AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 8 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਕਿਹੜੇ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਇੱਕ ਬਹੁਤ ਵੱਡੀ ਸਰਜਰੀ ਕਰਦਿਆਂ ਤਤਕਾਲ ਪ੍ਰਭਾਵ ਨਾਲ 8 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੀ ਗਈ ਅਧਿਕਾਰਤ ਸੂਚੀ ਅਨੁਸਾਰ ਕਈ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ।

ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 8 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਕਿਹੜੇ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ
ਤਰਨਤਾਰਨ ਨੂੰ ਮਿਲੀ 64 ਕਰੋੜ ਦੀ ਵੱਡੀ ਸੌਗਾਤ
tv9-punjabi
| Updated On: 08 Jul 2026 21:17 PM IST
Share

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਬਹੁਤ ਵੱਡੀ ਸਰਜਰੀ ਕਰਦਿਆਂ ਤਤਕਾਲ ਪ੍ਰਭਾਵ ਨਾਲ 8 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੀ ਗਈ ਅਧਿਕਾਰਤ ਸੂਚੀ ਅਨੁਸਾਰ ਕਈ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ।

ਇਸ ਨਵੀਂ ਸੂਚੀ ਤਹਿਤ 2008 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਨੀਲਿਮਾ ਨੂੰ ਗ੍ਰਹਿ ਮਾਮਲੇ ਵਿਭਾਗ ਤੋਂ ਹਟਾ ਕੇ ਪ੍ਰਸੋਨਲ (ਕਾਰਮਿਕ) ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਚੌਕਸੀ (ਵਿਜੀਲੈਂਸ) ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਦੂਜੇ ਪਾਸੇ, ਪਰਮਿੰਦਰ ਪਾਲ ਸਿੰਘ ਨੂੰ ਗ੍ਰਹਿ ਮਾਮਲੇ ਵਿਭਾਗ ਦਾ ਨਵਾਂ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ।

ਜਾਣੋ ਕਿਸ ਅਧਿਕਾਰੀ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀ

ਨੀਲਿਮਾ (IAS 2008): ਇਨ੍ਹਾਂ ਨੂੰ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਬਦਲ ਕੇ ਹੁਣ ਸਕੱਤਰ, ਕਾਰਮਿਕ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲ ਸਕੱਤਰ, ਚੌਕਸੀ (Vigilance) ਵਿਭਾਗ ਦਾ ਵਾਧੂ ਕਾਰਜਭਾਰ ਵੀ ਰਹੇਗਾ।

ਸਾਕਸ਼ੀ ਸਾਹਨੀ (IAS 2014): ਵਿਸ਼ੇਸ਼ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮਿਸ਼ਨ ਡਾਇਰੈਕਟਰ, ਰਾਸ਼ਟਰੀ ਸਿਹਤ ਮਿਸ਼ਨ ਦੇ ਅਹੁਦੇ ਦੇ ਨਾਲ-ਨਾਲ ਹੁਣ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਦਾ ਵਾਧੂ ਚਾਰਜ ਵੀ ਸੰਭਾਲਣਗੇ। ਇਨ੍ਹਾਂ ਨੂੰ ਪੁੱਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਸੰਦੀਪ ਰਿਸ਼ੀ (IAS 2015): ਕਮਿਸ਼ਨਰ, ਨਗਰ ਨਿਗਮ, ਜਲੰਧਰ ਦੇ ਅਹੁਦੇ ਤੋਂ ਤਬਾਦਲਾ ਕਰਕੇ ਇਨ੍ਹਾਂ ਨੂੰ ਮੁੱਖ ਪ੍ਰਸ਼ਾਸਕ, ਗਮਾਡਾ, ਐਸ.ਏ.ਐਸ. ਨਗਰ (ਮੋਹਾਲੀ) ਨਿਯੁਕਤ ਕੀਤਾ ਗਿਆ ਹੈ।

ਪਰਮਿੰਦਰ ਪਾਲ ਸਿੰਘ (IAS 2016): ਵਿਸ਼ੇਸ਼ ਸਕੱਤਰ, ਰੁਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਤੋਂ ਬਦਲ ਕੇ ਇਨ੍ਹਾਂ ਨੂੰ ਵਿਸ਼ੇਸ਼ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤਾਇਨਾਤ ਕੀਤਾ ਗਿਆ ਹੈ।

ਨੀਰੂ ਕਤਿਆਲ ਗੁਪਤਾ (IAS 2016): ਵਿਸ਼ੇਸ਼ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਤੋਂ ਤਬਾਦਲਾ ਕਰਕੇ ਇਨ੍ਹਾਂ ਨੂੰ ਮੁੱਖ ਪ੍ਰਸ਼ਾਸਕ, ਪੁੱਡਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਡਾਇਰੈਕਟਰ, ਨਗਰ ਅਤੇ ਗ੍ਰਾਮ ਯੋਜਨਾਬੰਦੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਨਿਕਾਸ ਕੁਮਾਰ (IAS 2020): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਹੁਸ਼ਿਆਰਪੁਰ ਤੋਂ ਬਦਲ ਕੇ ਹੁਣ ਕਮਿਸ਼ਨਰ, ਨਗਰ ਨਿਗਮ, ਜਲੰਧਰ ਨਿਯੁਕਤ ਕੀਤਾ ਗਿਆ ਹੈ।

ਸੋਨਮ (IAS 2023): ਆਬਕਾਰੀ ਅਤੇ ਕਰ ਵਿਭਾਗ ਵਿੱਚ ਆਪਣੀ ਮੌਜੂਦਾ ਤਾਇਨਾਤੀ ਦੇ ਨਾਲ-ਨਾਲ ਵਧੀਕ ਕਮਿਸ਼ਨਰ, ਕਰ-I, ਪਟਿਆਲਾ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ।

ਰਾਕੇਸ਼ ਕੁਮਾਰ ਮੀਨਾ (IAS 2023): ਸੰਯੁਕਤ ਕਮਿਸ਼ਨਰ, ਨਗਰ ਨਿਗਮ, ਬਠਿੰਡਾ ਤੋਂ ਤਬਾਦਲਾ ਕਰਕੇ ਇਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਹੁਸ਼ਿਆਰਪੁਰ ਲਗਾਇਆ ਗਿਆ ਹੈ।

ਤੁਰੰਤ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਅਧਿਕਾਰੀਆਂ ਨੂੰ ਇਸ ਸੂਚੀ ਵਿੱਚ ਫਿਲਹਾਲ ਕੋਈ ਨਵੀਂ ਪੋਸਟਿੰਗ ਹਾਸਲ ਨਹੀਂ ਹੋਈ ਹੈ, ਉਨ੍ਹਾਂ ਨੂੰ ਸਕੱਤਰ, ਕਾਰਮਿਕ ਵਿਭਾਗ ਕੋਲ ਰਿਪੋਰਟ ਕਰਨ ਲਈ ਆਖਿਆ ਗਿਆ ਹੈ। ਸੂਬੇ ਵਿੱਚ ਪ੍ਰਸ਼ਾਸਨਿਕ ਕੰਮਾਂ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਇਹ ਫੇਰਬਦਲ ਕੀਤਾ ਗਿਆ ਹੈ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...