Punjab Government Job: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਕੀ ਹਨ ਸ਼ਰਤਾਂ ?

Updated On: 

21 May 2023 15:13 PM

ਪੰਜਾਬ ਦੀ ਭਗਵੰਤ ਮਾਨ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਰਹੀ ਹੈ। ਪੰਜਾਬ ਕੈਬਨਿਟ ਵੱਲੋਂ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ।

Punjab Government Job: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਕੀ ਹਨ ਸ਼ਰਤਾਂ ?
Follow Us On

Punjab Government Job: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਜਿਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਦੱਸਿਆ ਜਾਂਦਾ ਹੈ ਕਿ 35 ਹਜ਼ਾਰ ਤੋਂ ਵੱਧ ਅਜਿਹੇ ਮੁਲਾਜ਼ਮ ਹਨ, ਜੋ ਸਰਕਾਰ ਦੇ ਫੈਸਲੇ ਤੋਂ ਬਾਅਦ ਰੈਗੂਲਰ ਮੁਲਾਜ਼ਮਾਂ ਦੀ ਸ਼੍ਰੇਣੀ ਵਿੱਚ ਆ ਜਾਣਗੇ। ਪੜਾਅ ਵਾਰ ਤਰਿਕੇ ਨਾਲ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ।

ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸਿੱਖਿਆ ਵਿਭਾਗ ਦੇ 10,000 ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ 7,800 ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਰਿਪੋਰਟ ਮੁਤਾਬਕ ਪੰਜਾਬ ਸਰਕਾਰ (Punjab Government) ਨੇ ਆਪਣੀ ਸੂਚੀ ਤਿਆਰ ਕਰ ਲਈ ਹੈ। ਇਹ ਸੂਚੀ ਵੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਸੀਐਮ ਮਾਨ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਫੈਸਲਾ

ਪੰਜਾਬ ਸਰਕਾਰ ਨੇ ਇਸ ਲਈ ਇੱਕ ਕਮੇਟੀ ਬਣਾਈ ਸੀ। ਮੁਲਾਜ਼ਮਾਂ ਦਾ ਕਾਰਜਕਾਲ, ਕਿਹੜੇ-ਕਿਹੜੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਸਕਦਾ ਹੈ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਚ ਕੀ ਮੁਸ਼ਕਲਾਂ ਆਉਣਗੀਆਂ… ਅਜਿਹੇ ਸਾਰੇ ਸਵਾਲਾਂ ਦੇ ਜਵਾਬ ਲਈ ਕਮੇਟੀ ਨੂੰ ਕਿਹਾ ਗਿਆ। ਹੁਣ ਸੀਐਮ ਭਗਵੰਤ ਮਾਨ (CM Bhagwant Mann) ਕਮੇਟੀ ਦੀ ਰਿਪੋਰਟ ‘ਤੇ ਮੀਟਿੰਗ ਕਰਨਗੇ, ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਨੌਕਰੀ ਨੂੰ ਯਕੀਨੀ ਬਣਾਉਣ ਲਈ ਨੌਕਰੀ ਦੀ ਮਿਆਦ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

5-7 ਸਾਲ ਹੋਣੀ ਚਾਹੀਦੀ ਰੈਗੂਲਰਾਈਜ਼ੇਸ਼ਨ ਦੀ ਮਿਆਦ

ਪੰਜਾਬ ਸਕੱਤਰੇਤ ਮੁਲਾਜ਼ਮ ਯੂਨੀਅਨ ਦੇ ਮੁਖੀ ਸੁਖਚੈਨ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸਿਰਫ਼ 10 ਸਾਲ ਸੇਵਾ ਕਰਨ ਵਾਲਿਆਂ ਨੂੰ ਹੀ ਪੱਕਾ ਕਿਉਂ ਕੀਤਾ ਜਾਵੇਗਾ। ਇਹ ਸਮਾਂ ਸੀਮਾ ਘੱਟੋ-ਘੱਟ 5-7 ਸਾਲ ਹੋਣੀ ਚਾਹੀਦੀ ਹੈ। ਜਿਹੜੇ ਕਰਮਚਾਰੀ 5-7 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇ। ਸਰਕਾਰ ਦੇ ਅਜਿਹਾ ਕਰਨ ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਬਿਹਤਰ ਕੰਮ ਕੀਤਾ ਜਾ ਸਕਦਾ ਹੈ।

8,736 ਮੁਲਾਜ਼ਮਾਂ ਨੂੰ ਕੀਤਾ ਰੈਗੂਲਰ

ਆਮ ਆਦਮੀ ਪਾਰਟੀ (Aam Aadmi Party) ਨੇ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਿਛਲੇ ਸਾਲ ਅਕਤੂਬਰ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੇਵਾਵਾਂ ਦੇ 8736 ਮੁਲਾਜ਼ਮਾਂ ਨੂੰ ਪਹਿਲਾਂ ਹੀ ਰੈਗੂਲਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਦੋਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਕੀ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ