ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਸਲਾਂ ਖਰਾਬੇ ਦੇ ਮੁਆਵਜ਼ੇ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ:ਮਾਲ ਮੰਤਰੀ

ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ।

ਫਸਲਾਂ ਖਰਾਬੇ ਦੇ ਮੁਆਵਜ਼ੇ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ:ਮਾਲ ਮੰਤਰੀ
ਫਸਲਾਂ ਖਰਾਬੇ ਦੇ ਮੁਆਵਜ਼ੇ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ:ਮਾਲ ਮੰਤਰੀ
Follow Us
tv9-punjabi
| Published: 24 Jan 2023 22:10 PM IST
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ। ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...