AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਸੂਬੇ ਦੇ 75 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ

ਅਧਿਆਪਕ ਦਿਵਸ ਦੇ ਸ਼ੁਭ ਅਵਸਰ 'ਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੂਬੇ ਦੇ 75 ਅਧਿਆਪਕਾਂ ਨੂੰ 'ਰਾਜ ਪੁਰਸਕਾਰ-2026' (ਸਟੇਟ ਐਵਾਰਡ) ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਰਾਜ ਪੱਧਰੀ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਿੰਸੀਪਲਾਂ, ਲੈਕਚਰਾਰਾਂ, ਮਾਸਟਰ ਕਾਡਰ, ਹੈੱਡ ਮਾਸਟਰਾਂ, ਹੈੱਡ ਮਿਸਟ੍ਰੈਸਾਂ ਸਮੇਤ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਅਧਿਆਪਕ ਦਿਵਸ 'ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਸੂਬੇ ਦੇ 75 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ
File Photo
tv9-punjabi
| Updated On: 04 Sep 2026 15:00 PM IST
Share

ਅਧਿਆਪਕ ਦਿਵਸ ਦੇ ਸ਼ੁਭ ਅਵਸਰ ‘ਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੂਬੇ ਦੇ 75 ਅਧਿਆਪਕਾਂ ਨੂੰ ‘ਰਾਜ ਪੁਰਸਕਾਰ-2026’ (ਸਟੇਟ ਐਵਾਰਡ) ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਰਾਜ ਪੱਧਰੀ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਿੰਸੀਪਲਾਂ, ਲੈਕਚਰਾਰਾਂ, ਮਾਸਟਰ ਕਾਡਰ, ਹੈੱਡ ਮਾਸਟਰਾਂ, ਹੈੱਡ ਮਿਸਟ੍ਰੈਸਾਂ ਸਮੇਤ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਵਿੱਚ ਰੋਪੜ (ਰੂਪਨਗਰ) ਜ਼ਿਲ੍ਹੇ ਦੇ ਸਭ ਤੋਂ ਵੱਧ ਅਧਿਆਪਕ ਸ਼ਾਮਲ ਦੱਸੇ ਜਾ ਰਹੇ ਹਨ।

ਇਸ ਤਰ੍ਹਾਂ ਹੋਵੇਗੀ ਪੁਰਸਕਾਰਾਂ ਦੀ ਵੰਡ

ਸੂਬਾ ਪੱਧਰ ‘ਤੇ ਦਿੱਤੇ ਜਾਣ ਵਾਲੇ ਇਨ੍ਹਾਂ ਵੱਕਾਰੀ ਸਨਮਾਨਾਂ ਤਹਿਤ ਵੱਖ-ਵੱਖ ਸ਼੍ਰੇਣੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕੁੱਲ 55 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ, ਜਦਕਿ 10 ਉੱਭਰਦੇ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 4 ਅਧਿਆਪਕਾਂ ਨੂੰ ਉਨ੍ਹਾਂ ਦੇ ਵਿਲੱਖਣ ਯੋਗਦਾਨ ਬਦਲੇ ਵਿਸ਼ੇਸ਼ ਅਧਿਆਪਕ ਪੁਰਸਕਾਰ ਮਿਲੇਗਾ ਅਤੇ 6 ਅਧਿਆਪਕਾਂ ਨੂੰ ਪ੍ਰਬੰਧਕੀ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਤੇ ਪ੍ਰਸ਼ਾਸਨਿਕ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ‘ਚ ਯੋਗਦਾਨ ‘ਤੇ ਹੋਈ ਚੋਣ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਇਨ੍ਹਾਂ ਪੁਰਸਕਾਰਾਂ ਲਈ ਚੋਣ ਕੀਤੀ ਗਈ ਹੈ। ਅਧਿਆਪਕਾਂ ਦੀ ਚੋਣ ਪ੍ਰਕਿਰਿਆ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਬਿਹਤਰ ਅਧਿਆਪਨ ਪ੍ਰਣਾਲੀ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮੁੱਖ ਆਧਾਰ ਬਣਾਇਆ ਗਿਆ ਹੈ। ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸੂਬਾ ਪੱਧਰ ‘ਤੇ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਹੌਸਲਾ-ਅਫ਼ਜ਼ਾਈ ਕੀਤੀ ਜਾਵੇਗੀ। ਇਨ੍ਹਾਂ ਪੁਰਸਕਾਰਾਂ ਵਿੱਚ ਸਕੂਲ ਸਿੱਖਿਆ ਦੇ ਵੱਖ-ਵੱਖ ਕਾਡਰਾਂ ਦੇ ਅਧਿਆਪਕ ਸ਼ਾਮਲ ਹਨ।

Follow Us
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...