Good News: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਹੋਣ ਜਾ ਰਹੀ ਹੈ ਬੰਪਰ ਭਰਤੀ, ਭਰਤੀ ਕੀਤੀਆਂ ਜਾਣਗੀਆਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ | punjab government will recruit teaching & non teaching staff very soon know full detail in punjabi Punjabi news - TV9 Punjabi

Good News: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਹੋਣ ਜਾ ਰਹੀ ਹੈ ਬੰਪਰ ਭਰਤੀ, ਭਰਤੀ ਕੀਤੀਆਂ ਜਾਣਗੀਆਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ

Updated On: 

06 Sep 2023 14:49 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੇ ਨਾਲ-ਨਾਲ ਕੈਂਪਸ ਮੈਨੇਜਰ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।

Good News: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਹੋਣ ਜਾ ਰਹੀ ਹੈ ਬੰਪਰ ਭਰਤੀ, ਭਰਤੀ ਕੀਤੀਆਂ ਜਾਣਗੀਆਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਨੁੱਖੀ ਵਸੀਲੇ ਵਧਾਉਣ ਲਈ ਸਿੱਖਿਆ ਵਿਭਾਗ ਵਿੱਚ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਵਿੱਚ ਸਿੱਖਿਆ ਵਿਭਾਗ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਅਸਾਮੀਆਂ ਵੱਡੇ ਪੱਧਰ ਤੇ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਇਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ, ਕੈਂਪਸ ਮੈਨੇਜਰ, ਸਵੀਪਰ ਅਤੇ ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।

ਸਕੂਲ ਆਫ ਐਮੀਨੈਂਸ

ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ 2023 ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ। ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਕੰਮ ਕਰੇਗਾ।

ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਇਹ ਕੇਂਦਰ ਯੂਪੀਐਸਸੀ ਪ੍ਰੀਖਿਆ ਦੇ ਚਾਹਵਾਨਾਂ ਨੂੰ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੀ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਹ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਕਦਮ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੰਜਾਬ ਭਰ ਵਿੱਚ 10,000 ਕਲਾਸਰੂਮਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਇਹ ਕਲਾਸਰੂਮ ਯੂ-ਆਕਾਰ ਦੇ ਫਰਨੀਚਰ ਅਤੇ ਹਾਈ-ਟੈਕ ਉਪਕਰਣਾਂ ਨਾਲ ਲੈਸ ਹੋਣਗੇ।

Exit mobile version