ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

Gulab Chand Kataria meet With Rajnath Singh: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਕੱਲ੍ਹ ਹੀ ਅਹੁਦੇ ਦੀ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ।

ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
Follow Us
tv9-punjabi
| Updated On: 01 Aug 2024 15:52 PM

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਦੇ ਹੀ ਸਿਆਸਤ ਵਿੱਚ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਟਾਰੀਆ ਵੀਰਵਾਰ ਨੂੰ ਦਿੱਲੀ ਦੌਰੇ ਲਈ ਰਵਾਨਾ ਹੋ ਗਏ। ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਰਾਜਪਾਲ ਨੇ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਆਯੋਜਿਤ ਪ੍ਰੋਗਰਾਮ ਤੋਂ ਪਹਿਲਾਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਲੈ ਕੇ ਰਾਜਪਾਲ ਅਤੇ ਰੱਖਿਆ ਮੰਤਰੀ ਵਿਚਾਲੇ ਗੱਲਬਾਤ ਹੋਈ ਸੀ।

ਵਰਨਣਯੋਗ ਹੈ ਕਿ ਪੰਜਾਬ ਦੀ ਸਰਹੱਦ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੀ ਵੱਡਾ ਏਜੰਡਾ ਸੀ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਰਹੱਦੀ ਖੇਤਰ ਦੇ ਕਰੀਬ 6 ਦੌਰੇ ਕੀਤੇ। ਜਿਸ ਵਿੱਚ ਉਨ੍ਹਾਂ ਨੇ ਨਸ਼ਾ ਰੋਕਣ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਿਵਲ ਡਿਫੈਂਸ ਫੋਰਸ ਵੀ ਤਿਆਰ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡਰੋਨ ਨੂੰ ਫੜਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਕੀ ਕਰਨਗੇ ਪੰਜਾਬ ਦਾ ਦੌਰਾ ?

ਗੁਲਾਬ ਚੰਦ ਕਟਾਰੀਆ ਨੇ ਕੱਲ੍ਹ ਹੀ ਸਹੁੰ ਚੁੱਕੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ। ਉਹ ਪੰਜਾਬ ਦੇ ਹਰ ਪਿੰਡ, ਹਰ ਖੇਤਰ ਅਤੇ ਸਰਹੱਦੀ ਖੇਤਰ ਦਾ ਵੀ ਦੌਰਾ ਕਰਨਗੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਆਪਣੇ ਸਬੰਧਾਂ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਉਨ੍ਹਾਂ ਨਾਲ ਕਿਸ ਤਰ੍ਹਾਂ ਦਾ ਰਿਸ਼ਤਾ ਹੋਵੇਗਾ।

Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?...
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...