Health structure: ਸਿਹਤ ਢਾਂਚਾ ਹੋਰ ਮਜ਼ਬੂਤ ਕਰੇਗੀ ਪੰਜਾਬ ਸਰਕਾਰ-ਸਿਹਤ ਮੰਤਰੀ
Health structure: ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੂੰ ਸਫਲਤਾਪੂਰਵਕ ਸ਼ੁਰੂ ਕਰਨ ਤੋਂ ਬਾਅਦ, ਪੰਜਾਬ ਦਾ ਸਿਹਤ ਵਿਭਾਗ ਸਿਹਤ ਸਵੈ-ਸੰਭਾਲ ਲਈ ਹੋਰ ਕਾਰਗਰ ਕਦਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਸੰਪੂਰਨ ਸਿਹਤ ਦੇਖਭਾਲ (ਹੋਲਿਸਟਿਕ ਹੈਲਥ ਕੇਅਰ) ਪ੍ਰਦਾਨ ਕਰਨ ਲਈ ਅਗਲਾ ਕਦਮ ਚੁੱਕਣ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸਫਲਤਾਪੂਰਵਕ ਚਲਾਇਆ ਹੈ ਤੇ ਸਰਕਾਰ ਲੋਕਾਂ ਨੂੰ ਹੋਰ ਸੁਵਿਧਾਵਾਂ ਦੇਵੇਗੀ।
ਨਵਾਸ਼ਹਿਰ: ਸਿਹਤ ਮੰਤਰੀ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਆਪਣੇ ਜੱਦੀ ਪਿੰਡ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਹੈਲਥ ਸੈਂਟਰ ਦੇ ਢਾਂਚੇ ਨੂੰ ਮਜਬੂਤ ਕਰਨ ਦੀ ਗੱਲ ਕਹੀ,,ਸਿਹਤ ਮਤੰਰੀ ਨੇ ਕਿਹਾ ਕਿ ਇਸ ਇਲਾਕੇ ਦੇ ਵਸਨੀਕਾਂ ਨੂੰ ਵਧੀਆ ਤਰੀਕੇ ਨਾਲ ਇਲਾਜ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁੱਕਤ ਕੀਤਾ ਜਾਵੇਗਾ।


