ਪੰਜਾਬ ਸਰਕਾਰ ਦੇਵੇਗੀ 20 ਹਜ਼ਾਰ ਨੌਕਰੀਆਂ, ਕੈਟੇਗਰੀ 3 ਅਤੇ 4 ਦੇ ਮੁਲਾਜ਼ਮਾਂ ਦੀ ਹੋਵੇਗੀ ਭਰਤੀ
ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਸਲਾ ਲਗਾਤਾਰ ਜਾਰੀ ਕੀਤਾ ਹੋਇਆ ਹੈ ਤੇ ਹੁਣ ਆਪਣੇ ਦੂਜੇ ਕਾਰਜਕਾਲ ਵਿੱਚ ਸਰਕਾਰ ਨੇ ਮੁੜ 20 ਹਜ਼ਾਰ ਨੌਕਰੀਆਂ ਦੇਵੇਗੀ। ਇਸਦੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਕੈਟੇਗਰੀ 3 ਅਤੇ ਕੈਟੇਗਰੀ ਚਾਰ ਦੇ ਮੁਲਾਜ਼ਮਾਂ ਦੀ ਭਰਤੀ ਹੋਵੇਗੀ।
ਪੰਜਾਬ ਨਿਊਜ। ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਪੰਜਾਬ ਸਰਕਾਰ (Punjab Govt) ਵੀਹ ਹਜ਼ਾਰ ਦੇ ਕਰੀਬ ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ।ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।


