ਪੰਜਾਬ ਦੇ 20 ਹਜ਼ਾਰ ਸਕੂਲਾਂ ‘ਚ ਮੈਗਾ PTM: CM ਮਾਨ ਸਮੇਤ ਮੰਤਰੀ ਅਤੇ ਵਿਧਾਇਕ ਕਰਨਗੇ ਮੀਟਿੰਗ, ਮਾਪਿਆਂ ਤੋਂ ਲਏ ਜਾਣਗੇ ਸੁਝਾਅ
ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ PTM ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. ਵਿੱਚ ਪਹੁੰਚਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।

ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. ਵਿੱਚ ਪਹੁੰਚਣਗੇ। ਦੱਸ ਦਈਏ ਕਿ ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।
ਜਿਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਨੇ, ਉਨ੍ਹਾਂ ਸਾਰੇ ਮਾਪਿਆਂ ਨੂੰ ਅਪੀਲ ਹੈ ਕਿ ਸਰਕਾਰੀ ਸਕੂਲਾਂ ‘ਚ ਭਲਕੇ ਹੋਣ ਵਾਲੀ ਮੈਗਾ PTM ਵਿੱਚ ਹਿੱਸਾ ਜ਼ਰੂਰ ਲੈਣ!@harjotbains pic.twitter.com/SBzEc70lRd
— AAP Punjab (@AAPPunjab) October 21, 2024
ਇਹ ਵੀ ਪੜ੍ਹੋ
ਪੰਜਾਬ ਦੇ ਮੰਤਰੀ ਇਨ੍ਹਾਂ ਸਕੂਲਾਂ ਦਾ ਦੌਰਾ ਕਰਨਗੇ
ਪੇਟੀਐਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਕੈਬਨਿਟ ਮੰਤਰੀ ਬਲਜੀਤ ਕੌਰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੁਹਾਲੀ ਵਿਖੇ ਪੀ.ਟੀ.ਐਮ. ਜਦਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ, ਹਰਦੀਪ ਸਿੰਘ ਮੁੰਡੀਆ ਸਕੂਲ ਆਫ ਐਮੀਨੈਂਸ ਡੇਰਾਬੱਸੀ, ਲਾਲਜੀਤ ਸਿੰਘ ਭੁੱਲਰ ਜੀਐਸਐਸਐਸ ਕੁਰਾਲੀ, ਡਾ: ਰਵਜੋਤ ਆਪਣੇ ਵਿਧਾਨ ਸਭਾ ਹਲਕੇ ਤੋਂ ਭਾਗ ਲੈਣਗੇ। ਇਸ ਤੋਂ ਇਲਾਵਾ ਹੋਰ ਮੰਤਰੀ ਸ਼ਿਰਕਤ ਕਰਨਗੇ।
A warm invitation to all parents to join todays Mega PTM!
This is a valuable opportunity to connect with teachers and discuss your childs progress and future goals. Together, we can build a stronger foundation for their education.
Looking forward to seeing you there! pic.twitter.com/MjJwBWUn3o
— Harjot Singh Bains (@harjotbains) October 22, 2024
ਸਿੱਖਿਆ ਵਿਭਾਗ ਮਾਪਿਆਂ ਤੋਂ ਫੀਡਬੈਕ ਲਵੇਗਾ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ ‘ਤੇ ਵੀ ਚਰਚਾ ਹੋਵੇਗੀ। ਅਧਿਆਪਕ ਮਾਪਿਆਂ ਨਾਲ ਉਨ੍ਹਾਂ ਦੀ ਭਾਸ਼ਾ ਵਿੱਚ ਗੱਲ ਕਰਨਗੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਵੇਗੀ।



