AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 38 ਹਜ਼ਾਰ ਤੋਂ ਵੱਧ ਕੰਪਿਊਟਰ, ਸਿੱਖਿਆ ਮੰਤਰੀ ਦਾ ਐਲਾਨ; 400 ਕਰੋੜ ਦੀ ਲਾਗਤ ਨਾਲ ਡਿਜੀਟਲ ਕ੍ਰਾਂਤੀ

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ 'ਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਿਤ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ, ਜਿਸ ਦਾ ਆਧਿਕਾਰਤ ਐਲਾਨ ਜਲਦੀ ਹੀ ਹੋਵੇਗਾ। ਇਸ ਦੇ ਨਾਲ ਹੀ ਐਡਵਾਂਸ ਕੋਰਸ ਤੇ ਔਨਲਾਈਨ ਕੋਚਿੰਗ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਤੇ ਮੇਰੀਟੋਰੀਅਸ ਸਕੂਲਾਂ 'ਚ ਵਿਦਿਆਰਥੀਆਂ ਨੂੰ ਵੱਡੇ ਕੋਚਿੰਗ ਸੰਸਥਾਨਾਂ ਨਾਲ ਜੋੜ੍ਹਣ ਦੀ ਯੋਜਨਾ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 38 ਹਜ਼ਾਰ ਤੋਂ ਵੱਧ ਕੰਪਿਊਟਰ, ਸਿੱਖਿਆ ਮੰਤਰੀ ਦਾ ਐਲਾਨ; 400 ਕਰੋੜ ਦੀ ਲਾਗਤ ਨਾਲ ਡਿਜੀਟਲ ਕ੍ਰਾਂਤੀ
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 38 ਹਜ਼ਾਰ ਤੋਂ ਵੱਧ ਕੰਪਿਊਟਰ
amanpreet-kaur
| Updated On: 26 Feb 2026 14:48 PM IST

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਵਿਵਸਥਾ ਨੂੰ ਤਕਨੀਕੀ ਰੂਪ ਨਾਲ ਮਜ਼ਬੂਤ ਬਣਾਉਣ ਦੇ ਲਈ ਅਹਿਮ ਫੈਸਲਾ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰ 400 ਕਰੋੜ ਰੁਪਏ ਦੀ ਲਾਗਤ ਨਾਲ 38,649 ਨਵੇਂ ਕੰਪਿਊਟਰ 5,012 ਸਕੂਲਾਂ ‘ਚ ਭੇਜ ਰਹੀ ਹੈ। ਕਈ ਸਕੂਲਾਂ ‘ਚ ਵੱਡੀਆਂ ਸਕ੍ਰੀਨਾਂ ਲਗਾਈਆਂ ਜਾ ਚੁੱਕੀਆਂ ਹਨ ਤੇ ਬੱਚਿਆਂ ਦੀ ਪੜ੍ਹਾਈ ‘ਚ ਮਦਦ ਲਈ ਆਕਰਸ਼ਕ ਡਿਜੀਟਲ ਪੈਨਲ ਸਥਾਪਿਤ ਕੀਤੇ ਜਾ ਰਹੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ 3600 ਤੋਂ ਵੱਧ ਸਕੂਲਾਂ ‘ਚ ਆਧੁਨਿਕ ਸਕ੍ਰੀਨਾਂ ਲਗਾਈਆਂ ਜਾਣਗੀਆ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦਾ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕੰਪਿਊਟਰ ਵਿਤਰਣ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਤੇ ਰੋਪੜ ਤੋਂ ਕੀਤੀ ਜਾ ਰਹੀ ਹੈ। 11 ਜ਼ਿਲ੍ਹਿਆਂ ‘ਚ ਇਹ ਪ੍ਰਕਿਰਿਆ 27 ਫਰਵਰੀ ਤੋਂ 9 ਮਾਰਚ ਤੱਕ, 4 ਜ਼ਿਲ੍ਹਿਆਂ ‘ਚ 6 ਮਾਰਚ ਤੋਂ 11 ਮਾਰਚ ਤੱਕ ਤੇ 6 ਜ਼ਿਲ੍ਹਿਆਂ ‘ਚ 6 ਮਾਰਚ ਤੋਂ 20 ਮਾਰਚ ਤੱਕ ਪੂਰੀ ਕੀਤੀ ਜਾਵੇਗੀ। 20 ਮਾਰਚ ਤੱਕ ਸਾਰੇ ਜ਼ਿਲ੍ਹਿਆਂ ‘ਚ ਕੰਪਿਊਟਰ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ‘ਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਿਤ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ, ਜਿਸ ਦਾ ਆਧਿਕਾਰਤ ਐਲਾਨ ਜਲਦੀ ਹੀ ਹੋਵੇਗਾ। ਇਸ ਦੇ ਨਾਲ ਹੀ ਐਡਵਾਂਸ ਕੋਰਸ ਤੇ ਔਨਲਾਈਨ ਕੋਚਿੰਗ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਤੇ ਮੇਰੀਟੋਰੀਅਸ ਸਕੂਲਾਂ ‘ਚ ਵਿਦਿਆਰਥੀਆਂ ਨੂੰ ਵੱਡੇ ਕੋਚਿੰਗ ਸੰਸਥਾਨਾਂ ਨਾਲ ਜੋੜ੍ਹਣ ਦੀ ਯੋਜਨਾ ਹੈ।

ਸਿੱਖਿਆ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਜਦੋਂ ਸਕੂਲਾਂ ਲਈ ਕੰਪਿਊਟਰ ਪਹੁਚੰਣ ਤਾਂ ਪੰਚਾਇਤ ਤੇ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਜਾਵੇ। ਬੱਚਿਆਂ ਤੋਂ ਹੀ ਕੰਪਿਊਟਰ ਦੀ ਅਨਬੌਕਸਿੰਗ (ਡੱਬੇ ‘ਚੋਂ ਨਿਕਾਲਣਾ) ਕਰਵਾਈ ਜਾਵੇ ਤਾਂ ਜੋ ਉਨ੍ਹਾਂ ‘ਚ ਆਤਮਵਿਸ਼ਵਾਸ ਵਧੇ ਤੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਵੀ ਮਜ਼ਬੂਤ ਹੋ ਸਕੇ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਪੱਧਰ ਵੱਡੀਆਂ ਉਚਾਈਆਂ ਚੱਕ ਪਹੁੰਚੇਗਾ ਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜ੍ਹਣ ‘ਚ ਮਦਦ ਮਿਲੇਗੀ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...