ਮੈਂ ਪਾਗਲ ਹਾਂ, ਮੈਨੂੰ ਨੌਕਰੀਆਂ ਦੇਣ ਦਾ ਹੈ ਪਾਗਲਪਨ, ਹੋਰਾਂ ਵਾਂਗ ਸੂਬੇ ਦੇ ਖਜ਼ਾਨੇ ਨਹੀਂ ਲੁੱਟਦਾ, ਸੁਖਬੀਰ ਬਾਦਲ ਦੇ ‘ਪਾਗਲ’ ਕਹਿਣ ਤੇ ਮੁੜ ਭੜਕੇ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਮਿਲਿਆ ਹੈ ਜਦਕਿ ਤੁਹਾਨੂੰ ਤੁਹਾਡੇ ਪਰਿਵਾਰ ਕਰਕੇ ਕੁਰਸੀਆਂ ਮਿਲੀਆਂ। ਪਰ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਕੌਣ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।
ਨਸ਼ੇ ਨੇ ਕੀਤਾ ਪੰਜਾਬ ਦਾ ਵੱਡਾ ਨੁਕਸਾਨ-ਮਾਨ
ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨਸ਼ਾ ਨੂੰ ਹੁਲਾਰਾ ਦਿੱਤਾ। ਜਿਸ ਕਾਰਨ ਪੰਜਾਬ ਦੀ ਜਵਾਨੀ ਨੂੰ ਵੱਡੇ ਪੱਧਰ ਤੇ ਨੁਕਸਾਨ ਹੋਇਆ। ਮਾਨ ਨੇ ਕਿਹਾ ਕਿ ਪਰ ਪਰ ਉਨ੍ਹਾਂ ਨੂੰ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ, ਸਕੂਲ ਪੱਕੇ ਕਰਨ, ਆਮ ਆਦਮੀ ਲਈ ਕਲੀਨਿਕ ਬਣਾਉਣ ਅਤੇ ਮੁਫਤ ਬਿਜਲੀ ਦੇਣ ਦਾ ਪਾਗਲਪਨ ਹੈ। ਆਪਣੇ ਮਜ਼ਾਕੀਆ ਅੰਦਾਜ਼ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅੰਤਰ ਵੀ ਦਰਜ ਕੀਤਾ।ਮੈਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗਾ-ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ (Punjab) ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਜਦਕਿ ਬਾਕੀ ਲੀਡਰਾਂ ਨੇ ਸਿਰਫ ਆਪਣੇ ਪਰਿਵਾਰਾਂ ਬਾਰੇ ਸੋਚਿਆ ਹੈ। ਮਾਨ ਨੇ ਇਨ੍ਹਾਂ ਲੀਡਰਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਈ ਅਜਿਹੇ ਕੰਮ ਕੀਤੇ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਯਤਨ ਕਰ ਰਹੇ ਹਨ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ।29,800 ਸਰਕਾਰੀ ਨੌਕਰੀਆਂ ਦਿੱਤੀਆਂ-ਮਾਨ
ਸੀ.ਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਚੰਗੀ ਨੀਅਤ ਨਾਲ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਸਾਰੇ 419 ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ 642 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ, ਇਸ ਤੋਂ ਪਹਿਲਾਂ 270 ਨਵ-ਨਿਯੁਕਤ ਕਰਮਚਾਰੀ ਸਨ। ਆਉਣ ਵਾਲੇ ਦਿਨਾਂ ਵਿੱਚ ਬਿਜਲੀ ਬੋਰਡ ਦੇ 161 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰੀਬ 29,800 ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਹਨ।ਸੁਖਬੀਰ ਬਾਦਲ ਨੂੰ ਇਤਿਹਾਸ ਦਾ ਪਤਾ ਨਹੀਂ-ਮਾਨ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਤਿੰਨ ਮੁੱਖ ਮੰਤਰੀਆਂ ਦੀ ਸੂਚੀ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਨਹੀਂ ਪੜ੍ਹਾਇਆ ਜਾਂਦਾ ਕਿ ਉਹ ਕਿੱਥੇ ਪੜ੍ਹੇ। ਉਨ੍ਹਾਂ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਤੋਂ ਲੈ ਕੇ ਬਾਦਲ ਦੀ ਆਪਣੀ ਭੈਣ ਦੇ ਸਹੁਰੇ ਪ੍ਰਤਾਪ ਸਿੰਘ ਕੈਰੋਂ ਤੱਕ ਵੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਹਰਚਰਨ ਬਰਾੜ, ਰਜਿੰਦਰ ਕੌਰ ਭੱਠਲ ਵੀ ਮੁੱਖ ਮੰਤਰੀ ਸਨ ਪਰ ਸੁਖਬੀਰ ਬਾਦਲ ਨੇ ਸਿਰਫ਼ ਕੈਪਟਨ ਅਮਰਿੰਦਰ ਸਿੰਘ, ਬਰਨਾਲਾ, ਬੇਅੰਤ ਸਿੰਘ ਨੂੰ ਆਪਣੇ ਪਿਤਾ ਨਾਲ ਦੇਖਿਆ ਅਤੇ ਮੈਨੂੰ ਪਾਗਲਾਂ ਵਾਂਗ ਸੀਐਮ ਕਿਹਾ।ਵਿਰੋਧੀ ਮੈਨੂੰ ਹਰਾਉਣ ਦੀ ਕਰ ਰਹੇ ਤਿਆਰੀ-ਮਾਨ
ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੀਡਰ ਜਿੱਤਣ ਤੋਂ ਬਾਅਦ ਲੋਕਾਂ ਤੋਂ ਦੂਰੀ ਬਣਾ ਲੈਂਦੇ ਸਨ। ਇਹੀ ਕਾਰਨ ਹੈ ਕਿ ਲੋਕਾਂ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ। ਪਰ ਵਿਰੋਧੀ ਪਾਰਟੀਆਂ ਦੇ ਆਗੂ ਮਿਲ ਕੇ ਭਗਵੰਤ ਮਾਨ ਨੂੰ ਹਰਾਉਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਦਾ ਮਤਲਬ ਹੈ ਕਿ ਉਹ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
