Health structure: ਸਿਹਤ ਢਾਂਚਾ ਹੋਰ ਮਜ਼ਬੂਤ ਕਰੇਗੀ ਪੰਜਾਬ ਸਰਕਾਰ-ਸਿਹਤ ਮੰਤਰੀ
Health structure: ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੂੰ ਸਫਲਤਾਪੂਰਵਕ ਸ਼ੁਰੂ ਕਰਨ ਤੋਂ ਬਾਅਦ, ਪੰਜਾਬ ਦਾ ਸਿਹਤ ਵਿਭਾਗ ਸਿਹਤ ਸਵੈ-ਸੰਭਾਲ ਲਈ ਹੋਰ ਕਾਰਗਰ ਕਦਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਸੰਪੂਰਨ ਸਿਹਤ ਦੇਖਭਾਲ (ਹੋਲਿਸਟਿਕ ਹੈਲਥ ਕੇਅਰ) ਪ੍ਰਦਾਨ ਕਰਨ ਲਈ ਅਗਲਾ ਕਦਮ ਚੁੱਕਣ ਜਾ ਰਿਹਾ ਹੈ।
ਨਵਾਸ਼ਹਿਰ: ਸਿਹਤ ਮੰਤਰੀ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਆਪਣੇ ਜੱਦੀ ਪਿੰਡ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਹੈਲਥ ਸੈਂਟਰ ਦੇ ਢਾਂਚੇ ਨੂੰ ਮਜਬੂਤ ਕਰਨ ਦੀ ਗੱਲ ਕਹੀ,,ਸਿਹਤ ਮਤੰਰੀ ਨੇ ਕਿਹਾ ਕਿ ਇਸ ਇਲਾਕੇ ਦੇ ਵਸਨੀਕਾਂ ਨੂੰ ਵਧੀਆ ਤਰੀਕੇ ਨਾਲ ਇਲਾਜ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁੱਕਤ ਕੀਤਾ ਜਾਵੇਗਾ।
ਤੰਦਰੁਸਤ ਜੀਵਨ ਸ਼ੈਲੀ ਦਾ ਆਧਾਰ ਬਣੇਗੀ-ਸਿਹਤ ਮੰਤਰੀ
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਨੂੰ ਸਫਲਤਾਪੁਰਵਕ ਸ਼ੁਰੂ ਕਰਨ ਤੋਂ ਬਾਅਦ, ਪੰਜਾਬ ਦਾ ਸਿਹਤ ਵਿਭਾਗ ਸਿਹਤ ਸਵੈ-ਸੰਭਾਲ ਲਈ ਹੋਰ ਕਾਰਗਰ ਕਦਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਸੰਪੂਰਨ ਸਿਹਤ ਦੇਖਭਾਲ (ਹੋਲਿਸਟਿਕ ਹੈਲਥ ਕੇਅਰ) ਪ੍ਰਦਾਨ ਕਰਨ ਲਈ ਅਗਲਾ ਕਦਮ ਚੁੱਕਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਡਲ ਤਹਿਤ ਸਰਕਾਰੀ ਸਿਹਤ ਕੇਂਦਰਾਂ ਦੇ ਅਹਾਤੇ ਵਿੱਚ ‘ਗਾਰਡਨ ਆਫ਼ ਵੈਲਨੈੱਸਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਜਾਵਟੀ ਫੁੱਲ, ਸੁਗੰਧਿਤ ਔਸ਼ਧੀ ਪੌਦੇ, ਟਹਿਲਕਦਮੀ ਲਈ ਟਰੈਕ, ਮੈਡੀਕੇਸ਼ਨ-ਕਮ-ਯੋਗਾ ਕੇਂਦਰ, ਓਪਨ ਏਅਰ ਜਿੰਮ ਅਤੇ ਫਿਜ਼ਿਓਥਰੈਪੀ ਯੂਨਿਟ ਹੋਣਗੇ ਜੋ ਕਿ ਤੰਦਰੁਸਤ ਜੀਵਨ ਸ਼ੈਲੀ ਦਾ ਅਧਾਰ ਬਣਨਗੇ। ਉਨ੍ਹਾਂ ਕਿਹਾ ਕਿ ਸੁੱਜੋਂ ਪੀ ਐਚ ਸੀ ਨੂੰ ਪੰਜਾਬ ਦੇ ਪਹਿਲੇ ਗਾਰਡਨ ਆਫ਼ ਵੈਲਨੈਸਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਹੋਰਨਾਂ ਲਈ ਆਦਰਸ਼ ਨਮੂਨੇ ਵਜੋਂ ਪੇਸ਼ ਕੀਤਾ ਜਾ ਸਕੇ।
‘ਜ਼ਿਲ੍ਹੇ ਵਿੱਚ ਡਿਸਟ੍ਰਿਕਟ ਰੈਜੀਡੈਂਸੀ ਪ੍ਰੋਗਰਾਮ ਹੋਵੇਗਾ ਲਾਗੂ’
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਡਿਸਟ੍ਰਿਕਟ ਰੈਜੀਡੈਂਸੀ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ, ਜਿਸ ਨਾਲ ਜ਼ਿਲ੍ਹਾ ਹਸਪਤਾਲ ਵਿਚ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨਾਲ ਹੀ ਸਬ ਡਵੀਜ਼ਨ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਸਮੇਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਸਾਰੀਆਂ ਪੋਸਟਾਂ ਨੂੰ ਜਲਦ ਭਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਦੇ ਕੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰੰਜਨ ਪਾਲ ਸਿੰਘ ਮੌਜੂਦ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ