ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਟਿਆਲਾ ਵਿਖੇ ਸਰਕਾਰ-ਵਪਾਰ ਮਿਲਣੀ, ਸੀਐਮ ਬੋਲੇ -ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ,

Sarkar- Vyapaar Milni: ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ 13-0 ਨਾਲ ਜਿਤਾ 'ਆਪ' ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ 13 ਲੋਕ ਸਭਾ ਮੈਂਬਰ ਚੁਣੇ ਜਾਣ 'ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ।

ਪਟਿਆਲਾ ਵਿਖੇ ਸਰਕਾਰ-ਵਪਾਰ ਮਿਲਣੀ, ਸੀਐਮ ਬੋਲੇ -ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ,
ਪਟਿਆਲਾ ਵਿਖੇ ਮੁੱਖ ਮੰਤਰੀ ਦੀ ਵਪਾਰੀਆਂ ਨਾਲ ਮਿਲਣੀ
Follow Us
kusum-chopra
| Updated On: 11 Mar 2024 18:57 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੁੰ ਪਟਿਆਲਾ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾ ਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ, ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।

ਸਰਕਾਰ ਦੀ ਨੇਕ ਨੀਅਤ ਸਦਕਾ ਹੋ ਰਹੇ ਸਾਰੇ ਕੰਮ – ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ ਖੁੱਲ੍ਹ ਰਹੇ ਹਨ, ਨਵੇਂ ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪੱਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ।

ਸਿਆਸਤਦਾਨਾਂ ਦੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ – ਸੀਐਮ

ਮੁੱਖ ਮੰਤਰੀ ਨੇ ਕਿਹਾ, ਪੰਜਾਬੀ ਦੁਨੀਆਂ ਭਰ ਵਿੱਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਰੱਬੀ ਹੱਕ ਹੈ ਜਿਸ ਕਰਕੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਉਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਭੰਡੀ ਪ੍ਰਚਾਰ ਵਿੱਚ ਨਹੀਂ ਆਉਣਗੇ।

ਬਜਟ ਵਿੱਚ ਅਗਾਂਹਵਧੂ ਅਤੇ ਰੰਗਲੇ ਪੰਜਾਬ ਦੀ ਝਲਕ – ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਬੇਰੁਜ਼ਗਾਰਾਂ ਦਾ ਨਵਾਂ ਵਰਗ ਹੈ, ਜਿਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉੱਤਰ ਕਾਟੋ, ਮੈਂ ਚੜ੍ਹਾਂ ਵਾਂਗ ਵਾਰੀ ਬੰਨ੍ਹ ਕੇ ਹਰ ਪੰਜ ਸਾਲਾਂ ਬਾਅਦ ਸਰਕਾਰ ਬਣਾਉਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਬਜਟ ਅਗਾਂਹਵਧੂ ਅਤੇ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ, ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ‘ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੈਂ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਹਾਮੀ ਰਿਹਾ ਹਾਂ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।

ਈ-ਬੱਸ ਸੇਵਾ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।

ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...