AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਚੁੱਕਿਆ, 973 ਕਰੋਡ਼ ਦੀ ਅਦਾਇਗੀ ਲਈ ਜੰਮੂ ਕਸ਼ਮੀਰ ਨੂੰ ਲਿਖਿਆ ਪੱਤਰ

Punjab Government writes letter to J&K: ਰਣਜੀਤ ਸਾਗਰ ਡੈਮ, ਜਿਸ ਨੂੰ ਥੀਨ ਡੈਮ ਵੀ ਕਿਹਾ ਜਾਂਦਾ ਹੈ। ਸਬੰਧੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 20 ਜਨਵਰੀ 1979 ਨੂੰ ਪੰਜਾਬ ਅਤੇ ਜੰਮੂ ਕਸ਼ਮੀਰ ਦਰਮਿਆਨ ਹੋਏ ਇਕ ਸਮਝੌਤੇ ਅਨੁਸਾਰ ਡੈਮ ਦੇ ਸਿੰਚਾਈ ਹਿੱਸੇ ਦੀ ਕੁੱਲ ਲਾਗਤ ਦਾ 10 ਫੀਸਦੀ ਜੰਮੂ ਕਸ਼ਮੀਰ ਵੱਲੋਂ ਭਰਿਆ ਜਾਣਾ ਸੀ।

ਪੰਜਾਬ ਸਰਕਾਰ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਚੁੱਕਿਆ, 973 ਕਰੋਡ਼ ਦੀ ਅਦਾਇਗੀ ਲਈ ਜੰਮੂ ਕਸ਼ਮੀਰ ਨੂੰ ਲਿਖਿਆ ਪੱਤਰ
tv9-punjabi
| Published: 13 Apr 2026 17:07 PM IST

ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਨਾਲ ਜੁੜੇ ਵਿੱਤੀ ਮਾਮਲੇ ਵਿੱਚ ਜੰਮੂ ਕਸ਼ਮੀਰ ਤੋਂ ਕਰੀਬ 973 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਮੰਗ ਕੀਤੀ ਹੈ। ਇਹ ਰਕਮ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟਾਂ ਤੇ ਆਏ ਖ਼ਰਚ ਵਿੱਚੋਂ ਜੰਮੂ ਕਸ਼ਮੀਰ ਦੇ ਹਿੱਸੇ ਨਾਲ ਸੰਬੰਧਿਤ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਤੋਂ ਵੀ ਪਾਣੀ ਦੀ ਰਾਇਲਟੀ ਦੇ ਬਕਾਏ ਮੰਗੇ ਗਏ ਸਨ। ਹੁਣ ਜਲ ਸਰੋਤ ਵਿਭਾਗ ਨੇ ਇਸ ਮਾਮਲੇ ਨੂੰ ਜਲਦੀ ਸੁਲਝਾਉਣ ਲਈ ਜੰਮੂ ਕਸ਼ਮੀਰ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਮੰਗ ਕੀਤੀ ਹੈ।

973 ਕਰੋੜ ਰੁਪਏ ਬਕਾਇਆ

ਸਰਕਾਰੀ ਅੰਕੜਿਆਂ ਮੁਤਾਬਿਕ, ਰਣਜੀਤ ਸਾਗਰ ਡੈਮ ਵਿੱਚ ਜੰਮੂ ਕਸ਼ਮੀਰ ਦਾ ਬਕਾਇਆ ਲਗਭਗ 301 ਕਰੋੜ ਰੁਪਏ ਹੈ, ਜਦਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਵਿੱਚ ਇਸ ਦਾ ਹਿੱਸਾ ਕਰੀਬ 672 ਕਰੋੜ ਰੁਪਏ ਬਣਦਾ ਹੈ। ਦੋਵਾਂ ਪ੍ਰਾਜੈਕਟਾਂ ਦੀ ਮਿਲੀ ਜੁਲੀ ਬਕਾਇਆ ਰਕਮ ਲਗਭਗ 973 ਕਰੋੜ ਰੁਪਏ ਹੋ ਜਾਂਦੀ ਹੈ। ਰਣਜੀਤ ਸਾਗਰ ਡੈਮ, ਜਿਸ ਨੂੰ ਥੀਨ ਡੈਮ ਵੀ ਕਿਹਾ ਜਾਂਦਾ ਹੈ। ਸਬੰਧੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 20 ਜਨਵਰੀ 1979 ਨੂੰ ਪੰਜਾਬ ਅਤੇ ਜੰਮੂ ਕਸ਼ਮੀਰ ਦਰਮਿਆਨ ਹੋਏ ਇਕ ਸਮਝੌਤੇ ਅਨੁਸਾਰ ਡੈਮ ਦੇ ਸਿੰਚਾਈ ਹਿੱਸੇ ਦੀ ਕੁੱਲ ਲਾਗਤ ਦਾ 10 ਫੀਸਦੀ ਜੰਮੂ ਕਸ਼ਮੀਰ ਵੱਲੋਂ ਭਰਿਆ ਜਾਣਾ ਸੀ।

ਪੰਜਾਬ ਸਰਕਾਰ ਨੇ ਜੰਮੂ ਕਸ਼ਮੀਰ ਦੇ ਜਲ ਸ਼ਕਤੀ ਵਿਭਾਗ ਨੂੰ ਭੇਜੇ ਪੱਤਰ ਵਿੱਚ ਵਿੱਤੀ ਸਲਾਹਕਾਰ ਅਤੇ ਮੁੱਖ ਲੇਖਾ ਅਧਿਕਾਰੀ ਦੇ ਹਿਸਾਬਾਂ ਦਾ ਹਵਾਲਾ ਦਿੱਤਾ ਹੈ। ਇਸ ਵਿੱਚ ਦਰਸਾਇਆ ਗਿਆ ਹੈ ਕਿ ਰਣਜੀਤ ਸਾਗਰ ਡੈਮ ਨਾਲ ਜੁੜੀ ਬਕਾਇਆ ਰਕਮ ਵਿੱਚ ਮੁੱਖ ਰਕਮ ਦੇ ਨਾਲ ਲੰਬੇ ਸਮੇਂ ਤੋਂ ਬਾਕੀ ਭੁਗਤਾਨ ਤੇ ਲੱਗਿਆ ਵਿਆਜ ਵੀ ਸ਼ਾਮਲ ਹੈ।

ਡੈਮ ਦੀ ਕੁੱਲ ਲਾਗਤ ਲਗਭਗ 5755 ਕਰੋੜ ਰੁਪਏ

ਇਸ ਡੈਮ ਦੀ ਕੁੱਲ ਲਾਗਤ ਲਗਭਗ 5755 ਕਰੋੜ ਰੁਪਏ ਦੱਸੀ ਗਈ ਹੈ। ਜਿਸ ਵਿੱਚੋਂ ਸਿੰਚਾਈ ਹਿੱਸੇ ਤੇ ਕਰੀਬ 656 ਕਰੋੜ ਰੁਪਏ ਖਰਚ ਹੋਏ। ਇਸ ਵਿੱਚ ਜੰਮੂ ਕਸ਼ਮੀਰ ਦਾ ਮੂਲ ਹਿੱਸਾ ਅਤੇ ਉਸ ਤੇ ਬਣਦਾ ਵਿਆਜ ਦੋਵੇਂ ਜੋੜ ਕੇ ਮੌਜੂਦਾ ਬਕਾਇਆ ਰਕਮ ਨਿਕਲਦੀ ਹੈ।

Follow Us
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...