ਗਵਰਨਰ ਬਨਵਾਰੀ ਲਾਲ ਪੁਰੋਹਿਤ ਦਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ‘ਚ ਦੌਰਾ, ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ – Punjabi News

ਗਵਰਨਰ ਬਨਵਾਰੀ ਲਾਲ ਪੁਰੋਹਿਤ ਦਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ‘ਚ ਦੌਰਾ, ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

Updated On: 

25 Jul 2024 13:40 PM

Governor Banwarilal Purohit: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਵਿੱਚ ਰਹਿੰਦੇ ਲੋਕਾਂ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਹ ਯੋਜਨਾਵਾਂ ਆਪਣੇ ਉਦੇਸ਼ਾਂ ਵਿੱਚ ਪੂਰੀ ਤਰ੍ਹਾਂ ਸਫਲ ਨਹੀਂ ਹੋਈਆਂ ਹਨ।

ਗਵਰਨਰ ਬਨਵਾਰੀ ਲਾਲ ਪੁਰੋਹਿਤ ਦਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਚ ਦੌਰਾ, ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ ਪਹੁੰਚੇ ਪੰਜਾਬ ਗਵਰਨਰ, ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

Follow Us On

Governor Banwarilal Purohit: ਫ਼ਿਰੋਜ਼ਪੁਰ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਪਿੰਡ ਬਰੇਕੇ ਦੇ ਸਕੂਲ ਵਿੱਚ ਪਹੁੰਚ ਕੇ ਨਸ਼ਿਆਂ ਦੇ ਖਾਤਮੇ ਸਬੰਧੀ ਪਿੰਡ ਬਚਾਓ ਕਮੇਟੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀਜੀਪੀ ਪੰਜਾਬ, ਸਕੱਤਰ ਅਨੁਰਾਗ ਵਰਮਾ, ਵਿਧਾਇਕ, ਪੁਲਿਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਵਾਲਿਆਂ ਨੂੰ ਇਨਾਮ ਦਿੱਤੇ ਜਾਣਗੇ।

ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਵਿੱਚ ਰਹਿੰਦੇ ਲੋਕਾਂ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਹ ਯੋਜਨਾਵਾਂ ਆਪਣੇ ਉਦੇਸ਼ਾਂ ਵਿੱਚ ਪੂਰੀ ਤਰ੍ਹਾਂ ਸਫਲ ਨਹੀਂ ਹੋਈਆਂ ਹਨ। ਅਜਿਹੇ ‘ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਰਾਜਪਾਲ ਨਾਲ ਬਾਰਡਰ ਵਿਲੇਜ ਡਿਫੈਂਸ ਕਮੇਟੀ ਦੇ ਅਧਿਕਾਰੀਆਂ ਦੀ ਬੈਠਕ ਕਿੰਨੀ ਕਾਰਗਰ ਹੁੰਦੀ ਹੈ।

ਤਿੰਨ ਦਿਨ ਦੇ ਦੌਰੇ ਤੇ ਹਨ ਗਵਰਨਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਪਹਿਲੇ ਦਿਨ ਮੰਗਲਵਾਰ ਸ਼ਾਮ ਕਰੀਬ 5 ਵਜੇ ਉਹ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਪਿੰਡ ਬਮਿਆਲ ਪੁੱਜੇ। ਇਸ ਤੋਂ ਬਾਅਦ ਉਹ ਗੁਰਦਾਸਪੁਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਸਨ। ਬੁੱਧਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਇਹ ਦੌਰਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਕੀਤਾ ਸੀ। ਇਸ ਸਮੇਂ ਦੌਰਾਨ ਉਨ੍ਹਾਂ ਨੇ ਨਸ਼ਾ ਚੁਦਾਓ ਇਨਾਮ ਪਾਓ ਸਕੀਮ ਵੀ ਲਾਂਚ ਕੀਤੀ ਹੈ।

Exit mobile version