ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ, 3 ਸੁਰੱਖਿਆ ਮੁਲਾਜ਼ਮ ਜ਼ਖ਼ਮੀ

Updated On: 

24 Jul 2024 17:19 PM

ਅੰਮ੍ਰਿਤਸਰ ਦੇ ਸਰੱਹਦੀ ਖੇਤਰ ਦੇ ਦੌਰੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫੱਟ ਗਿਆ।

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ, 3 ਸੁਰੱਖਿਆ ਮੁਲਾਜ਼ਮ ਜ਼ਖ਼ਮੀ
Follow Us On

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਦੌਰੇ ‘ਤੇ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਸਰੱਹਦੀ ਖੇਤਰ ਦੇ ਦੌਰੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਇਸ ਘਟਨਾ ਵਿੱਚ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫੱਟ ਗਿਆ ਅਤੇ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ। ਇਸ ਘਟਨਾ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੇ ਦੋ ਦਿਨਾਂ ਦੌਰੇ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਸਨ। ਉਹ ਅਟਾਰੀ ਸਰਹੱਦ ਨੇੜੇ ਪੈਂਦੇ ਪਿੰਡ ਪੁਲ ਮੋਰਾਂ ਰਾਹੀਂ ਵਾਪਸ ਘਰਿੰਡਾ ਵੱਲ ਜਾ ਰਹੇ ਸਨ ਤਾਂ ਜੋ ਅੱਗੇ ਅੰਮ੍ਰਿਤਸਰ-ਤਰਨਤਾਰਨ ਦੀ ਸਰਹੱਦ ਤੇ ਪੈਂਦੇ ਪਿੰਡਾਂ ਦਾ ਦੌਰਾ ਕਰ ਸਕਣ।

ਇਹ ਵੀ ਪੜ੍ਹੋ: ਪਠਾਨਕੋਟ ਦੇ ਪਿੰਡ ਦੇ ਇੱਕ ਘਰ ਚ ਵੜੇ 7 ਸ਼ੱਕੀ, ਸਹਿਮ ਦਾ ਬਣਿਆ ਮਾਹੌਲ, ਪੁਲਿਸ ਚਲਾ ਰਹੀ ਸਰਚ ਆਪਰੇਸ਼ਨ

ਤਿੰਨ ਸੁਰੱਖਿਆ ਮੁਲਾਜ਼ਮ ਜ਼ਖ਼ਮੀ

ਘਟਨਾ ਦੇ ਸਮੇਂ ਰਾਜਪਾਲ ਪੁਰੋਹਿਤ ਦੇ ਨਾਲ ਬੀਐਸਐਫ ਦੀਆਂ ਸਥਾਨਕ ਗੱਡੀਆਂ ਵੀ ਮੌਜੂਦ ਸਨ। ਤੁਰੰਤ ਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ। ਸੁਰੱਖਿਆ ਮੁਲਾਜ਼ਮਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਉਣ ਤੋਂ ਬਾਅਦ ਰਾਜਪਾਲ ਪੁਰੋਹਿਤ ਆਪਣੇ ਦੌਰੇ ‘ਤੇ ਰਵਾਨਾ ਹੋ ਗਏ।