ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ‘ਚ ਬਰਬਾਦ ਕੀਤੇ 750 ਕਰੋੜ, ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ-ਸੁਖਬੀਰ

Published: 

15 Aug 2023 21:41 PM

ਆਜ਼ਾਦੀ ਦਿਵਸ ਦੇ ਮੌਕੇ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਈਸੜੂ ਪਹੁੰਚੇ, ਜਿੱਥੇ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਨੇ ਆਪ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੈਸੇ ਦੀ ਬਰਬਾਦੀ ਕਰ ਰਹੀ ਤਾਂ 750 ਕਰੋੜ ਦੇ ਇਸ਼ਤਿਹਾਰ ਦੇ ਦਿੱਤੇ ਜਦਕਿ ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ।

ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ਚ ਬਰਬਾਦ ਕੀਤੇ 750 ਕਰੋੜ, ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ-ਸੁਖਬੀਰ
Follow Us On

ਪੰਜਾਬ ਨਿਊਜ। ਪੰਜਾਬ ਦੇ ਖੰਨਾ ਦੇ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੀ ਸ਼ਹੀਦੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਸੁਖਬੀਰ ਬਾਦਲ ਨੇ ਕਿਹਾ- ਵਿਰੋਧੀ ਧਿਰ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ। ਉਨ੍ਹਾਂ ਕਿਹਾ- ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਵੋਟਾਂ ਹਾਸਲ ਕੀਤੀਆਂ ਅਤੇ ਇਸ ਵਾਰ ‘ਆਪ’ ਸਰਕਾਰ ਵੀ ਉਹੀ ਕਰ ਰਹੀ ਹੈ। ਬਾਦਲ ਨੇ ਆਪਣੇ 26 ਮਿੰਟ ਦੇ ਭਾਸ਼ਣ ਵਿੱਚ ਇੱਕ ਵਾਰ ਵੀ ਬਸਪਾ ਦਾ ਨਾਂ ਨਹੀਂ ਲਿਆ।

ਸਰਕਾਰ ਨੇ 750 ਕਰੋੜ ਦਾ ਇਸ਼ਤਿਹਾਰ ਦਿੱਤਾ: ਸੁਖਬੀਰ

ਸੁਖਬੀਰ ਬਾਦਲ ਨੇ ਕਿਹਾ- ਪੰਜਾਬ ਸਰਕਾਰ (Punjab Govt) ਨੇ ਹੁਣ ਤੱਕ 750 ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ ਹਨ। ਪਰ ਹੜ੍ਹ ਪੀੜਤਾਂ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਭਾਰਤ ਵਿੱਚ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਦੀ ਆਪਣੀ ਰਾਜਧਾਨੀ ਨਹੀਂ ਹੈ। ਕਾਨਫਰੰਸ ਤੋਂ ਬਾਅਦ ਸੁਖਬੀਰ ਬਾਦਲ ਨੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

‘ਆਪ’ ਵਿਧਾਇਕਾਂ ‘ਤੇ ਨਸ਼ਾ ਵੇਚਣ ਦੇ ਦੋਸ਼

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ- ਉਨ੍ਹਾਂ ਦੀ ਸਰਕਾਰ ਨੂੰ ਬਦਨਾਮ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ 5 ਸਾਲਾਂ ‘ਚ ਨਸ਼ਾ ਵਧਿਆ। ‘ਆਪ’ ਦੀ ਸਰਕਾਰ ਆਉਣ ਨਾਲ ਹੁਣ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਹਰ ਘਰ ਵਿੱਚ ਨਸ਼ਾ ਪਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕਈ ਥਾਵਾਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਆਪ ਦੇ ਵਿਧਾਇਕ ਖੁਦ ਨਸ਼ਾ ਵੇਚ ਰਹੇ ਹਨ। ਇਸ ‘ਤੇ CM ਭਗਵੰਤ ਮਾਨ ਦੱਸਣ ਕਿ 24 ਘੰਟਿਆਂ ‘ਚ ਨਸ਼ਾ ਖਤਮ ਕਰਨ ਦਾ ਵਾਅਦਾ ਕਿੱਥੇ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ