ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪਾਣੀ ਵਾਲੀਆਂ ਬੱਸਾਂ ਦੇ ਪ੍ਰੋਜੈਕਟ ਦੀ ਜਾਂਚ ਕਰੇਗੀ ਪੰਜਾਬ ਸਰਕਾਰ, 8 ਕਰੋੜ ਰੁਪਏ ਕੀਤੇ ਸਨ ਖਰਚ

Ranjit Sagar Lake: ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪ੍ਰੋਜੈਕਟ 'ਤੇ 8.63 ਕਰੋੜ ਰੁਪਏ ਖਰਚ ਕੀਤੇ ਸਨ। ਇਸ ਨੂੰ ਮੰਤਰੀ ਨੇ ਇੱਕ ਗਲਤ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਵਾਲੀ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ। ਮੰਤਰੀ ਨੇ ਕਿਹਾ ਕਿ ਇਹ ਪਾਣੀ ਵਾਲੀ ਬੱਸ ਪਹਿਲਾਂ ਵੀ ਘਾਟੇ ਵਾਲਾ ਸੌਦਾ ਸਾਬਤ ਹੋਈ ਹੈ।

ਪਾਣੀ ਵਾਲੀਆਂ ਬੱਸਾਂ ਦੇ ਪ੍ਰੋਜੈਕਟ ਦੀ ਜਾਂਚ ਕਰੇਗੀ ਪੰਜਾਬ ਸਰਕਾਰ,  8 ਕਰੋੜ ਰੁਪਏ ਕੀਤੇ ਸਨ ਖਰਚ
ਮੰਤਰੀ ਤਰੁਨਪ੍ਰੀਤ ਸੌਂਦ ਦੀ ਸੰਕੇਤਕ ਤਸਵੀਰ
Follow Us
tv9-punjabi
| Updated On: 21 Jan 2025 18:04 PM

Ranjit Sagar Lake: ਸੂਬਾ ਦੀ ਭਗਵੰਤ ਮਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਖਰੀਦੀਆਂ ਗਈਆਂ ਪਾਣੀ ਵਾਲੀਆਂ ਬੱਸਾਂ ਦੀ ਜਾਂਚ ਕਰ ਰਹੀ ਹੈ। ਇਸ ਪ੍ਰੋਜੈਕਟ ‘ਤੇ 8.63 ਕਰੋੜ ਰੁਪਏ ਖਰਚ ਕੀਤੇ ਗਏ ਸਨ ਜਿਸ ਨੂੰ ਗਲਤ ਫੈਸਲਾ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਨੇ ਇਸ ਨੂੰ ਲੈ ਕੇ ਦਾਅਵਾ ਕੀਤਾ ਹੈ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ ਕਿਹਾ ਕਿ ਇਹ ਬੱਸ ਹੁਣ ਪੂਰੀ ਤਰ੍ਹਾਂ ਚਾਲੂ ਨਹੀਂ ਹੈ। ਇਸ ਕਾਰਨ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਰਕਾਰ ਅਜਿਹਾ ਕੋਈ ਵੀ ਫੈਸਲਾ ਨਹੀਂ ਲਵੇਗੀ ਜਿਸ ਦੇ ਨਾਲ ਲੋਕਾਂ ਨੂੰ ਖ਼ਤਰਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਰਣਜੀਤ ਸਿੰਘ ਸਾਗਰ ਝੀਲ ‘ਚ ਪਾਣੀ ਵਾਲੀਆਂ ਬੱਸਾਂ ਚਲਾਉਣ ਦੀ ਕੋਈ ਯੋਜਨਾ ਨਹੀਂ ਬਣਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪ੍ਰੋਜੈਕਟ ‘ਤੇ 8.63 ਕਰੋੜ ਰੁਪਏ ਖਰਚ ਕੀਤੇ ਸਨ। ਇਸ ਨੂੰ ਮੰਤਰੀ ਨੇ ਇੱਕ ਗਲਤ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਵਾਲੀ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ। ਮੰਤਰੀ ਨੇ ਕਿਹਾ ਕਿ ਇਹ ਪਾਣੀ ਵਾਲੀ ਬੱਸ ਪਹਿਲਾਂ ਵੀ ਘਾਟੇ ਵਾਲਾ ਸੌਦਾ ਸਾਬਤ ਹੋਈ ਹੈ। ਕਿਉਂਕਿ ਇਸ ਉੱਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਜਦੋਂ ਕਿ ਆਮਦਨ ਨਾ ਦੇ ਬਰਾਬਰ ਸੀ।

ਉਨ੍ਹਾਂ ਦੁਹਰਾਇਆ ਕਿ ਇਹ ਪਾਣੀ ਵਾਲੀ ਬੱਸ ਪੂਰੀ ਤਰ੍ਹਾਂ ਬੇਕਾਰ ਹੋ ਗਈ ਹੈ ਅਤੇ ਭਵਿੱਖ ਵਿੱਚ ਇਸ ਦੇ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਸੌਂਡ ਨੇ ਕਿਹਾ ਕਿ “ਸੁਪਰ ਫੇਲ” ਪ੍ਰੋਜੈਕਟ ਪਿਛਲੀਆਂ ਸਰਕਾਰਾਂ ਦੁਆਰਾ ਲਏ ਗਏ ਗਲਤ ਫੈਸਲਿਆਂ ਦਾ ਨਤੀਜਾ ਸੀ, ਜਿਸ ਕਾਰਨ ਜਨਤਕ ਪੈਸੇ ਦੀ ਬਰਬਾਦੀ ਹੋਈ। ਇਹ ਪੈਸਾ ਲੋਕ ਭਲਾਈ ਸਕੀਮਾਂ ਵਿੱਚ ਵਰਤਿਆ ਜਾ ਸਕਦਾ ਸੀ।

2016 ਵਿੱਚ ਸ਼ੁਰੂ ਹੋਇਆ ਪ੍ਰੋਜੈਕਟ

ਇਹ ਬੱਸਾਂ 2016 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਖਰੀਦੀਆਂ ਗਈਆਂ ਸਨ। ਇਹ ਬੱਸਾਂ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸੁਪਨਮਈ ਪ੍ਰੋਜੈਕਟ ਸਨ। ਇਹ ਬੱਸਾਂ ਇੱਕ ਨਿੱਜੀ ਕੰਪਨੀ ਤੋਂ ਲਗਭਗ 8.5 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਸਨ। ਉਸ ਸਮੇਂ ਇਹ ਬੱਸਾਂ ਹਰੀਕੇ ਵੈੱਟਲੈਂਡ ਵਿੱਚ ਚਲਾਈਆਂ ਜਾਂਦੀਆਂ ਸਨ। ਇਹ ਕੁੱਲ 9.5 ਕਰੋੜ ਰੁਪਏ ਦਾ ਪ੍ਰੋਜੈਕਟ ਸੀ।

ਹਾਲਾਂਕਿ, ਉਸ ਸਮੇਂ ਬੱਸਾਂ ਸਿਰਫ਼ ਦਸ ਦਿਨ ਹੀ ਚੱਲੀਆਂ ਸਨ। ਜਿਸ ਤੋਂ ਬਾਅਦ ਕਾਂਗਰਸ ਸਰਕਾਰ ਸੱਤਾ ‘ਚ ਆਈ। ਉਸ ਸਮੇਂ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਇਨ੍ਹਾਂ ਬੱਸਾਂ ਦੀ ਨਿਲਾਮੀ ਕੀਤੀ ਜਾਵੇਗੀ। ਇਸ ਤੋਂ ਬਾਅਦ ਬੱਸਾਂ ਨੂੰ ਗੈਰਾਜ ਵਿੱਚ ਰੱਖਿਆ ਗਿਆ ਸੀ।

Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ
Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ...
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ...
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?...
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!...
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...