AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Government Job: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਕੀ ਹਨ ਸ਼ਰਤਾਂ ?

ਪੰਜਾਬ ਦੀ ਭਗਵੰਤ ਮਾਨ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਰਹੀ ਹੈ। ਪੰਜਾਬ ਕੈਬਨਿਟ ਵੱਲੋਂ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ।

Punjab Government Job: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਕੀ ਹਨ ਸ਼ਰਤਾਂ ?
tv9-punjabi
| Updated On: 21 May 2023 15:13 PM IST
Share
Punjab Government Job: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਜਿਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਦੱਸਿਆ ਜਾਂਦਾ ਹੈ ਕਿ 35 ਹਜ਼ਾਰ ਤੋਂ ਵੱਧ ਅਜਿਹੇ ਮੁਲਾਜ਼ਮ ਹਨ, ਜੋ ਸਰਕਾਰ ਦੇ ਫੈਸਲੇ ਤੋਂ ਬਾਅਦ ਰੈਗੂਲਰ ਮੁਲਾਜ਼ਮਾਂ ਦੀ ਸ਼੍ਰੇਣੀ ਵਿੱਚ ਆ ਜਾਣਗੇ। ਪੜਾਅ ਵਾਰ ਤਰਿਕੇ ਨਾਲ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸਿੱਖਿਆ ਵਿਭਾਗ ਦੇ 10,000 ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ 7,800 ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਰਿਪੋਰਟ ਮੁਤਾਬਕ ਪੰਜਾਬ ਸਰਕਾਰ (Punjab Government) ਨੇ ਆਪਣੀ ਸੂਚੀ ਤਿਆਰ ਕਰ ਲਈ ਹੈ। ਇਹ ਸੂਚੀ ਵੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਸੀਐਮ ਮਾਨ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਫੈਸਲਾ

ਪੰਜਾਬ ਸਰਕਾਰ ਨੇ ਇਸ ਲਈ ਇੱਕ ਕਮੇਟੀ ਬਣਾਈ ਸੀ। ਮੁਲਾਜ਼ਮਾਂ ਦਾ ਕਾਰਜਕਾਲ, ਕਿਹੜੇ-ਕਿਹੜੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਸਕਦਾ ਹੈ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਚ ਕੀ ਮੁਸ਼ਕਲਾਂ ਆਉਣਗੀਆਂ… ਅਜਿਹੇ ਸਾਰੇ ਸਵਾਲਾਂ ਦੇ ਜਵਾਬ ਲਈ ਕਮੇਟੀ ਨੂੰ ਕਿਹਾ ਗਿਆ। ਹੁਣ ਸੀਐਮ ਭਗਵੰਤ ਮਾਨ (CM Bhagwant Mann) ਕਮੇਟੀ ਦੀ ਰਿਪੋਰਟ ‘ਤੇ ਮੀਟਿੰਗ ਕਰਨਗੇ, ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਨੌਕਰੀ ਨੂੰ ਯਕੀਨੀ ਬਣਾਉਣ ਲਈ ਨੌਕਰੀ ਦੀ ਮਿਆਦ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

5-7 ਸਾਲ ਹੋਣੀ ਚਾਹੀਦੀ ਰੈਗੂਲਰਾਈਜ਼ੇਸ਼ਨ ਦੀ ਮਿਆਦ

ਪੰਜਾਬ ਸਕੱਤਰੇਤ ਮੁਲਾਜ਼ਮ ਯੂਨੀਅਨ ਦੇ ਮੁਖੀ ਸੁਖਚੈਨ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸਿਰਫ਼ 10 ਸਾਲ ਸੇਵਾ ਕਰਨ ਵਾਲਿਆਂ ਨੂੰ ਹੀ ਪੱਕਾ ਕਿਉਂ ਕੀਤਾ ਜਾਵੇਗਾ। ਇਹ ਸਮਾਂ ਸੀਮਾ ਘੱਟੋ-ਘੱਟ 5-7 ਸਾਲ ਹੋਣੀ ਚਾਹੀਦੀ ਹੈ। ਜਿਹੜੇ ਕਰਮਚਾਰੀ 5-7 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇ। ਸਰਕਾਰ ਦੇ ਅਜਿਹਾ ਕਰਨ ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਬਿਹਤਰ ਕੰਮ ਕੀਤਾ ਜਾ ਸਕਦਾ ਹੈ।

8,736 ਮੁਲਾਜ਼ਮਾਂ ਨੂੰ ਕੀਤਾ ਰੈਗੂਲਰ

ਆਮ ਆਦਮੀ ਪਾਰਟੀ (Aam Aadmi Party) ਨੇ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਿਛਲੇ ਸਾਲ ਅਕਤੂਬਰ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੇਵਾਵਾਂ ਦੇ 8736 ਮੁਲਾਜ਼ਮਾਂ ਨੂੰ ਪਹਿਲਾਂ ਹੀ ਰੈਗੂਲਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਦੋਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਕੀ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...