AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, ਲੁਧਿਆਣਾ MC ਕਮਿਸ਼ਨਰ ਬਦਲੇ; ਅੰਕੁਰ ਮਹਿੰਦਰੂ ਨੂੰ ਸੌਂਪੀ ਕਮਾਨ

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤਾਇਨਾਤ 2020 ਬੈਚ ਦੇ ਆਈ.ਏ.ਐੱਸ. (IAS) ਅਧਿਕਾਰੀ ਓਜਸਵੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, ਲੁਧਿਆਣਾ MC ਕਮਿਸ਼ਨਰ ਬਦਲੇ; ਅੰਕੁਰ ਮਹਿੰਦਰੂ ਨੂੰ ਸੌਂਪੀ ਕਮਾਨ
rajinder-arora-ludhiana
| Updated On: 13 Oct 2026 23:08 PM IST
Share

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤਾਇਨਾਤ 2020 ਬੈਚ ਦੇ ਆਈ.ਏ.ਐੱਸ. (IAS) ਅਧਿਕਾਰੀ ਓਜਸਵੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਥਾਂ ‘ਤੇ 2016 ਬੈਚ ਦੇ ਪੀ.ਸੀ.ਐੱਸ. (PCS) ਅਧਿਕਾਰੀ ਅੰਕੁਰ ਮਹਿੰਦਰੂ ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਇਨ੍ਹਾਂ ਅਧਿਕਾਰਤ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਜਾ ਕੇ ਅਹੁਦੇ ਦਾ ਕੰਮਕਾਜ ਸੰਭਾਲਣ।

ਕਿਸ ਅਧਿਕਾਰੀ ਨੂੰ ਮਿਲੀ ਕਿਹੜੀ ਨਵੀਂ ਜ਼ਿੰਮੇਵਾਰੀ?

ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਤਿੰਨ ਪ੍ਰਮੁੱਖ ਅਧਿਕਾਰੀਆਂ ਦੀਆਂ ਸੇਵਾਵਾਂ ਵਿੱਚ ਤਬਦੀਲੀ ਕੀਤੀ ਗਈ ਹੈ:

ਆਈ.ਏ.ਐੱਸ. ਓਜਸਵੀ (2020 ਬੈਚ): ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਆਈ.ਏ.ਐੱਸ. ਅਧਿਕਾਰੀ ਓਜਸਵੀ ਨੂੰ ਹੁਣ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (Department of Revenue, Rehabilitation and Disaster Management) ਵਿੱਚ ਵਧੀਕ ਸਕੱਤਰ (ਅਡੀਸ਼ਨਲ ਸੈਕਟਰੀ) ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੀ.ਸੀ.ਐੱਸ. ਅੰਕੁਰ ਮਹਿੰਦਰੂ (2016 ਬੈਚ): ਸੰਗਰੂਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਕਾਰਜਸ਼ੀਲ ਪੀ.ਸੀ.ਐੱਸ. ਅਧਿਕਾਰੀ ਅੰਕੁਰ ਮਹਿੰਦਰੂ ਦੀਆਂ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਦਿਆਂ ਉਨ੍ਹਾਂ ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੈ। ਉਹ ਆਈ.ਏ.ਐੱਸ. ਓਜਸਵੀ ਦੀ ਥਾਂ ਇਹ ਅਹੁਦਾ ਸੰਭਾਲਣਗੇ।

ਪੀ.ਸੀ.ਐੱਸ. ਵਿਨੀਤ ਕੁਮਾਰ (2016 ਬੈਚ): ਲੁਧਿਆਣਾ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ (ਜੁਆਇੰਟ ਕਮਿਸ਼ਨਰ) ਅਤੇ ‘ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ’ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦਾ ਵਾਧੂ ਚਾਰਜ ਸੰਭਾਲ ਰਹੇ ਪੀ.ਸੀ.ਐੱਸ. ਵਿਨੀਤ ਕੁਮਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ADC), ਜਗਰਾਓਂ ਨਿਯੁਕਤ ਕੀਤਾ ਗਿਆ ਹੈ। ਉਹ ਪੀ.ਸੀ.ਐੱਸ. ਮਨਜੀਤ ਸਿੰਘ ਚੀਮਾ ਦੀ ਥਾਂ ਇਹ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਉਹ ‘ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ’ ਦੇ ਸੀ.ਈ.ਓ. ਵਜੋਂ ਆਪਣਾ ਵਾਧੂ ਚਾਰਜ ਵੀ ਪਹਿਲਾਂ ਵਾਂਗ ਹੀ ਨਿਭਾਉਂਦੇ ਰਹਿਣਗੇ।

ਪੀ.ਸੀ.ਐੱਸ. ਮਨਜੀਤ ਸਿੰਘ ਚੀਮਾ ਨੂੰ ਹੈੱਡਕੁਆਰਟਰ ਰਿਪੋਰਟ ਕਰਨ ਦੇ ਹੁਕਮ

ਹੁਕਮਾਂ ਅਨੁਸਾਰ ਜਗਰਾਓਂ ਦੇ ਵਧੀਕ ਡਿਪਟੀ ਕਮਿਸ਼ਨਰ (ADC) ਰਹੇ 2014 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਮਨਜੀਤ ਸਿੰਘ ਚੀਮਾ ਨੂੰ ਅਗਲੇ ਹੁਕਮਾਂ ਤੱਕ ਚੰਡੀਗੜ੍ਹ ਸਥਿਤ ਪ੍ਰਸੋਨਲ ਵਿਭਾਗ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਤਬਾਦਲਿਆਂ ਉਪਰੰਤ ਜਿਹੜੇ ਅਹੁਦੇ ਖ਼ਾਲੀ ਹੋਏ ਹਨ, ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਸਮਰੱਥ ਅਧਿਕਾਰੀ ਆਪਣੇ ਪੱਧਰ ‘ਤੇ ਅੰਦਰੂਨੀ ਪ੍ਰਬੰਧ ਯਕੀਨੀ ਬਣਾਉਣਗੇ।

Follow Us
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...