AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Budget Session Prep: ਸਰਕਾਰ ਨੇ ਸ਼ੁਰੂ ਕੀਤੀ ਬਜਟ ਸੈਸ਼ਨ ਦੀ ਤਿਆਰੀ, ਔਰਤਾਂ ਲਈ ਵੱਡੇ ਐਲਾਨ ਸੰਭਵ

CM on Budget : ਮੁੱਖ ਮੰਤਰੀ ਭਗਵੰਤ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਦੱਸ ਰਹੇ ਹਨ। ਇਸ ਲਈ ਭਗਵੰਤ ਮਾਨ ਸਰਕਾਰ ਉੱਪਰ ਬਜਟ ਵਿੱਚ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਪੂਰਾ ਦਬਾਅ ਹੈ।

Budget Session Prep: ਸਰਕਾਰ ਨੇ ਸ਼ੁਰੂ ਕੀਤੀ ਬਜਟ ਸੈਸ਼ਨ ਦੀ ਤਿਆਰੀ, ਔਰਤਾਂ ਲਈ ਵੱਡੇ ਐਲਾਨ ਸੰਭਵ
ਚੰਡੀਗੜ੍ਹ ‘ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ
tv9-punjabi
| Updated On: 01 Mar 2023 11:51 AM IST
Share
ਪੰਜਾਬ ਨਿਊਜ: ਸੁਪਰੀਮ ਕੋਰਟ ਤੋਂ ਮਿਲੀ ਰਾਹਤ ਤੋਂ ਬਾਅਦ ਮਾਨ ਸਰਕਾਰ ਨੇ ਬਜਟ ਸੈਸ਼ਨ (Budget Session) ਨੂੰ ਗਰੀਨ ਸਿਗਨਲ ਦੇ ਦਿੱਤਾ ਹੈ। ਪੰਜਾਬ ਕੈਬਨਿਟ ਅਤੇ ਹੋਰ ਮੰਤਰੀ ਆਪਣੇ ਪੱਧਰ ‘ਤੇ ਬਜਟ ਦੀਆਂ ਤਿਆਰੀਆਂ ਵਿਚ ਮਸ਼ਰੂਫ ਹੋ ਗਏ ਹਨ। ਸਭ ਦੀਆਂ ਨਜ਼ਰਾਂ ਬਜਟ ਉੱਪਰ ਹਨ ਕਿਉਂਕਿ ਬਜਟ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਖ-ਵੱਖ ਵਰਗਾਂ ਤੋਂ ਸੁਝਾਅ ਲਏ ਹਨ। ਹੁਣ ਵੇਖਣਾ ਹੋਏਗਾ ਕਿ ਪੰਜਾਬ ਸਰਕਾਰ ਜਨਤਾ ਦੇ ਸੁਝਾਵਾਂ ਨੂੰ ਬਜਟ ਵਿੱਚ ਕਿੰਨਾ ਕੁ ਸ਼ਾਮਲ ਕਰਦੀ ਹੈ।

ਸੀਐਮ ਨੇ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨਿਆ

ਬਜਟ ਸੈਸ਼ਨ ਤਿੰਨ ਮਾਰਚ ਤੋਂ ਸ਼ੁਰੂ ਹੋਵੇਗਾ ਪਰ ਮਾਨ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਉਮੀਦ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਸਕਦੀ ਹੈ। ਇਸ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਇਲਾਵਾ ਪੰਜਾਬ ਸਰਕਾਰ ਕਈ ਵਿਕਾਸ ਕੰਮਾਂ ਬਾਰੇ ਅਤੇ ਹੋਰ ਅਹਿਮ ਐਲਾਨ ਵੀ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੁੜ ਮੀਟਿੰਗ ਕਰਕੇ ਤਿਆਰ ਕੀਤੇ ਰੋਡ ਮੈਪ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਪੰਜਾਬ ਸਰਕਾਰ ‘ਤੇ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਤਾਰ ਦੋਸ਼ ਲਾਉਂਦੀਆਂ ਆ ਰਹੀਆਂ ਹਨ। ਇਹ ਵੀ ਪੜ੍ਹੋ – 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀ

ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਬਜਟ ਨੂੰ ਪ੍ਰਵਾਨਗੀ

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਦਖਲ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਤਿੰਨ ਮਾਰਚ ਨੂੰ ਸਵੇਰ 10 ਵਜੇ ਬੁਲਾਏ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸੌਲੀਸਿਟਰ-ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਰਾਜਪਾਲ ਵੱਲੋਂ ਬਜਟ ਇਜਲਾਸ ਸੱਦੇ ਜਾਣ ਸਬੰਧੀ ਲਏ ਗਏ ਫ਼ੈਸਲੇ ਨੂੰ ਰਿਕਾਰਡ ਤੇ ਰੱਖਿਆ। ਜ਼ਿਕਰਯੋਗ ਹੈ ਕਿ ਟਕਰਾਓ ਦੀ ਸਥਿਤੀ ਉਦੋਂ ਪੈਦਾ ਹੋਈ ਸੀ ਜਦੋਂ ਰਾਜਪਾਲ ਨੇ 13 ਫਰਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਤੇ ਖ਼ਰਚੇ, ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਿਲ ਬਾਰੇ, ਦਲਿਤ ਬੱਚਿਆਂ ਦੀ ਵਜ਼ੀਫ਼ਿਆਂ ਆਦਿ ਬਾਰੇ ਸੂਚਨਾ ਮੰਗੀ ਸੀ ਤੇ ਪਹਿਲਾਂ ਲਿਖੇ ਪੱਤਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੀ ਗੱਲ ਵੀ ਆਖੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਟਵੀਟ ਕਰਕੇ ਕਿਹਾ ਸੀ ਕਿ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਜਵਾਬਦੇਹ ਹਨ। ਮੁੱਖ ਮੰਤਰੀ ਨੇ ਪੱਤਰ ਲਿਖ ਕੇ ਰਾਜਪਾਲ ਦੀ ਯੋਗਤਾ ਤੇ ਵੀ ਸੁਆਲ ਉਠਾਏ ਸਨ। ਇਸ ਮਗਰੋਂ ਹੀ ਰਾਜਪਾਲ ਨੇ ਬਜਟ ਸੈਸ਼ਨ ਸੱਦੇ ਜਾਣ ਦੇ ਮਾਮਲੇ ਨੂੰ ਟਾਲ ਦਿੱਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...