CM ਮਾਨ ਵੱਲੋਂ ਕਬਜ਼ਾਧਾਰਕਾਂ ਨੂੰ ਅਲਟੀਮੇਟਮ, 31 ਮਈ ਤੱਕ ਛੱਡੋ ਨਜਾਇਜ਼ ਕਬਜ਼ੇ ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ
ਸੀਐੱਮ ਮਾਨ ਵੱਲੋਂ ਕਬਜ਼ਾਧਾਰਕਾਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੱਡਣ ਦੀ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਦਿਓ ਨਹੀਂ ਤਾਂ ਸਰਕਾਰ ਵੱਲੋਂ 1 ਜੂਨ ਤੋ ਸਖ਼ਤ ਕਾਰਵਾਈ ਕੀਤੀ ਜਾਵੇਗੀ।

Government Take Action: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੱਡਣ ਦੀ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਕਬਜ਼ਾਧਾਰਕਾਂ ਨੂੰ ਕਿਹਾ ਕਿ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਦਿਓ ਜੇਕਰ ਕਬਜ਼ੇ ਨਾਂ ਛੱਡੇ ਗਏ ਤਾਂ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਜਮੀਨਾਂਤੇ ਕਬਜ਼ੇ (Encroachment) ਬਿੱਲਕੁਲ ਬਰਦਾਸ਼ਤ ਨਹੀਂ ਹਨ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਪੰਚਾਇਤੀ, ਸ਼ਾਮਲਾਤ ਤੇ ਜੰਗਲਾਤ ਤੋਂ ਕਬਜ਼ੇ ਛੱਡ ਦਿਓ। ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਚਾਇਤੀ, ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਕਿ ਜਿਹੜੇ ਰਸੂਖਦਾਰ ਲੋਕਾਂ ਨੇ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ਨਹੀਂ ਤਾਂ 1 ਜੂਨ ਤੋਂ ਉਨ੍ਹਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023
ਤੀਸਰੇ ਪੜਾਅ ਦੀ ਸ਼ੁਰੂਆਤ
ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਤੀਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਹਿਲੇ ਪੜਾਅ ‘ਚ 9400 ਏਕੜ ਦੇ ਕਰੀਬ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ ਜਾ ਚੁੱਕੇ ਹਨ ਤੇ ਦੂਸਰੇ ਪੜਾਅ ‘ਚ 469 ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਇਆ ਗਿਆ ਸੀ।
ਕਿਸੇ ਦਾ ਘਰ ਢਾਹਿਆ ਨਹੀਂ ਜਾਵੇਗਾ- ਧਾਲੀਵਾਲ
ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਆਪ ਕਬਜ਼ਾ ਛੱਡਣ ਵਾਲਿਆਂ ਤੇ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਘਰ ਢਾਹਿਆ ਨਹੀਂ ਜਾਵੇਗਾ ਬਲਕਿ ਉਸ ਘਰ ਦੀ ਕੀਮਤ ਨਿਰਧਾਰਿਤ ਕਰ ਮਕਾਨ ਦੇ ਮਾਲਕ ਤੋਂ ਉਸ ਦੀ ਵਸੂਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਬਜ਼ਾਧਾਰਕਾਂ ਤੋਂ 20 ਗੁਣਾ ਜਿਆਦਾ ਠੇਕਾ ਵਸੂਲ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਪ ਨਾਜਾਇਜ਼ ਕਬਜ਼ੇ ਛੱਡਣ ਦੀ ਅਪੀਲ ਕੀਤੀ ਹੈ।