ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

tv9-punjabi
Updated On: 

01 Aug 2024 15:52 PM IST

Gulab Chand Kataria meet With Rajnath Singh: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਕੱਲ੍ਹ ਹੀ ਅਹੁਦੇ ਦੀ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ।

ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

ਕੇਂਦਰੀ ਰੱਖਿਆ ਮੰਤਰੀ ਨੂੰ ਮਿਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

Follow Us On
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਦੇ ਹੀ ਸਿਆਸਤ ਵਿੱਚ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਟਾਰੀਆ ਵੀਰਵਾਰ ਨੂੰ ਦਿੱਲੀ ਦੌਰੇ ਲਈ ਰਵਾਨਾ ਹੋ ਗਏ। ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਰਾਜਪਾਲ ਨੇ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਆਯੋਜਿਤ ਪ੍ਰੋਗਰਾਮ ਤੋਂ ਪਹਿਲਾਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਲੈ ਕੇ ਰਾਜਪਾਲ ਅਤੇ ਰੱਖਿਆ ਮੰਤਰੀ ਵਿਚਾਲੇ ਗੱਲਬਾਤ ਹੋਈ ਸੀ। ਵਰਨਣਯੋਗ ਹੈ ਕਿ ਪੰਜਾਬ ਦੀ ਸਰਹੱਦ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੀ ਵੱਡਾ ਏਜੰਡਾ ਸੀ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਰਹੱਦੀ ਖੇਤਰ ਦੇ ਕਰੀਬ 6 ਦੌਰੇ ਕੀਤੇ। ਜਿਸ ਵਿੱਚ ਉਨ੍ਹਾਂ ਨੇ ਨਸ਼ਾ ਰੋਕਣ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਿਵਲ ਡਿਫੈਂਸ ਫੋਰਸ ਵੀ ਤਿਆਰ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡਰੋਨ ਨੂੰ ਫੜਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਕੀ ਕਰਨਗੇ ਪੰਜਾਬ ਦਾ ਦੌਰਾ ?

ਗੁਲਾਬ ਚੰਦ ਕਟਾਰੀਆ ਨੇ ਕੱਲ੍ਹ ਹੀ ਸਹੁੰ ਚੁੱਕੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ। ਉਹ ਪੰਜਾਬ ਦੇ ਹਰ ਪਿੰਡ, ਹਰ ਖੇਤਰ ਅਤੇ ਸਰਹੱਦੀ ਖੇਤਰ ਦਾ ਵੀ ਦੌਰਾ ਕਰਨਗੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਆਪਣੇ ਸਬੰਧਾਂ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਉਨ੍ਹਾਂ ਨਾਲ ਕਿਸ ਤਰ੍ਹਾਂ ਦਾ ਰਿਸ਼ਤਾ ਹੋਵੇਗਾ।