ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ‘ਚ ਬਰਬਾਦ ਕੀਤੇ 750 ਕਰੋੜ, ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ-ਸੁਖਬੀਰ
ਆਜ਼ਾਦੀ ਦਿਵਸ ਦੇ ਮੌਕੇ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਈਸੜੂ ਪਹੁੰਚੇ, ਜਿੱਥੇ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਨੇ ਆਪ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੈਸੇ ਦੀ ਬਰਬਾਦੀ ਕਰ ਰਹੀ ਤਾਂ 750 ਕਰੋੜ ਦੇ ਇਸ਼ਤਿਹਾਰ ਦੇ ਦਿੱਤੇ ਜਦਕਿ ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ।

ਪੰਜਾਬ ਨਿਊਜ। ਪੰਜਾਬ ਦੇ ਖੰਨਾ ਦੇ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੀ ਸ਼ਹੀਦੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਸੁਖਬੀਰ ਬਾਦਲ ਨੇ ਕਿਹਾ- ਵਿਰੋਧੀ ਧਿਰ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ। ਉਨ੍ਹਾਂ ਕਿਹਾ- ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਵੋਟਾਂ ਹਾਸਲ ਕੀਤੀਆਂ ਅਤੇ ਇਸ ਵਾਰ ‘ਆਪ’ ਸਰਕਾਰ ਵੀ ਉਹੀ ਕਰ ਰਹੀ ਹੈ। ਬਾਦਲ ਨੇ ਆਪਣੇ 26 ਮਿੰਟ ਦੇ ਭਾਸ਼ਣ ਵਿੱਚ ਇੱਕ ਵਾਰ ਵੀ ਬਸਪਾ ਦਾ ਨਾਂ ਨਹੀਂ ਲਿਆ।