਾਂ ਨੇ ਠੇਕੇ 'ਤੇ ਪੰਜ ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਦੇ ਨਾਲ ਸਾਲ 2021 'ਚ ਠੇਕੇ 'ਤੇ ਰੱਖੇ ਗਏ ਕਰਮਚਾਰੀਆਂ ਨੂੰ ਵੀ ਇਸ ਫ਼ੈਸਲੇ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਾਰੇ ਨਗਰ ਨਿਕਾਇਆਂ ਨੂੰ ਜਲਦ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।
ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਲਈ ਲਈ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਰੈਗੂਲਰ (ਪੱਕੇ) ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਨਗਰ ਨਿਕਾਇਆਂ ਵੱਲੋਂ ਸਦਨ ਦੀ ਮੀਟਿੰਗ ‘ਚ ਪ੍ਰਸਤਾਵ ਪਾਸ ਕਰਕੇ ਸਥਾਨਕ ਸਰਕਾਰ ਵਿਭਾਗ ਨੂੰ ਭੇਜੇ ਜਾਣਗੇ, ਜਿਸ ਨੂੰ ਵਿਭਾਗ ਤੁਰੰਤ ਮਨਜ਼ੂਰੀ ਦੇਵੇਗਾ।
2021 ‘ਚ ਭਰਤੀ ਹੋਏ ਕਰਮਚਾਰੀਆਂ ਨੂੰ ਵੀ ਮਿਲੇਗਾ ਲਾਭ
ਮੰਤਰੀ ਨੇ ਦੱਸਿਆ ਕਿ ਜਿਹੜੇ ਸਫ਼ਾਈ ਸੇਵਕਾਂ ਨੇ ਠੇਕੇ ‘ਤੇ ਪੰਜ ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਦੇ ਨਾਲ ਸਾਲ 2021 ‘ਚ ਠੇਕੇ ‘ਤੇ ਰੱਖੇ ਗਏ ਕਰਮਚਾਰੀਆਂ ਨੂੰ ਵੀ ਇਸ ਫ਼ੈਸਲੇ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਾਰੇ ਨਗਰ ਨਿਕਾਇਆਂ ਨੂੰ ਜਲਦ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।
ਹਰਜੋਤ ਬੈਂਸ ਨੇ ਕਿਹਾ ਕਿ ਆਊਟਸੋਰਸ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੀ ਰਾਹਤ ਦਿੱਤੀ ਜਾਵੇਗੀ, ਜਿਹੜੇ ਕਰਮਚਾਰੀ ਆਊਟਸੋਰਸ ‘ਤੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਠੇਕੇ ‘ਤੇ ਲਿਆ ਜਾਵੇਗਾ।
1 ਅਗਸਤ ਤੋਂ ਵਧੀ ਹੋਈ ਤਨਖ਼ਾਹ ਮਿਲੇਗੀ
ਸਫ਼ਾਈ ਕਰਮਚਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਲਗਭਗ ਸਹਿਮਤੀ ਬਣ ਗਈ ਹੈ। ਮੰਤਰੀ ਨੇ ਕਿਹਾ mr ਕਿ 1 ਅਗਸਤ ਤੋਂ ਸਫ਼ਾਈ ਕਰਮਚਾਰੀਆਂ ਦੀ ਵਧੀ ਹੋਈ ਤਨਖ਼ਾਹ ਲਾਗੂ ਹੋਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ ਲਗਭਗ 10,500 ਰੁਪਏ ਸੀ, ਜਿਸ ਨੂੰ ਪਿਛਲੇ ਮਹੀਨੇ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਹੁਣ ਪ੍ਰੋਬੇਸ਼ਨ ਸਮੇਂ ਦੌਰਾਨ ਮਿਲਣ ਵਾਲੀ ਤਨਖ਼ਾਹ ਨੂੰ ਵਧਾ ਕੇ 20,500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਬਰਨਾਲਾ ਲਾਠੀਚਾਰਜ ਤੋਂ ਬਾਅਦ ਸ਼ੁਰੂ ਹੋਇਆ ਸੀ ਵਿਵਾਦ
ਜ਼ਿਕਰਯੋਗ ਹੈ ਕਿ 22 ਜੁਲਾਈ ਨੂੰ ਬਰਨਾਲਾ अनुबंधਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਵਾਲਮੀਕਿ ਸਮਾਜ ਤੇ ਸਫ਼ਾਈ ਕਰਮਚਾਰੀ ਜਥੇਬੰਦੀਆਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ ਤੇ ਬਰਨਾਲਾ ਦੇ ਡੀਐੱਸਪੀ ਨੂੰ ਮੁਅੱਤਲ ਵੀ ਕੀਤਾ ਗਿਆ ਸੀ।
ਪੰਜਾਬ ਬੰਦ ਤੋਂ ਬਾਅਦ ਖ਼ਤਮ ਹੋਈ ਹੜਤਾਲ
ਲਾਠੀਚਾਰਜ ਦੇ ਵਿਰੋਧ अनुबंधਚ ਵਾਲਮੀਕਿ ਸਮਾਜ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਜਲੰਧਰ अनुबंधਚ ਬੰਦ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ, ਜਿੱਥੇ ਕਈ ਬਾਜ਼ਾਰ ਬੰਦ ਰਹੇ ਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ।
ਹਾਲਾਂਕਿ ਸਰਕਾਰ ਵੱਲੋਂ ਮੰਗਾਂ ‘ਤੇ ਕਾਰਵਾਈ ਦੇ ਭਰੋਸੇ ਤੋਂ ਬਾਅਦ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਸੀ। ਮੰਤਰੀ ਹਰਜੋਤ ਬੈਂਸ ਨੇ ਬਾਕੀ ਯੂਨੀਅਨਾਂ ਨੂੰ ਵੀ ਹੜਤਾਲ ਖ਼ਤਮ ਕਰਕੇ ਕੰਮ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਸੀ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
