AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਸਰਪੰਚਾਂ ਨੂੰ ਸਰਕਾਰ ਦਾ ਤੋਹਫਾ, ਹੁਣ ਹਰ ਮਹੀਨੇ ਮਿਲੇਗਾ 10,000 ਰੁਪਏ ਮਾਣਭੱਤਾ, ਅਗਸਤ ਤੋਂ ਹੋਵੇਗੀ ਸ਼ੁਰੂਆਤ

Sarpanch Will Get Rs. 10,000 Salary: ਪੰਜਾਬ ਦੇ ਸਾਰੇ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਵਿੱਚ ਇੱਕ ਜਨਤਕ ਇਕੱਠ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਲਾਭ ਸੂਬੇ ਦੇ ਸਾਰੇ ਸਰਪੰਚਾਂ ਨੂੰ ਮਿਲੇਗਾ। ਮੁਖ ਮੰਤਰੀ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਤਨਖਾਹ ਦੇ ਹੱਕਦਾਰ ਹਨ।

ਪੰਜਾਬ ਦੇ ਸਰਪੰਚਾਂ ਨੂੰ ਸਰਕਾਰ ਦਾ ਤੋਹਫਾ, ਹੁਣ ਹਰ ਮਹੀਨੇ ਮਿਲੇਗਾ 10,000 ਰੁਪਏ ਮਾਣਭੱਤਾ, ਅਗਸਤ ਤੋਂ ਹੋਵੇਗੀ ਸ਼ੁਰੂਆਤ
tv9-punjabi
| Updated On: 24 Jun 2026 18:39 PM IST
Share

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਪੰਚਾਂ ਨੂੰ ਵੱਡਾ ਤੋਹਫਾ ਦਿੰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਹੁਣ ਹਰ ਮਹੀਨੇ 10000 ਰੁਪਏ ਮਾਣਭੱਤੇ ਦੇ ਤੌਰ ਤੇ ਮਿਲਿਆ ਕਰਨਗੇ। ਇਸ ਸਕੀਮ ਦੀ ਸ਼ੁਰੂਆਤ ਆਉਂਦੀ 1 ਅਗਸਤ ਤੋਂ ਹੋ ਜਾਵੇਗੀ। ਬਠਿੰਡਾ ਵਿੱਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਇਹ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਦੀ ਪਹਿਲੀ ਇੱਟ ਸਰਪੰਚ ਹੁੰਦੇ ਹਨ. ਪਰ ਕੁਝ ਸਮੇਂ ਤੋਂ ਉਨ੍ਹਾਂ ਨੂੰ ਬਿਨਾਂ ਕਿਸੇ ਵਜ੍ਹਾ ਦੇ ਬਦਨਾਮ ਕੀਤਾ ਜਾ ਰਿਹਾ ਹੈ। ਸਰਕਾਰ ਪਿੰਡਾਂ ਦੇ ਵਿਕਾਸ ਵਿੱਚ ਸਰਪੰਚਾਂ ਦੀ ਭੂਮਿਕਾ ਨੂੰ ਮਜ਼ਬੂਤ ​​ਕਰਨ ਲਈ ਇਹ ਕਦਮ ਚੁੱਕ ਰਹੀ ਹੈ। ਇਸ ‘ਤੇ ਸਾਲਾਨਾ 150 ਕਰੋੜ ਰੁਪਏ ਅਤੇ ਹਰ ਮਹੀਨੇ 14 ਕਰੋੜ ਰੁਪਏ ਖਰਚ ਹੋਣਗੇ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਪਹਿਲੀ ਪੌੜੀ ਹਨ। ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਤਨਖਾਹ ਦੇ ਹੱਕਦਾਰ ਹਨ। ਹੁਣ ਉਹ ਆਪਣੇ ਪਰਿਵਾਰਾਂ ਨਾਲ ਚੰਗੀ ਤਰ੍ਹਾਂ ਰਹਿ ਸਕਣਗੇ ਅਤੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤੇਜ਼ ਕਰ ਸਕਣਗੇ। ਜੇਕਰ ਪਿੰਡ ਖੁਸ਼ਹਾਲ ਹੋਣਗੇ, ਤਾਂ ਪੰਜਾਬ ਖੁਸ਼ਹਾਲ ਹੋਵੇਗਾ। ਅਸੀਂ ਲੋਕਾਂ ਲਈ ਕੰਮ ਕਰਦੇ ਰਹਾਂਗੇ। ਇਹ ਸਾਡਾ ਵਾਅਦਾ ਹੈ।

ਹਰ ਮਹੀਨੇ 13.23 ਕਰੋੜ ਦਾ ਖਰਚ

ਸੂਬੇ ਦੇ ਸਾਰੇ ਸਰਪੰਚਾਂ ਨੂੰ ਇਸ ਵੇਲੇ 2,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਹੈ। ਮੁੱਖ ਮੰਤਰੀ ਨੇ ਅਪ੍ਰੈਲ 2025 ਵਿੱਚ ਪੰਚਾਇਤ ਦਿਵਸ ਪ੍ਰੋਗਰਾਮ ਦੌਰਾਨ ਇਨ੍ਹਾਂ ਦੀ ਸੈਲਰੀ 2,000 ਰੁਪਏ ਕਰਨ ਦਾ ਐਲਾਨ ਕੀਤਾ ਸੀ। ਇਸਤੋਂ ਪਹਿਲਾਂ ਇਨ੍ਹਾਂ ਨੂੰ ਹਰ ਮਹੀਨੇ 1,200 ਮਿਲਦੇ ਸਨ। ਪੰਜਾਬ ਵਿੱਚ 13,225 ਸਰਪੰਚ ਹਨ। ਜੇਕਰ ਸਾਰੇ ਸਰਪੰਚਾਂ ਨੂੰ ਪ੍ਰਤੀ ਮਹੀਨਾ ₹10,000 ਦਾ ਮਾਣਭੱਤਾ ਦਿੱਤਾ ਜਾਂਦਾ ਹੈ, ਤਾਂ ਸਰਕਾਰ ‘ਤੇ ਲਗਭਗ ₹13.23 ਕਰੋੜ ਪ੍ਰਤੀ ਮਹੀਨਾ ਅਤੇ ਲਗਭਗ ₹158.7 ਕਰੋੜ ਪ੍ਰਤੀ ਸਾਲ ਦਾ ਵਾਧੂ ਵਿੱਤੀ ਬੋਝ ਪਵੇਗਾ।

13,225 ਸਰਪੰਚ ਚੁਣੇ ਗਏ, 3,798 ਸਰਬਸੰਮਤੀ ਨਾਲ ਬਣੇ

ਅਕਤੂਬਰ 2024 ਵਿੱਚ ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ, ਰਾਜ ਦੀਆਂ 13,225 ਗ੍ਰਾਮ ਪੰਚਾਇਤਾਂ ਲਈ ਸਰਪੰਚ ਚੁਣੇ ਗਏ ਸਨ। ਇਹਨਾਂ ਵਿੱਚੋਂ 3,798 ਸਰਪੰਚ ਸਰਬਸੰਮਤੀ ਨਾਲ (ਬਿਨਾਂ ਮੁਕਾਬਲੇ) ਚੁਣੇ ਗਏ ਸਨ, ਜਦੋਂ ਕਿ ਬਾਕੀ ਅਹੁਦੇ ਵੋਟਾਂ ਰਾਹੀਂ ਭਰੇ ਗਏ ਸਨ। ਪੰਚਾਇਤਾਂ ਲਈ 48,861 ਪੰਚ ਵੀ ਸਰਬਸੰਮਤੀ ਨਾਲ ਚੁਣੇ ਗਏ ਸਨ। ਸਾਰੇ ਚੁਣੇ ਹੋਏ ਸਰਪੰਚਾਂ ਅਤੇ ਪੰਚਾਇਤਾਂ ਦਾ ਕਾਰਜਕਾਲ 5 ਸਾਲ ਦਾ ਹੁੰਦਾ ਹੈ। ਨਤੀਜੇ ਵਜੋਂ, ਉਨ੍ਹਾਂ ਦਾ ਮੌਜੂਦਾ ਕਾਰਜਕਾਲ ਅਕਤੂਬਰ 2029 ਤੱਕ ਰਹੇਗਾ, ਜਦੋਂ ਤੱਕ ਕਿ ਕਾਨੂੰਨੀ ਜਾਂ ਪ੍ਰਸ਼ਾਸਕੀ ਕਾਰਨਾਂ ਕਰਕੇ ਪੰਚਾਇਤ ਨੂੰ ਪਹਿਲਾਂ ਭੰਗ ਨਹੀਂ ਕੀਤਾ ਜਾਂਦਾ।

ਪੰਜਾਬ ਵਿੱਚ ਹੁਣ ਸਭ ਤੋਂ ਵੱਧ ਤਨਖਾਹ

ਸਰਪੰਚਾਂ ਨੂੰ ਦਿੱਤਾ ਜਾਣ ਵਾਲਾ ਮਾਣਭੱਤਾ ਮੁੱਖ ਰਾਜਾਂ ਵਿੱਚ ਵੱਖ-ਵੱਖ ਹੁੰਦਾ ਹੈ। ਵਰਤਮਾਨ ਵਿੱਚ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਸਰਪੰਚਾਂ ਨੂੰ 5,000 ਪ੍ਰਤੀ ਮਹੀਨਾ, ਰਾਜਸਥਾਨ 4,800, ਮੱਧ ਪ੍ਰਦੇਸ਼ 4,250, ਛੱਤੀਸਗੜ੍ਹ 4,000, ਬਿਹਾਰ 2,500, ਅਤੇ ਪੱਛਮੀ ਬੰਗਾਲ 1,500 ਮਿਲਦੇ ਹਨ। ਪੰਜਾਬ ਵਿੱਚ, ਸਰਪੰਚਾਂ ਨੂੰ ਪਹਿਲਾਂ 1,200 ਪ੍ਰਤੀ ਮਹੀਨਾ ਮਿਲਦਾ ਸੀ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...