ਪੰਜਾਬ ਸਰਕਾਰ ਦਾ ਵੱਡਾ ਫੈਸਲਾ, 43 IAS-PCS ਅਧਿਕਾਰੀਆਂ ਦਾ ਤਬਾਦਲਾ
ਆਈਏਐਸ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਆਈਏਐਸ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤਾਂ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਵਰਿੰਦਰ ਕੁਮਾਰ ਮੀਣਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਨ੍ਹਾਂ ਹੁਕਮਾਂ ਅਨੁਸਾਰ, ਆਈਏਐਸ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਆਈਏਐਸ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤਾਂ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਵਰਿੰਦਰ ਕੁਮਾਰ ਮੀਣਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਸੂਬੇ ਦੇ ਵੱਖ-ਵੱਖ IAS ਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਹ ਤਬਾਦਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਸਨ।
ਲਗਾਤਾਰ ਹੋ ਰਹੇ ਹਨ ਤਬਾਦਲੇ
ਇਸ ਤੋਂ ਪਹਿਲਾਂ 21 ਫਰਵਰੀ ਨੂੰ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਸੀ। ਇਸ ਵਿੱਚ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 21 ਭਾਰਤੀ ਪੁਲਿਸ ਸੇਵਾ (IPS) ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਸਨ। ਇਸ ਵਿੱਚ ਕਈ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਦੇ ਤਬਾਦਲੇ ਵੀ ਸ਼ਾਮਲ ਸਨ। ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (IG) ਧਨਪ੍ਰੀਤ ਕੌਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸਵਪਨ ਸ਼ਰਮਾ ਦੀ ਥਾਂ ਜਲੰਧਰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।