AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਲਾਜ਼ਮਾਂ ਦੀ ਪੈਨ-ਡਾਊਨ ਸਟ੍ਰਾਈਕ ਵਿਚਾਲੇ ਦੂਜੇ ਦੌਰ ਦੀ ਮੀਟਿੰਗ, ਸਰਕਾਰ ਕਰ ਚੁੱਕੀ ‘ਨੋ ਵਰਕ, ਨੋ ਪੇ’ ਦਾ ਐਲਾਨ

ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਕੇਕੇ ਯਾਦਵ ਵੱਲੋਂ ਯੂਨੀਅਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ। ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਹੋਈ ਇਸ ਮੀਟਿੰਗ ਵਿੱਚ ਮੰਗਾਂ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ ਤੇ ਗੱਲਬਾਤ ਬੇਸਿੱਟਾ ਰਹੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ।

ਮੁਲਾਜ਼ਮਾਂ ਦੀ ਪੈਨ-ਡਾਊਨ ਸਟ੍ਰਾਈਕ ਵਿਚਾਲੇ ਦੂਜੇ ਦੌਰ ਦੀ ਮੀਟਿੰਗ, ਸਰਕਾਰ ਕਰ ਚੁੱਕੀ 'ਨੋ ਵਰਕ, ਨੋ ਪੇ' ਦਾ ਐਲਾਨ
tv9-punjabi
| Updated On: 09 Sep 2026 12:35 PM IST
Share

ਪੰਜਾਬ ਸਰਕਾਰ ਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਲੰਬਿਤ ਮੰਗਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਜਾਰੀ ਹੈ। ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਤੇ ਮੋਹਾਲੀ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰਾਂ ‘ਚ ਪੈਨ ਡਾਊਨ ਹੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਗੱਲਬਾਤ ਦਾ ਰਾਹ ਖੋਲ੍ਹਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਯੂਨੀਅਨ ਆਗੂਆਂ ਨੂੰ ਗੱਲਬਾਤ ਦੇ ਦੂਜੇ ਗੇੜ ਲਈ ਸੱਦਾ ਦਿੱਤਾ ਹੈ।

ਹਾਲਾਂਕਿ, ਮੁੱਖ ਸਕੱਤਰ ਵੱਲੋਂ ਗੱਲਬਾਤ ਲਈ ਸੱਦਾ ਮਿਲਣ ਦੇ ਬਾਵਜੂਦ ਮੁਲਾਜ਼ਮਾਂ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਨੂੰ ਸ਼ੁੱਕਰਵਾਰ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਪਹਿਲੀ ਮੀਟਿੰਗ ਬੇਸਿੱਟਾ ਰਹੀ

ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਕੇਕੇ ਯਾਦਵ ਵੱਲੋਂ ਯੂਨੀਅਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ। ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਹੋਈ ਇਸ ਮੀਟਿੰਗ ਵਿੱਚ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਤੇ ਗੱਲਬਾਤ ਬੇਸਿੱਟਾ ਰਹੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ।

ਹੁਣ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਯੂਨੀਅਨ ਆਗੂਆਂ ਨੂੰ ਗੱਲਬਾਤ ਦੇ ਦੂਜੇ ਗੇੜ ਲਈ ਸੱਦਾ ਦਿੱਤੇ ਜਾਣ ਤੋਂ ਬਾਅਦ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਮੁੜ ਗੱਲਬਾਤ ਦੀ ਉਮੀਦ ਬਣੀ ਹੈ।

11 ਸਤੰਬਰ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ

ਮੁਲਾਜ਼ਮ ਜਥੇਬੰਦੀਆਂ ਨੇ ਪਹਿਲਾਂ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਨਾ ਬਣਨ ਤੇ ਆਪਣੀਆਂ ਮੰਗਾਂ ‘ਤੇ ਕਾਰਵਾਈ ਨਾ ਹੋਣ ਕਾਰਨ ਹੜਤਾਲ ਨੂੰ 11 ਸਤੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਸਰਕਾਰ ਨੇ ਲਾਗੂ ਕੀਤਾ ‘ਨੋ ਵਰਕ, ਨੋ ਪੇ’

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਹੜਤਾਲ ‘ਤੇ ਜਾਣ ਵਾਲੇ ਮੁਲਾਜ਼ਮਾਂ ਲਈ ‘ਨੋ ਵਰਕ, ਨੋ ਪੇ’ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਜਿਹੜੇ ਮੁਲਾਜ਼ਮ ਕੰਮ ਨਹੀਂ ਕਰਨਗੇ, ਉਨ੍ਹਾਂ ਨੂੰ ਉਸ ਸਮੇਂ ਦੀ ਤਨਖਾਹ ਨਾ ਦੇਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਮੁਲਾਜ਼ਮ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਪੂਰੀ ਤਰ੍ਹਾਂ ਬਹਾਲੀ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੀ ਅਦਾਇਗੀ, ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਫਰਕ ਖਤਮ ਕਰਨਾ, ਬਕਾਇਆ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਤੇ ਕੱਚੇ, ਠੇਕੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਕਈ ਮੰਗਾਂ ਰੱਖੀਆਂ ਜਾ ਰਹੀਆਂ ਹਨ।

ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਸਬੰਧੀ ਹੁਣ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਦੇ ਨਾਲ ਹੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸਬੰਧੀ ਜਾਰੀ ਕੀਤੇ ਪੱਤਰ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...