ਰਾਜਪਾਲ ਨੇ ਸਰਕਾਰ ਦੇ 3 ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਨੇ ਗਵਰਨਰ ਦਾ ਕੀਤਾ ਧੰਨਵਾਦ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਿਨ੍ਹਾਂ ਬਿੱਲਾਂ ਨੂੰ ਆਪਣੀ ਮਨਜ਼ੂਰੀ ਦਿੱਤੀ ਗਈ ਹੈ ਉਹਨਾਂ ਵਿੱਚ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਸ਼ਾਮਿਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਬਿੱਲਾਂ ਦੀ ਮਨਜ਼ੂਰੀ ਤੋਂ ਬਾਅਦ ਗਵਰਨਰ ਦਾ ਧੰਨਵਾਦ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023, ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ ਬਿਹਤਰ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਮਿਲਣ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਹੁਣ ਉਹ ਬੜੇ ਸੁਖਾਲੇ ਤੇ ਸੁਚੱਜੇ ਢੰਗ ਨਾਲ ਨਾਗਰਿਕ ਸੇਵਾਵਾਂ ਹਾਸਲ ਕਰ ਸਕਣਗੇ।
CM ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023 2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ — Bhagwant Mann (@BhagwantMann) January 7, 2024ਇਹ ਵੀ ਪੜ੍ਹੋ


