AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਮਦਦ ਕਰੇਗੀ ਸਰਕਾਰ, NRI ਮੰਤਰੀ ਰਵਜੋਤ ਸਿੰਘ ਨੇ ਦਿੱਤਾ ਭਰੋਸਾ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਕੈਨੇਡਾ 'ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਮਦਦ ਕਰੇਗੀ ਸਰਕਾਰ, NRI ਮੰਤਰੀ ਰਵਜੋਤ ਸਿੰਘ ਨੇ ਦਿੱਤਾ ਭਰੋਸਾ
tv9-punjabi
| Updated On: 07 Aug 2026 16:37 PM IST
Share

ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਦੇ ਮੁੱਦੇ ਸਬੰਧੀ ਬੋਲਦਿਆਂ, NRI ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉੱਥੇ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਿਆ ਗਿਆ ਹੈ।

ਕੈਨੇਡਾ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦਾ ਚੁੱਕਿਆ ਮੁੱਦਾ

ਸਿਹਤ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਲਗਭਗ 1,500 ਅੰਤਰਰਾਸ਼ਟਰੀ ਵਿਦਿਆਰਥੀ ਉੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ 2024 ਵਿੱਚ ਦਾਖਲਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਹ ਵਰਕ ਪਰਮਿਟ ਲਈ ਯੋਗ ਹੋਣਗੇ। ਜਦੋਂ ਉਨ੍ਹਾਂ ਨੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਲਈ ਅਰਜ਼ੀ ਦਿੱਤੀ ਤਾਂ ਉਨ੍ਹਾਂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਇਸ ਦੌਰਾਨ ਮੰਤਰੀ ਰਵਜੋਤ ਨੇ ਕਿਹਾ ਕਿ ਜਾਣਕਾਰੀ ਅਨੁਸਾਰ ਕਾਲਜ ਦੀਆਂ ਕੁਝ ਵਿਦਿਆਰਥਣਾਂ ਨੂੰ ਵਰਕ ਪਰਮਿਟ ਮਿਲ ਰਹੇ ਹਨ, ਜਦੋਂ ਕਿ ਕੁਝ ਦੀ ਸੁਣਵਾਈ ਨਹੀਂ ਹੋ ਰਹੀ। ਕਿਸੇ ਪੱਧਰ ‘ਤੇ ਕੋਈ ਗਲਤੀ ਜ਼ਰੂਰ ਹੋਈ ਹੋਵੇਗੀ। ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਹੈ ਅਤੇ ਮੁਲਾਕਾਤ ਲਈ ਸਮਾਂ ਵੀ ਮੰਗਿਆ ਹੈ।

ਪੰਜਾਬੀ ਮੂਲ ਦੇ ਸੰਸਦ ਮੈਂਬਰ ਨੂੰ ਮਦਦ ਦੀ ਕੀਤੀ ਅਪੀਲ

ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਰੱਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਦੁਬਾਰਾ ਸਮੀਖਿਆ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇ। ਉਥੋਂ ਦੇ ਕੋਰਟ ਕੇਸ ਲੜਨ ਲਈ ਪੂਰਾ ਸਮਰਥਨ ਕਰਨਗੇ। ਉਨ੍ਹਾਂ ਪੰਜਾਬੀ ਮੂਲ ਦੇ ਸੰਸਦ ਮੈਂਬਰ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...