ਪੰਜਾਬ ਸਰਕਾਰ ਦੇਵੇਗੀ 20 ਹਜ਼ਾਰ ਨੌਕਰੀਆਂ, ਕੈਟੇਗਰੀ 3 ਅਤੇ 4 ਦੇ ਮੁਲਾਜ਼ਮਾਂ ਦੀ ਹੋਵੇਗੀ ਭਰਤੀ

Updated On: 

20 Aug 2023 15:30 PM

ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਸਲਾ ਲਗਾਤਾਰ ਜਾਰੀ ਕੀਤਾ ਹੋਇਆ ਹੈ ਤੇ ਹੁਣ ਆਪਣੇ ਦੂਜੇ ਕਾਰਜਕਾਲ ਵਿੱਚ ਸਰਕਾਰ ਨੇ ਮੁੜ 20 ਹਜ਼ਾਰ ਨੌਕਰੀਆਂ ਦੇਵੇਗੀ। ਇਸਦੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਕੈਟੇਗਰੀ 3 ਅਤੇ ਕੈਟੇਗਰੀ ਚਾਰ ਦੇ ਮੁਲਾਜ਼ਮਾਂ ਦੀ ਭਰਤੀ ਹੋਵੇਗੀ।

ਪੰਜਾਬ ਸਰਕਾਰ ਦੇਵੇਗੀ 20 ਹਜ਼ਾਰ ਨੌਕਰੀਆਂ, ਕੈਟੇਗਰੀ 3 ਅਤੇ 4 ਦੇ ਮੁਲਾਜ਼ਮਾਂ ਦੀ ਹੋਵੇਗੀ ਭਰਤੀ
Follow Us On

ਪੰਜਾਬ ਨਿਊਜ। ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਪੰਜਾਬ ਸਰਕਾਰ (Punjab Govt) ਵੀਹ ਹਜ਼ਾਰ ਦੇ ਕਰੀਬ ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ।ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਖਾਲੀ ਅਸਾਮੀਆਂ ਨੂੰ ਖਤਮ ਨਹੀਂ ਕਰੇਗੀ ਸਰਕਾਰ

ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ। ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 30 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਇਸ ਅੰਕੜੇ ਨੂੰ ਪੰਜਾਹ ਹਜ਼ਾਰ ਤੱਕ ਲੈ ਜਾਣਾ ਚਾਹੁੰਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ