ਬਰਨਾਲਾ ਦੇ ਬਜ਼ੁਰਗਾਂ ਨੂੰ ਕਰਵਾਏ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਿਆ ਲਾਹਾ

Updated On: 

24 Jun 2026 21:19 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਅਧਿਆਤਮਿਕਤਾ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਯਾਤਰਾ ਯੋਜਨਾ ਤਹਿਤ ਅੱਜ ਵੱਡੀ ਗਿਣਤੀ ਵਿੱਚ ਬਜ਼ੁਰਗ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ।

ਬਰਨਾਲਾ ਦੇ ਬਜ਼ੁਰਗਾਂ ਨੂੰ ਕਰਵਾਏ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਿਆ ਲਾਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਅਧਿਆਤਮਿਕਤਾ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਯਾਤਰਾ ਯੋਜਨਾ ਤਹਿਤ ਅੱਜ ਵੱਡੀ ਗਿਣਤੀ ਵਿੱਚ ਬਜ਼ੁਰਗ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਰਵਾਈ ਗਈ ਯਾਤਰਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਯਾਤਰਾ ਦੇ ਪ੍ਰਬੰਧਕ ਅਤੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਬਲਕਰਨ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਹੇਠ ਪਿਛਲੇ ਦਿਨੀਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੇ ਤਹਿਤ ਬਰਨਾਲਾ ਦੇ ਪ੍ਰਗਟ ਸਰ ਗੁਰਦੁਆਰਾ ਸਾਹਿਬ ਤੋਂ 50 ਸਾਲ ਤੋਂ ਵਾਧੂ ਉਮਰ ਦੇ ਸ਼ਰਧਾਲੂਆਂ ਨੂੰ ਸਰਕਾਰੀ ਖ਼ਰਚੇ ‘ਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਦੇਖਰੇਖ ਵਿੱਚ ਬਰਨਾਲਾ ਤੋਂ ਰਵਾਨਾ ਹੋਈ ਬਜ਼ੁਰਗ ਸ਼ਰਧਾਲੂਆਂ ਦੀ ਬੱਸ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਤਿਹਾਸਕ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਸਮੇਤ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤੀ ਹੈ।

ਇਸ ਪੂਰੀ ਧਾਰਮਿਕ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਸ਼ਰਧਾਲੂਆਂ ਦੀ ਸਹੂਲਤ ਲਈ ਆਉਣ-ਜਾਣ, ਰਹਿਣ-ਸਹਿਣ, ਖਾਣ-ਪੀਣ ਅਤੇ ਧਾਰਮਿਕ ਅਸਥਾਨਾਂ ਦੇ ਅਰਾਮਦਾਇਕ ਦਰਸ਼ਨਾਂ ਦੇ ਸਾਰੇ ਪੁਖਤਾ ਤੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਕਦਮ ਦੀ ਹਰ ਪਾਸੇ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਕਿਉਂਕਿ ਜੋ ਬਜ਼ੁਰਗ ਆਰਥਿਕ ਜਾਂ ਸਰੀਰਕ ਅਸਮਰੱਥਾ ਕਾਰਨ ਘਰਾਂ ਵਿੱਚ ਹੀ ਬੈਠੇ ਸਨ ਅਤੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਸਨ, ਉਹ ਹੁਣ ਸਰਕਾਰ ਦੇ ਇਸ ਉਪਰਾਲੇ ਸਦਕਾ ਧਾਰਮਿਕ ਸਥਾਨਾਂ ‘ਤੇ ਜਾ ਕੇ ਨਤਮਸਤਕ ਹੋ ਰਹੇ ਹਨ।

ਯਾਤਰਾ ਤੋਂ ਪਰਤੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਦਾ ਕੀਤਾ ਵਿਸ਼ੇਸ਼ ਧੰਨਵਾਦ

ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਬੱਸ ਰਾਹੀਂ ਬਰਨਾਲਾ ਵਾਪਸ ਪਰਤੇ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਇੱਕ ਵੱਖਰੀ ਹੀ ਖ਼ੁਸ਼ੀ ਅਤੇ ਸੰਤੁਸ਼ਟੀ ਦੇਖਣ ਨੂੰ ਮਿਲੀ। ਸ਼ਰਧਾਲੂਆਂ ਨੇ ਇਸ ਸ਼ਾਨਦਾਰ ਪ੍ਰਬੰਧ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਮਰ ਦੇ ਇਸ ਪੜਾਅ ‘ਤੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਮਾਣ-ਸਤਿਕਾਰ ਸਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣਾ ਆਪਣੇ ਆਪ ਵਿੱਚ ਬਹੁਤ ਹੀ ਨੇਕ ਅਤੇ ਸਲਾਹੁਣਯੋਗ ਕਦਮ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਸ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਪੰਜਾਬ ਭਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚੋਂ ਲਗਾਤਾਰ ਬੱਸਾਂ ਰਾਹੀਂ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਯਾਤਰਾ ਦਾ ਲਾਭ ਲੈਣ ਵਾਲੇ ਇਹ ਬਜ਼ੁਰਗ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਅਤੇ ਪ੍ਰਬੰਧਾਂ ਤੋਂ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ।

Follow Us