ਪੰਜਾਬ ਸਰਕਾਰ ਨੌਜਵਾਨਾਂ ਨੂੰ 1000 ਨਵੀਆਂ ਨੌਕਰੀਆਂ ਦੇਵੇਗੀ, ਮੰਤਰੀ ਮੰਡਲ ਦੀ ਬੈਠਕ ‘ਚ ਅਹਿਮ ਫੈਸਲਾ

Updated On: 

14 Oct 2023 23:32 PM

Punjab Cabinet Meeting: ਸ਼ਨੀਵਾਰ ਨੂੰ ਪੰਜਾਬ ਦੇ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ 'ਤੇ ਵੱਡੇ ਫੈਸਲੇ ਲਏ ਗਏ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ 'ਤੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਪੰਜਾਬ ਸਰਕਾਰ ਨੌਜਵਾਨਾਂ ਨੂੰ 1000 ਨਵੀਆਂ ਨੌਕਰੀਆਂ ਦੇਵੇਗੀ, ਮੰਤਰੀ ਮੰਡਲ ਦੀ ਬੈਠਕ ਚ ਅਹਿਮ ਫੈਸਲਾ
Follow Us On

Punjab Cabinet Meeting: ਸ਼ਨੀਵਾਰ ਨੂੰ ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ‘ਤੇ ਵੱਡੇ ਫੈਸਲੇ ਲਏ ਗਏ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ ‘ਤੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਕਈ ਵਿਭਾਗਾਂ ਵਿੱਚ ਨਵੀਂਆਂ ਭਰਤੀਆਂ ਕਰੇਗੀ।

ਜਿਸ ਵਿੱਚ ਨੌਜਵਾਨਾਂ ਨੂੰ 1000 ਨਵੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਆਪ ਸਰਕਾਰ ਬਣੀ ਹੈ ਉਹ ਲਗਾਤਾਰ ਨੌਕਰੀਆਂ ਦੇ ਰਹੀ ਹੈ। ਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ।

ਨਵੇਂ ਮੈਡੀਕਲ ਕਾਲਜ ਨੂੰ ਮਨਜ਼ੂਰੀ

ਪੰਜਾਬ (Punjab) ਮੰਤਰੀ ਮੰਡਲ ਦੀ ਇਸ ਮੀਟਿੰਗ ਵਿੱਚ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੀ ਛੇਤੀ ਉਸਾਰੀ ਲਈ ਢੁਕਵਾਂ ਢਾਂਚਾ ਤਿਆਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਨਿਰਮਾਣ ਪੰਜਾਬ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਸਥਾਪਤ ਕਰਨ ਲਈ ਕੀਤਾ ਜਾ ਰਿਹਾ ਹੈ।

ਫਾਰਮਾਸਿਸਟਾਂ ਦੀਆਂ ਸੇਵਾਵਾਂ ਵਧਾਉਣ ਲਈ ਹਰੀ ਝੰਡੀ

ਪਸ਼ੂਆਂ ਨੂੰ ਬਿਹਤਰ ਸਿਹਤ ਸਹੂਲਤਾਂ (Health facilities) ਪ੍ਰਦਾਨ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਸੂਬੇ ਭਰ ਦੇ 582 ਪਸ਼ੂ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ 1 ਅਪ੍ਰੈਲ, 2023 ਤੋਂ 31 ਮਾਰਚ, 2024 ਤੱਕ ਇੱਕ ਸਾਲ ਲਈ ਸੇਵਾ ਪ੍ਰਦਾਤਾ ਵਜੋਂ ਵਧਾਉਣ ਲਈ ਸਹਿਮਤੀ ਵੀ ਦੇ ਦਿੱਤੀ ਹੈ। .ਦੱਸ ਦੇਈਏ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 582 ਸਿਵਲ ਵੈਟਰਨਰੀ ਹਸਪਤਾਲਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਅਧੀਨ ਰੂਰਲ ਵੈਟਰਨਰੀ ਅਫ਼ਸਰਾਂ ਦੀਆਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲਾ ਦਿੱਤਾ ਗਿਆ।

ਪੰਜ ਕੈਦੀਆਂ ਦੀ ਰਿਹਾਈ ਲਈ ਸਹਿਮਤੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜ ਕੈਦੀਆਂ ਦੀ ਤੁਰੰਤ ਰਿਹਾਈ ਲਈ ਕੇਸ ਭੇਜਣ ਲਈ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅੱਗੇ ਜਾਰੀ ਕੇਸ ਨੂੰ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਵਿਚਾਰਨ ਲਈ ਭੇਜਿਆ ਜਾਵੇਗਾ।

Exit mobile version