ਮੈਂ ਪਾਗਲ ਹਾਂ, ਮੈਨੂੰ ਨੌਕਰੀਆਂ ਦੇਣ ਦਾ ਹੈ ਪਾਗਲਪਨ, ਹੋਰਾਂ ਵਾਂਗ ਸੂਬੇ ਦੇ ਖਜ਼ਾਨੇ ਨਹੀਂ ਲੁੱਟਦਾ, ਸੁਖਬੀਰ ਬਾਦਲ ਦੇ ‘ਪਾਗਲ’ ਕਹਿਣ ਤੇ ਮੁੜ ਭੜਕੇ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਮਿਲਿਆ ਹੈ ਜਦਕਿ ਤੁਹਾਨੂੰ ਤੁਹਾਡੇ ਪਰਿਵਾਰ ਕਰਕੇ ਕੁਰਸੀਆਂ ਮਿਲੀਆਂ। ਪਰ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਕੌਣ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 419 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜੰਮਕੇ ਨਿਸ਼ਾਨਾ ਸਾਧਿਆ।
ਸੀਐਮ ਮਾਨ ਨੇ ਕਿਹਾ ਕਿ ਮੈਂ ਪਾਗਲ ਹਾਂ, ਕਿਉਂਕਿ ਮੈਂ ਬੱਸ ਮਾਫੀਆ, ਰੇਤ ਮਾਫੀਆ, ਢਾਬਾ-ਸਮੋਸੇ ਦੀ ਰੇਹੜੀ, ਉਦਯੋਗਪਤੀ ਨਾਲ ਇੱਕ ਰੁਪਿਆ ਵੀ ਸਾਂਝਾ ਨਹੀਂ ਕੀਤਾ। ਮੈਂ ਪਾਗਲ ਹਾਂ, ਜਿਸਨੇ ਚਿੱਟਾ ਤਸਕਰਾਂ ਨਾਲ ਗੱਲ ਕਰਕੇ ਪੰਜਾਬ ਦੀ ਜਵਾਨੀ ਨੂੰ ਮਰਨ ਲਈ ਮਜਬੂਰ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਦੇਵੇਗੀ।
ਸੁਖਬੀਰ ਬਾਦਲ ਜੀ ਤੁਹਾਡੇ ਦਿੱਤੇ ਬਿਆਨ ਤੇ ਮੇਰਾ ਜੁਆਬ ਵੀ ਸੁਣ ਲਿਓ pic.twitter.com/e9INU8DJdX
— Bhagwant Mann (@BhagwantMann) June 17, 2023
ਇਹ ਵੀ ਪੜ੍ਹੋ
ਨਸ਼ੇ ਨੇ ਕੀਤਾ ਪੰਜਾਬ ਦਾ ਵੱਡਾ ਨੁਕਸਾਨ-ਮਾਨ
ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨਸ਼ਾ ਨੂੰ ਹੁਲਾਰਾ ਦਿੱਤਾ। ਜਿਸ ਕਾਰਨ ਪੰਜਾਬ ਦੀ ਜਵਾਨੀ ਨੂੰ ਵੱਡੇ ਪੱਧਰ ਤੇ ਨੁਕਸਾਨ ਹੋਇਆ। ਮਾਨ ਨੇ ਕਿਹਾ ਕਿ ਪਰ ਪਰ ਉਨ੍ਹਾਂ ਨੂੰ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ, ਸਕੂਲ ਪੱਕੇ ਕਰਨ, ਆਮ ਆਦਮੀ ਲਈ ਕਲੀਨਿਕ ਬਣਾਉਣ ਅਤੇ ਮੁਫਤ ਬਿਜਲੀ ਦੇਣ ਦਾ ਪਾਗਲਪਨ ਹੈ। ਆਪਣੇ ਮਜ਼ਾਕੀਆ ਅੰਦਾਜ਼ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅੰਤਰ ਵੀ ਦਰਜ ਕੀਤਾ।
419 ਘਰਾਂ ਦੇ ਜੀਆਂ ਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਬੂਰ ਪਿਆ.ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਚ 18 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇਸਾਰਿਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਸ਼ੁਭਕਾਮਨਾਵਾਂ ਦਿੱਤੀਆਂ
ਪੰਜਾਬ ਦੇ ਲੋਕਾਂ ਦੀ ਬਿਹਤਰੀ ਤੇ ਖੱਜਲ ਖੁਆਰੀ ਖ਼ਤਮ ਕਰਨ ਲਈ ਕੰਮ ਕਰਨ ਨੂੰ pic.twitter.com/FEn8FTDQg3
— Bhagwant Mann (@BhagwantMann) June 17, 2023
ਮੈਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗਾ-ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ (Punjab) ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਜਦਕਿ ਬਾਕੀ ਲੀਡਰਾਂ ਨੇ ਸਿਰਫ ਆਪਣੇ ਪਰਿਵਾਰਾਂ ਬਾਰੇ ਸੋਚਿਆ ਹੈ। ਮਾਨ ਨੇ ਇਨ੍ਹਾਂ ਲੀਡਰਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਈ ਅਜਿਹੇ ਕੰਮ ਕੀਤੇ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਯਤਨ ਕਰ ਰਹੇ ਹਨ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ।
ਮਿਸ਼ਨ ਰੁਜ਼ਗਾਰ… ਵੱਖ-ਵੱਖ ਵਿਭਾਗਾਂ ਦੇ 419 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂLive https://t.co/tCHBeR5T5x
— Bhagwant Mann (@BhagwantMann) June 17, 2023
29,800 ਸਰਕਾਰੀ ਨੌਕਰੀਆਂ ਦਿੱਤੀਆਂ-ਮਾਨ
ਸੀ.ਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਚੰਗੀ ਨੀਅਤ ਨਾਲ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਸਾਰੇ 419 ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ 642 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ, ਇਸ ਤੋਂ ਪਹਿਲਾਂ 270 ਨਵ-ਨਿਯੁਕਤ ਕਰਮਚਾਰੀ ਸਨ। ਆਉਣ ਵਾਲੇ ਦਿਨਾਂ ਵਿੱਚ ਬਿਜਲੀ ਬੋਰਡ ਦੇ 161 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰੀਬ 29,800 ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਹਨ।
ਇੱਕ ਪਾਸੇ ਤਾਂ 70 ਸਾਲਾਂ ਚ ਸਾਡੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਇੱਕ ਮੌਕਾ ਵੀ ਨਹੀਂ ਮਿਲਿਆਦੂਜੇ ਪਾਸੇ ਹੁਣ ਇੱਕ ਸਾਲ ਚ ਹੀ ਤਿੰਨ ਵਾਰ ਸਰਕਾਰੀ ਨੌਕਰੀ ਮਿਲ ਗਈ ਨੌਜਵਾਨ ਨੂੰਇਹ ਰੰਗਲੇ ਪੰਜਾਬ ਦੀ ਹੀ ਝਲਕ ਹੈਮਿਹਨਤ ਕਰੋ ਸਭ ਦੀ ਵਾਰੀ ਆਊਗੀ..ਕਿਸੇ ਦਾ ਹੱਕ ਨਹੀਂ ਰੱਖਾਂਗੇ.. pic.twitter.com/6w92W0k0CU
— Bhagwant Mann (@BhagwantMann) June 17, 2023
ਸੁਖਬੀਰ ਬਾਦਲ ਨੂੰ ਇਤਿਹਾਸ ਦਾ ਪਤਾ ਨਹੀਂ-ਮਾਨ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਤਿੰਨ ਮੁੱਖ ਮੰਤਰੀਆਂ ਦੀ ਸੂਚੀ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਨਹੀਂ ਪੜ੍ਹਾਇਆ ਜਾਂਦਾ ਕਿ ਉਹ ਕਿੱਥੇ ਪੜ੍ਹੇ। ਉਨ੍ਹਾਂ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਤੋਂ ਲੈ ਕੇ ਬਾਦਲ ਦੀ ਆਪਣੀ ਭੈਣ ਦੇ ਸਹੁਰੇ ਪ੍ਰਤਾਪ ਸਿੰਘ ਕੈਰੋਂ ਤੱਕ ਵੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਹਰਚਰਨ ਬਰਾੜ, ਰਜਿੰਦਰ ਕੌਰ ਭੱਠਲ ਵੀ ਮੁੱਖ ਮੰਤਰੀ ਸਨ ਪਰ ਸੁਖਬੀਰ ਬਾਦਲ ਨੇ ਸਿਰਫ਼ ਕੈਪਟਨ ਅਮਰਿੰਦਰ ਸਿੰਘ, ਬਰਨਾਲਾ, ਬੇਅੰਤ ਸਿੰਘ ਨੂੰ ਆਪਣੇ ਪਿਤਾ ਨਾਲ ਦੇਖਿਆ ਅਤੇ ਮੈਨੂੰ ਪਾਗਲਾਂ ਵਾਂਗ ਸੀਐਮ ਕਿਹਾ।
ਸੁਖਬੀਰ ਬਾਦਲ ਕਹਿੰਦਾ ਹੁਣ ਤੱਕ ਪੰਜਾਬ ਦੇ ਤਿੰਨ ਹੀ ਮੁੱਖ ਮੰਤਰੀ ਰਹੇ ਨੇਇੱਕ ਉਹਦਾ ਬਾਪੂ ਬਾਦਲ ਸਾਬ੍ਹ, ਇੱਕ ਕੈਪਟਨ ਸਾਬ੍ਹ ਤੇ ਇੱਕ ਬੇਅੰਤ ਸਿੰਘਜਿੱਥੇ ਸੁਖਬੀਰ ਪੜ੍ਹਿਆ ਉਥੇ ਪੰਜਾਬ ਦਾ ਇਤਿਹਾਸ ਨਹੀਂ ਪੜਾਉਂਦੇ..ਤਾਹੀਓਂ ਉਹਨੂੰ ਪਤਾ ਨਹੀਂ ਪੰਜਾਬ ਦੇ ਕਿੰਨੇ ਮੁੱਖ ਮੰਤਰੀ ਰਹੇ ਨੇ pic.twitter.com/5Dq1XlXHGK
— Bhagwant Mann (@BhagwantMann) June 17, 2023
ਵਿਰੋਧੀ ਮੈਨੂੰ ਹਰਾਉਣ ਦੀ ਕਰ ਰਹੇ ਤਿਆਰੀ-ਮਾਨ
ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੀਡਰ ਜਿੱਤਣ ਤੋਂ ਬਾਅਦ ਲੋਕਾਂ ਤੋਂ ਦੂਰੀ ਬਣਾ ਲੈਂਦੇ ਸਨ। ਇਹੀ ਕਾਰਨ ਹੈ ਕਿ ਲੋਕਾਂ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ। ਪਰ ਵਿਰੋਧੀ ਪਾਰਟੀਆਂ ਦੇ ਆਗੂ ਮਿਲ ਕੇ ਭਗਵੰਤ ਮਾਨ ਨੂੰ ਹਰਾਉਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਦਾ ਮਤਲਬ ਹੈ ਕਿ ਉਹ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ