AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, IAS ਤੇ 13 PCS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਚੁਸਤ-ਦਰੁਸਤ ਬਣਾਉਣ ਦੇ ਮੰਤਵ ਨਾਲ ਬੁੱਧਵਾਰ ਨੂੰ ਵੱਡਾ ਫੇਰਬਦਲ ਕਰਦਿਆਂ 1 ਆਈ.ਏ.ਐੱਸ. (IAS) ਸਮੇਤ 13 ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।

ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, IAS ਤੇ 13 PCS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ ਲਿਸਟ
tv9-punjabi
| Published: 11 Nov 2026 23:14 PM IST
Share

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਚੁਸਤ-ਦਰੁਸਤ ਬਣਾਉਣ ਦੇ ਮੰਤਵ ਨਾਲ ਬੁੱਧਵਾਰ ਨੂੰ ਵੱਡਾ ਫੇਰਬਦਲ ਕਰਦਿਆਂ 1 ਆਈ.ਏ.ਐੱਸ. (IAS) ਸਮੇਤ 13 ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਰੀ ਨਿਰਦੇਸ਼ਾਂ ਅਨੁਸਾਰ ਰਾਜਪਾਲ ਸਿੰਘ (ਪੀ.ਸੀ.ਐੱਸ. 2012), ਸੂਰਜ (ਪੀ.ਸੀ.ਐੱਸ. 2022) ਅਤੇ ਰੋਹਿਤ ਜਿੰਦਲ (ਪੀ.ਸੀ.ਐੱਸ. 2025) ਦੇ ਤਬਾਦਲੇ ਦੇ ਹੁਕਮ ਮਨਸੂਖ ਕਰ ਦਿੱਤੇ ਗਏ ਹਨ ਅਤੇ ਇਹ ਤਿੰਨੋਂ ਅਧਿਕਾਰੀ ਆਪੋ-ਆਪਣੇ ਪਹਿਲੇ ਅਹੁਦਿਆਂ ਤੇ ਹੀ ਸੇਵਾਵਾਂ ਨਿਭਾਉਂਦੇ ਰਹਿਣਗੇ।

IAS ਅਧਿਕਾਰੀ ਦੀ ਨਵੀਂ ਤਾਇਨਾਤੀ

ਜਾਰੀ ਹੁਕਮਾਂ ਅਨੁਸਾਰ 2024 ਬੈਚ ਦੀ ਆਈ.ਏ.ਐੱਸ. ਅਧਿਕਾਰੀ ਪੀਯੂਸ਼ਾ ਬਰਧਕ ਨੂੰ ਐੱਸ.ਡੀ.ਐੱਮ. ਅਜਨਾਲਾ ਦੇ ਅਹੁਦੇ ਤੋਂ ਬਦਲ ਕੇ ਵਿਸ਼ੇਸ਼ ਕਾਰਜ ਅਧਿਕਾਰੀ (ਸ਼ਹਿਰੀ ਵਿਕਾਸ) ਦੇ ਨਾਲ-ਨਾਲ ਡਿਪਟੀ ਕਮਿਸ਼ਨਰ, ਲੁਧਿਆਣਾ ਵਜੋਂ ਤਾਇਨਾਤ ਕੀਤਾ ਗਿਆ ਹੈ।

PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੇਂ ਜ਼ਿੰਮੇਵਾਰੀ ਅਹੁਦੇ

ਜਯੋਤੀ ਬਾਲਾ ਮੱਟੂ, PCS (2012): ਕਮਿਸ਼ਨਰ, ਨਗਰ ਨਿਗਮ ਹੁਸ਼ਿਆਰਪੁਰ ਤੋਂ ਤਬਦੀਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ), ਫ਼ਾਜ਼ਿਲਕਾ ਲਗਾਇਆ ਗਿਆ ਹੈ।

ਮਨਜੀਤ ਸਿੰਘ ਚੀਮਾ, PCS (2014): ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ), ਮਲੇਰਕੋਟਲਾ ਵਜੋਂ ਨਿਯੁਕਤੀ ਕੀਤੀ ਗਈ ਹੈ।

ਮਨਕੰਵਰ ਸਿੰਘ ਚਾਹਲ, PCS (2016): ਆਰ.ਟੀ.ਓ. (RTO) ਲੁਧਿਆਣਾ ਦੇ ਨਾਲ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਜਲੰਧਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਦੀਪਕ ਭਾਟੀਆ, PCS (2016): ਐੱਸ.ਡੀ.ਐੱਮ. ਗੁਰਦਾਸਪੁਰ ਤੋਂ ਤਬਦੀਲ ਕਰਕੇ ਐੱਸ.ਡੀ.ਐੱਮ. ਆਦਮਪੁਰ ਤਾਇਨਾਤ ਕੀਤਾ ਗਿਆ ਹੈ।

ਇਨਾਇਤ, PCS (2016): ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ (GMADA), ਐੱਸ.ਏ.ਐੱਸ. ਨਗਰ ਤੋਂ ਸੇਵਾਵਾਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਸੌਂਪਦਿਆਂ ਵਧੀਕ ਮੁੱਖ ਪ੍ਰਸ਼ਾਸਕ (ਨੀਤੀ), ਪੁੱਡਾ (PUDA) ਨਿਯੁਕਤ ਕੀਤਾ ਗਿਆ ਹੈ।

ਜਸਲੀਨ ਕੌਰ, PCS (2020): ਐੱਸ.ਡੀ.ਐੱਮ. ਆਦਮਪੁਰ ਤੋਂ ਬਦਲ ਕੇ ਐੱਸ.ਡੀ.ਐੱਮ. ਧੂਰੀ ਲਗਾਇਆ ਗਿਆ ਹੈ।

ਅਸ਼ੋਕ ਕੁਮਾਰ, PCS (2020): ਸਹਾਇਕ ਕਮਿਸ਼ਨਰ (ਜਨਰਲ) ਅਤੇ ਆਰ.ਟੀ.ਓ. ਗੁਰਦਾਸਪੁਰ ਤੋਂ ਬਦਲ ਕੇ ਐੱਸ.ਡੀ.ਐੱਮ. ਪਠਾਨਕੋਟ ਲਗਾਇਆ ਗਿਆ ਹੈ। ਉਨ੍ਹਾਂ ਨੇ ਮਨਦੀਪ ਸਿੰਘ ਮਾਨ ਦੀ ਥਾਂ ਲਈ ਹੈ।

ਪ੍ਰੀਤਇੰਦਰ ਸਿੰਘ ਬੈਂਸ, PCS (2020): ਸਕੱਤਰ, ਆਰ.ਟੀ.ਏ. ਜਲੰਧਰ ਤੋਂ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਦਿਆਂ ਕਮਿਸ਼ਨਰ, ਨਗਰ ਨਿਗਮ ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਜਯੋਤੀ ਬਾਲਾ ਮੱਟੂ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ।

ਸਚਿਨ ਪਾਠਕ, PCS (2022): ਐੱਸ.ਡੀ.ਐੱਮ. ਜ਼ੀਰਾ ਤੋਂ ਤਬਦੀਲ ਕਰਕੇ ਐੱਸ.ਡੀ.ਐੱਮ. ਗੁਰਦਾਸਪੁਰ ਲਗਾਇਆ ਗਿਆ ਹੈ।

ਸਾਰੰਗਪ੍ਰੀਤ ਸਿੰਘ ਔਜਲਾ, PCS (2022): ਐੱਸ.ਡੀ.ਐੱਮ. ਬਟਾਲਾ ਤੋਂ ਤਬਦੀਲ ਕਰਕੇ ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰ.ਟੀ.ਓ. ਗੁਰਦਾਸਪੁਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਜਯੋਤਸਨਾ ਸਿੰਘ, PCS (2023): ਐੱਸ.ਡੀ.ਐੱਮ. ਮੁਕੇਰੀਆਂ ਤੋਂ ਬਦਲ ਕੇ ਐੱਸ.ਡੀ.ਐੱਮ. ਬਟਾਲਾ ਲਗਾਇਆ ਗਿਆ ਹੈ। ਉਨ੍ਹਾਂ ਨੇ ਸਾਰੰਗਪ੍ਰੀਤ ਸਿੰਘ ਔਜਲਾ ਦੀ ਥਾਂ ਲਈ ਹੈ।

ਮਨਦੀਪ ਸਿੰਘ ਮਾਨ, PCS (2026): ਐੱਸ.ਡੀ.ਐੱਮ. ਪਠਾਨਕੋਟ ਤੋਂ ਤਬਦੀਲ ਕਰਕੇ ਐੱਸ.ਡੀ.ਐੱਮ. ਮੁਕੇਰੀਆਂ ਲਗਾਇਆ ਗਿਆ ਹੈ। ਉਨ੍ਹਾਂ ਨੇ ਜਯੋਤਸਨਾ ਸਿੰਘ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ।

ਪਰਮਿੰਦਰ ਕੌਰ, PCS (2026): ਸਹਾਇਕ ਕਮਿਸ਼ਨਰ (ਜਨਰਲ), ਮੋਗਾ ਤੋਂ ਤਬਦੀਲ ਕਰਕੇ ਸਹਾਇਕ ਕਮਿਸ਼ਨਰ (ਜਨਰਲ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨਿਯੁਕਤ ਕੀਤਾ ਗਿਆ ਹੈ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...