AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਜਨਾਲਾ ‘ਚ ਲੱਗੇ ਵਿਸ਼ੇਸ਼ ਮੈਡੀਕਲ ਕੈਂਪ ਦਾ ਬਜ਼ੁਰਗਾਂ ਨੇ ਲਿਆ ਲਾਹਾ, ਵਿਧਾਇਕ ਧਾਲੀਵਾਲ ਨੇ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਸਟੇਟ ਐਕਸ਼ਨ ਪਲਾਨ ਦੇ ਅਧੀਨ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਅਭਿਆਨ ਦੀ ਸ਼ੁਰੂਆਤ ਕਰਦਿਆਂ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।

ਅਜਨਾਲਾ 'ਚ ਲੱਗੇ ਵਿਸ਼ੇਸ਼ ਮੈਡੀਕਲ ਕੈਂਪ ਦਾ ਬਜ਼ੁਰਗਾਂ ਨੇ ਲਿਆ ਲਾਹਾ, ਵਿਧਾਇਕ ਧਾਲੀਵਾਲ ਨੇ ਕੀਤੀ ਸ਼ਿਰਕਤ
ਅਜਨਾਲਾ ਮੈਡੀਕਲ ਕੈਂਪ ਦਾ ਬਜ਼ੁਰਗਾਂ ਨੇ ਲਿਆ ਲਾਹਾ, MLA ਧਾਲੀਵਾਲ ਨੇ ਕੀਤੀ ਸ਼ਿਰਕਤ
Follow Us
lalit-sharma
| Published: 14 Feb 2026 16:16 PM IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਸਟੇਟ ਐਕਸ਼ਨ ਪਲਾਨ ਦੇ ਅਧੀਨ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਅਭਿਆਨ ਦੀ ਸ਼ੁਰੂਆਤ ਕਰਦਿਆਂ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਲਗਾਏ ਗਏ ਮੈਡੀਕਲ ਕੈਂਪ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੈਡੀਕਲ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵੱਡੀ ਗਿਣਤੀ ਵਿੱਚ ਬਜ਼ੁਰਗ ਆਪਣੀ ਸਿਹਤ ਦੀ ਜਾਂਚ ਕਰਵਾਉਣ ਲਈ ਪਹੁੰਚੇ। ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੌਕੇ ‘ਤੇ ਹੀ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ।

ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਉਪਰਾਲਾ: ਵਿਧਾਇਕ ਧਾਲੀਵਾਲ

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੇ ਸਨਮਾਨ ਅਤੇ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਇਹ ‘ਸਟੇਟ ਐਕਸ਼ਨ ਪਲਾਨ’ ਬਜ਼ੁਰਗਾਂ ਨੂੰ ਸਮਾਜਿਕ ਅਤੇ ਸਿਹਤ ਪੱਖੋਂ ਮਜ਼ਬੂਤ ਕਰਨ ਲਈ ਇੱਕ ਫੈਸਲਾਕੁਨ ਕਦਮ ਹੈ।

ਧਾਲੀਵਾਲ ਨੇ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਲਗਭਗ 400 ਦੇ ਕਰੀਬ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਉੱਤਮ ਸਿਹਤ ਸਹੂਲਤਾਂ ਮਿਲ ਸਕਣ।

ਬਜ਼ੁਰਗਾਂ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ

ਵਿਧਾਇਕ ਧਾਲੀਵਾਲ ਨੇ ਭਾਵੁਕ ਹੁੰਦਿਆਂ ਕਿਹਾ, “ਸਾਡੇ ਬਜ਼ੁਰਗ ਸਾਡੀ ਪੂੰਜੀ ਹਨ ਅਤੇ ਸਾਡੇ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੀ ਸਿਹਤ ਅਤੇ ਖੁਸ਼ੀ ਦਾ ਪੂਰਾ ਧਿਆਨ ਰੱਖੀਏ।” ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਇਸ ਕੈਂਪ ਦਾ ਸਭ ਤੋਂ ਵੱਧ ਫਾਇਦਾ ਸਰਹੱਦੀ ਖੇਤਰ ਦੇ ਉਨ੍ਹਾਂ ਬਜ਼ੁਰਗਾਂ ਨੂੰ ਹੋ ਰਿਹਾ ਹੈ, ਜਿਨ੍ਹਾਂ ਨੂੰ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਸ ਅਭਿਆਨ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਜਾਂਚ ਅਤੇ ਦਵਾਈਆਂ ਮਿਲਣ ਨਾਲ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਸ਼ਾਸਨ ਵੱਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,