CM Announced: PSEB ਦੇ 8ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ, ਪੰਜਾਬ ਸਰਕਾਰ ਟਾਪਰ ਵਿਦਿਆਰਥਣਾਂ ਨੂੰ ਦੇਵੇਗੀ ਸਨਮਾਨ ਰਾਸ਼ੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸੀਐੱਮ ਭਗਵੰਤ ਸਿੰਘ ਮਾਨ ਵੱਲੋਂ ਟਾਪਰ ਵਿਦਿਆਰਥਣਾਂ ਨੂੰ 51 ਹਾਜ਼ਰ ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਨ ਕੀਤਾ ਗਿਆ ਹੈ।
CM Announced: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਦੱਸ ਦਈਏ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਨੇ 600/600 ਅੰਕ ਪ੍ਰਾਪਤ ਕਰ ਪਹਿਲਾਂ ਸਥਾਨ ਹਾਸਲ ਕੀਤਾ ਹੈ। ਗੁਰਅਕਿੰਤ ਕੌਰ ਨੇ 100 ਫੀਸਦ ਅੰਕਾਂ ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸੀਆਂ ਦੀ ਸਮਰਪ੍ਰੀਤ ਕੌਰ 99.67% ਦੇ ਅੰਕਾਂ ਦੇ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।
ਮੁੱਖ ਮੰਤਰੀ ਮਾਨ ਵੱਲੋਂ ਸਨਮਾਨ ਰਾਸ਼ੀ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਦੇ ਨਤੀਜਿਆਂ ‘ਚ ਟਾਪਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਤਿੰਨਾਂ ਵਿਦਿਆਰਥਣਾਂ ਨੂੰ ਸਨਮਾਨ ਰਾਸ਼ੀ ਵਜੋਂ 51-51 ਹਾਜ਼ਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਟਾਪਰ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ pic.twitter.com/gd7BrPqYgz
— Bhagwant Mann (@BhagwantMann) April 29, 2023
ਇਹ ਵੀ ਪੜ੍ਹੋ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਜਾਣਾਕਰੀ ਦਿੰਦਿਆ ਦੱਸਿਆ ਕਿ 2022-2023 ਦਾ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ 98.01 ਫ਼ੀਸਦ ਰਿਹਾ। ਇਸ ਸਾਲ ਵੀ ਕੁੜੀਆਂ ਨੇ ਪ੍ਰੀਖਿਆ ਵਿੱਚ ਬਾਜ਼ੀ ਮਾਰੀ ਹੈ।
ਜਿਕਰਯੋਗ ਹੈ ਕਿ ਵਿਦਿਆਰਥੀ ਆਪਣਾ ਨਤੀਜਾ ਅਧਿਕਾਰਤ ਵੈੱਬਸਾਈਟ pseb.ac.in ਜਾਂ punjab.indiaresults.com ‘ਤੇ ਦੇਖ ਸਕਦੇ ਹਨ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਨਾਮ, ਰੋਲ ਨੰਬਰ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦਰਜ ਕਰਨ ਦੀ ਲੋੜ ਹੋਵੇਗੀ। ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ ਜਿਸ ਨੂੰ ਵਿਦਿਆਰਥੀ ਆਪਣੇ ਭਵਿੱਖ ਦੇ ਸੰਦਰਭ ਲਈ ਸੁਰੱਖਿਅਤ ਰੱਖ ਸਕਦਾ ਹੈ।